post

Jasbeer Singh

(Chief Editor)

Punjab

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਵੱਲੋਂ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ

post-img

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਵੱਲੋਂ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ ਸੰਗਰੂਰ, 6 ਫਰਵਰੀ : ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ ਦੀ ਮੌਜੂਦਗੀ ਵਿੱਚ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਚੇਅਰਮੈਨ ਗੁਰਮੇਲ ਸਿੰਘ ਘਰਾਚੋ ਨੇ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ । ਉਹਨਾਂ ਨੇ ਇਸ ਦੌਰਾਨ ਸਮੂਹ ਕਾਰਜ ਸਾਧਕ ਅਫਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਤੋਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਬਲਾਕਾਂ ਦੇ ਦਾਇਰੇ ਵਿੱਚ ਹੋ ਰਹੇ ਕੰਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਹਾਸਿਲ ਕੀਤੀ । ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਤਰਜੀਹ ਦੇ ਆਧਾਰ ਉਤੇ ਜਮਾਂ ਕਰਵਾਏ ਜਾਣ ਤਾਂ ਜੋ ਫੰਡਾਂ ਦੀਆਂ ਅਗਲੀਆਂ ਕਿਸ਼ਤਾਂ ਜਾਰੀ ਕਰਵਾਉਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ । ਉਹਨਾਂ ਨੇ ਇਸ ਦੌਰਾਨ ਪੰਚਾਇਤੀ ਰਾਜ ਵਿਭਾਗ, ਜਲ ਸਪਲਾਈ ਤੇ ਸੀਵਰੇਜ ਬੋਰਡ, ਮੰਡੀ ਬੋਰਡ ਸਮੇਤ ਹੋਰ ਵਿਭਾਗਾਂ ਦੇ ਕੰਮਾਂ ਬਾਰੇ ਵੀ ਜਾਇਜ਼ਾ ਲਿਆ । ਇਸ ਮੌਕੇ ਵੱਖ-ਵੱਖ ਸਰਕਾਰੀ ਕਾਰਜਕਾਰੀ ਏਜੰਸੀਆਂ ਦੇ ਐਕਸੀਅਨ ਤੇ ਐਸਡੀਓ, ਸਮੂਹ ਕਾਰਜਸਾਧਕ ਅਫਸਰ ਅਤੇ ਬੀ. ਡੀ. ਪੀ. ਓ. ਵੀ ਮੌਜੂਦ ਸਨ ।

Related Post