post

Admin

(Chief Editor)

Punjab

ਕੁੱਟਮਾਰ ਅਤੇ ਧਮਕੀਆਂ ਤੋਂ ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ

post-img

ਕੁੱਟਮਾਰ ਅਤੇ ਧਮਕੀਆਂ ਤੋਂ ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ

ਹੁਸਿ਼ਆਰਪੁਰ, 14 ਜੁਲਾਈ 2026 : ਪੰਜਾਬ ਦੇ ਜਿਲਾ ਹੁਸਿਆਰਪੁਰ (Hoshiarpur) ਦੇ ਪਿੰਡ ਹਰਦੋੋਥਲਾ ਵਿਖੇ ਇਕ ਨੌਜਵਾਨ ਵਲੋਂ ਕੁੱਟਮਾਰ ਅਤੇ ਧਮਕੀਆਂ ਤੋਂ ਪ੍ਰੇ਼ਸ਼ਾਨ ਹੋ ਕੇ ਖੁਦਕੁਸ਼ੀ (Suicide) ਕਰ ਲਈ ਗਈ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਮੁਤਾਬਕ ਹੁਸਿ਼ਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਹਰਦੋਥਲਾ ਦੇ 24 ਸਾਲਾ ਨੌਜਵਾਨ ਨੇ ਜੋ ਮਾਰਕੁੱਟ ਅਤੇ ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰ ਨਿਗਲ (Swallow poison) ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ਦੀ ਪਛਾਣ ਲਖਵੀਰ ਵਜੋਂ ਹੋਈ ਹੈ ।

ਨੌਜ਼ਵਾਨ ਨੇ ਲਗਾਏ ਹਨ ਤਿੰਨ ਲੋਕਾਂ ਤੇ ਪ੍ਰ਼ੇਸ਼ਾਨ ਕਰਨ ਦੇ ਦੋਸ਼

ਸੂਚਨਾ ਮੁਤਾਬਕ ਮ੍ਰਿਤਕ ਨੌਜਵਾਨ ਲਖਵੀਰ (Young Lakhveer) ਵੱਲੋਂ ਮਰਨ ਤੋਂ ਪਹਿਲਾਂ ਹਸਪਤਾਲ ਵਿੱਚ ਇਲਾਜ ਦੌਰਾਨ ਇੱਕ ਵੀਡੀਓ ਜਾਰੀ ਕਰਕੇ ਮਾਰਕੁੱਟ ਕਰਨ ਅਤੇ ਪ੍ਰੇਸ਼ਾਨ ਕਰਨ ਵਾਲੇ ਤਿੰਨ ਲੋਕਾਂ ਦੇ ਨਾਮ ਲਏ ਗਏ ਹਨ । ਜਿਸ ਦੇ ਚਲਦਿਆਂ ਹੁਣ ਦਸੂਹਾ ਪੁਲਸ ਨੇ ਮ੍ਰਿਤਕ ਲਖਵੀਰ ਦੇ ਭਰਾ ਦੇ ਬਿਆਨਾਂ `ਤੇ ਮਾਮਲਾ ਦਰਜ (Case registered) ਕਰ ਲਿਆ ਹੈ । ਇਸ ਦੇ ਨਾਲ ਹੀ ਵੀਡੀਓ ਵਿੱਚ ਜਾਰੀ ਬਿਆਨਾਂ ਨੂੰ ਆਧਾਰ ਬਣਾ ਕੇ ਤਿੰਨ ਲੋਕਾਂ ਖਿ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਕੀ ਦੱਸਿਆ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਐਤਵਾਰ ਦੇਰ ਸ਼ਾਮ ਲਖਵੀਰ ਦਾ ਫ਼ੋਨ ਆਇਆ ਸੀ ਕਿ ਉਸ ਨੇ ਕੋਈ ਜ਼ਹਿਰੀਲੀ ਦਵਾਈ ਖਾ ਲਈ ਹੈ ਅਤੇ ਉਸ ਦੀ ਪਤਨੀ ਉਸ ਨੂੰ ਦਸੂਹਾ ਦੇ ਸਿਵਲ ਹਸਪਤਾਲ ਲੈ ਕੇ ਜਾ ਰਹੀ ਹੈ । ਇਸ ਤੋਂ ਬਾਅਦ ਤਿੰਨ ਤੋਂ ਚਾਰ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਤੋਂ ਬਾਅਦ ਜਲੰਧਰ ਜਾਂਦੇ ਸਮੇਂ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ ।

Related Post

Instagram