post

Jasbeer Singh

(Chief Editor)

Punjab

ਜ਼ਿਲ੍ਹਾ ਖਜ਼ਾਨਾ ਦਫ਼ਤਰ ਵੱਲੋਂ ਸਰਬਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

post-img

ਜ਼ਿਲ੍ਹਾ ਖਜ਼ਾਨਾ ਦਫ਼ਤਰ ਵੱਲੋਂ ਸਰਬਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਸੰਗਰੂਰ, 11 ਫਰਵਰੀ : ਜ਼ਿਲ੍ਹਾ ਖ਼ਜਾਨਾ ਦਫ਼ਤਰ ਵੱਲੋਂ ਅੱਜ ਸਮੂਹ ਤਹਿਸੀਲ ਦਫ਼ਤਰਾਂ ਦੇ ਸਹਿਯੋਗ ਨਾਲ ਸਰਬਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਦੌਰਾਨ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ, ਤਹਿਸੀਲਦਾਰ ਗੁਰਵਿੰਦਰ ਕੌਰ ਸਮੇਤ ਹੋਰ ਵਿਭਾਗਾਂ ਦੇ ਮੁਖੀ, ਕਰਮਚਾਰੀ, ਪੈਨਸ਼ਨਰ ਯੂਨੀਅਨਾਂ ਦੇ ਮੈਂਬਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਡਿਪਟੀ ਕਮਿਸ਼ਨਰ ਤੇ ਹੋਰਨਾਂ ਅਧਿਕਾਰੀਆਂ ਨੇ ਪਰਮਾਤਮਾ ਦੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਆਯੋਜਿਤ ਕਰਨ ਲਈ ਜ਼ਿਲ੍ਹਾ ਖਜ਼ਾਨਾ ਅਫ਼ਸਰ ਬਲਵਿੰਦਰ ਕੌਰ ਸੋਹੀ ਤੇ ਉਨ੍ਹਾਂ ਦੇ ਸਟਾਫ਼ ਦੇ ਉਦਮ ਦੀ ਸ਼ਲਾਘਾ ਕੀਤੀ । ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਭੋਗ ਪਾਏ ਗਏ ਅਤੇ ਸੰਗਤਾਂ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ । ਸਮਾਗਮ ਦੇ ਸਫ਼ਲ ਪ੍ਰਬੰਧਨ ਵਿੱਚ ਸਹਿਯੋਗ ਦੇਣ ਵਾਲੀਆਂ ਵੱਖ-ਵੱਖ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਸ ਦੌਰਾਨ ਭਾਈ ਗੁਰਜੀਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਰਿਪਨਜੋਤ ਸਿੰਘ, ਭਾਈ ਕਰਨਦੀਪ ਸਿੰਘ ਤੇ ਹੋਰ ਗ੍ਰੰਥੀ ਸਿੰਘਾਂ ਨੇ ਬਾਣੀ ਤੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖ਼ਜਾਨਾ ਵਿਭਾਗ ਦਾ ਸਮੂਹ ਸਟਾਫ਼, ਤਹਿਸੀਲ ਸਟਾਫ਼, ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ, ਜੱਸੀ ਪ੍ਰਧਾਨ, ਕਰਨੈਲ ਸਿੰਘ, ਸੁਰਿੰਦਰ ਸੋਢੀ ਵੀ ਮੌਜੂਦ ਸਨ ।

Related Post