post

Jasbeer Singh

(Chief Editor)

Sports

ਜ਼ਿਲ੍ਹਾ ਸਕੂਲ ਖੇਡਾਂ ਕ੍ਰਿਕਟ 'ਚ ਅੰਡਰ 19 ਪਟਿਆਲਾ 1 ਜ਼ੋਨ ਨੇ ਜਿੱਤਿਆ ਗੋਲਡ

post-img

ਜ਼ਿਲ੍ਹਾ ਸਕੂਲ ਖੇਡਾਂ ਕ੍ਰਿਕਟ 'ਚ ਅੰਡਰ 19 ਪਟਿਆਲਾ 1 ਜ਼ੋਨ ਨੇ ਜਿੱਤਿਆ ਗੋਲਡ ਪਟਿਆਲਾ 24 ਸਤੰਬਰ 2025 : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਡਰ 19 ਲੜਕਿਆਂ ਦੇ ਕ੍ਰਿਕਟ ਮੁਕਾਬਲੇ ਸੇਂਟ ਜੇਵੀਅਰ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਫਾਈਨਲ ਮੈਚ ਵਿੱਚ ਪਟਿਆਲਾ 1 ਨੇ ਪਟਿਆਲਾ 2 ਨੂੰ ਹਰਾ ਕੇ ਜਿੱਤਿਆ ਗੋਲਡ ਮੈਡਲ,ਪਟਿਆਲਾ 2 ਨੇ ਜਿੱਤਿਆ ਸਿਲਵਰ ਮੈਡਲ। ਹਾਰਡ ਲਾਈਨ ਦਾ ਮੈਚ ਪਟਿਆਲਾ 3 ਜ਼ੋਨ ਨੇ ਘਨੌਰ ਜ਼ੋਨ ਨੂੰ ਹਰਾ ਬਰਾਊਨ ਮੈਡਲ ਪ੍ਰਾਪਤ ਕੀਤਾ। ਸਕੂਲ ਦੇ ਡਾਇਰੈਕਟਰ ਬਲਜੀਤ ਸਿੰਘ ਧਾਲੀਵਾਲ ਤੇ ਗੁਰਪ੍ਰੀਤ ਕੌਰ ਧਾਲੀਵਾਲ ਨੇ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਕਰਵਾਉਣ ਵਿੱਚ ਪੂਰਾ ਸਹਿਯੋਗ ਦਿੱਤਾ। ਇਸ ਮੌਕੇ ਤੇ ਖੇਡ ਕਨਵੀਨਰ ਜੱਗਾ ਸਿੰਘ ਪ੍ਰਿੰਸੀਪਲ ਕਪੂਰੀ, ਸਿੰਮੀ ਗਿੱਲ ਪ੍ਰਿੰਸੀਪਲ ਸੇਂਟ ਜੇਵੀਅਰ ਇੰਟਰਨੈਸ਼ਨਲ ਸਕੂਲ, ਸ਼ਸ਼ੀ ਮਾਨ ਜ਼ੋਨਲ ਸਕੱਤਰ ਪਟਿਆਲਾ 3, ਅਮਨਿੰਦਰ ਸਿੰਘ ਬਾਬਾ ਜ਼ੋਨਲ ਸਕੱਤਰ ਪਟਿਆਲਾ 1,ਹਰੀਸ਼ ਸਿੰਘ ਰਾਵਤ, ਸਤਵਿੰਦਰ ਸਿੰਘ ਚੀਮਾ, ਤੇਜਿੰਦਰ ਸਿੰਘ ਤੇਜ਼ੀ ਥਾਣੇਦਾਰ, ਸੁਰਿੰਦਰਪਾਲ ਸਿੰਘ ਐਸਪੀ, ਪ੍ਰਿਤਪਾਲ ਸਿੰਘ, ਸਿਮਰਨਜੀਤ ਕੌਰ, ਨਿਰਭੈ ਸਿੰਘ, ਅਰੁਣ ਕੁਮਾਰ, ਵਿਕਾਸ ਜਿੰਦਲ, ਵਿਨੋਦ ਕੁਮਾਰ, ਪਰਵੀਨ ਕੁਮਾਰ, ਸੁਨੀਲ ਕੁਮਾਰ, ਸਤਵਿੰਦਰ ਸਿੰਘ ਕੋਚ, ਅਜਮੇਰ ਸਿੰਘ, ਰਾਜਿੰਦਰ ਸਿੰਘ ਚਾਨੀ, ਗੁਰਪ੍ਰੀਤ ਸਿੰਘ ਝੰਡਾ ਤੇ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।

Related Post