post

Jasbeer Singh

(Chief Editor)

Punjab

ਚੀਨੀ ਡੋਰ ਦੀ ਵਿਕਰੀ, ਭੰਡਾਰ ਤੇ ਵਰਤੋਂ ਕਰਨ ਵਾਲਿਆਂ ਵਿਰੁੱਧ ਜ਼ਿਲ੍ਹਾ ਪੁਲਿਸ ਨੇ ਇੱਕ ਮਹੀਨੇ ਅੰਦਰ 8 ਕੇਸ ਦਰਜ ਕਰਕੇ 9

post-img

ਚੀਨੀ ਡੋਰ ਦੀ ਵਿਕਰੀ, ਭੰਡਾਰ ਤੇ ਵਰਤੋਂ ਕਰਨ ਵਾਲਿਆਂ ਵਿਰੁੱਧ ਜ਼ਿਲ੍ਹਾ ਪੁਲਿਸ ਨੇ ਇੱਕ ਮਹੀਨੇ ਅੰਦਰ 8 ਕੇਸ ਦਰਜ ਕਰਕੇ 9 ਵਿਅਕਤੀ ਕੀਤੇ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਚੀਨੀ ਡੋਰ ਨਾਲ ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਹੋਵੇਗੀ ਸਖਤ ਕਾਨੂੰਨੀ ਕਾਰਵਾਈ : ਐਸ. ਐਸ. ਪੀ. ਸੰਗਰੂਰ, 9 ਫਰਵਰੀ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਕਰਦਿਆਂ ਸਮੂਹ ਸਬ ਡਵੀਜ਼ਨਾਂ ਵਿਚ ਪੁਲਿਸ ਟੀਮਾਂ ਵੱਲੋਂ ਚੀਨੀ ਡੋਰ ਦੀ ਵਿਕਰੀ, ਭੰਡਾਰ ਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ । ਸੰਬੰਧਿਤ ਸਬ ਡਵੀਜ਼ਨਾਂ ਦੇ ਡੀ. ਐਸ. ਪੀਜ਼. ਦੀ ਅਗਵਾਈ ਹੇਠ ਪੁਲਿਸ ਦੀਆਂ ਟੀਮਾਂ ਵੱਲੋਂ ਡੋਰ ਵਿਕਰੇਤਾਵਾਂ ਦੀਆਂ ਦੁਕਾਨਾਂ ਉੱਤੇ ਅਚਨਚੇਤ ਛਾਪਾਮਾਰੀ ਕਰਕੇ ਇੱਕ ਮਹੀਨੇ ਦੇ ਅੰਦਰ ਪਾਬੰਦੀਸ਼ੁਦਾ ਚੀਨੀ ਡੋਰ ਦੀ ਵਿਕਰੀ ਕਰਨ ਵਾਲਿਆਂ ਖਿਲਾਫ ਭਾਰਤੀ ਨਿਆਂ ਸਹਿੰਤਾ (ਬੀ. ਐਨ. ਐਸ.) ਦੀਆਂ ਵੱਖ-ਵੱਖ ਧਰਾਵਾਂ ਤਹਿਤ 8 ਕੇਸ ਦਰਜ ਕੀਤੇ ਗਏ ਹਨ । ਇਹ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਜਿਹੜੇ ਸ਼ਰਾਰਤੀ ਅਨਸਰ ਚੀਨੀ ਡੋਰ ਦੀ ਵਰਤੋਂ ਤੇ ਵਿਕਰੀ ਕਰਕੇ ਹੋਰਨਾਂ ਨਾਗਰਿਕਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੇ ਹਨ, ਉਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ । ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਥਾਣਾ ਸਿਟੀ ਸੰਗਰੂਰ, ਥਾਣਾ ਸਿਟੀ ਧੂਰੀ, ਸੁਨਾਮ, ਲੌਂਗੋਵਾਲ ਅਤੇ ਦਿੜਬਾ ਵਿਖੇ ਇਹ ਮਾਮਲੇ ਪਿਛਲੇ ਦਿਨਾਂ ਦੌਰਾਨ ਦਰਜ ਹੋਏ ਹਨ ਅਤੇ ਇਸ ਮਾਮਲੇ ਵਿੱਚ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਤੰਗਬਾਜ਼ੀ ਦੇ ਸ਼ੌਂਕ ਨੂੰ ਪੂਰਾ ਕਰਨ ਲਈ ਚੀਨੀ ਡੋਰ ਦੀ ਵਰਤੋਂ ਨਾ ਕਰਨ ਕਿਉਂਕਿ ਅਜਿਹਾ ਕਰਨ ਨਾਲ ਮਨੁੱਖੀ ਜਾਨਾਂ ਅਤੇ ਪੰਛੀਆਂ ਨੂੰ ਨੁਕਸਾਨ ਪਹੁੰਚਦਾ ਹੈ । ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ ਵੱਡੀ ਮਾਤਰਾ ਵਿੱਚ ਚਾਈਨਾ ਡੋਰ ਦੇ ਗੱਟੂ ਅਤੇ ਚਰਖੜੀਆਂ ਬਰਾਮਦ ਕੀਤੀਆਂ ਗਈਆਂ ਅਤੇ ਲੋਕ ਹਿੱਤ ਵਿੱਚ ਚੌਕਸੀ ਨੂੰ ਹੋਰ ਵਧਾ ਦਿੱਤਾ ਗਿਆ ਹੈ ।

Related Post