
ਪੰਚਮੀ ਦੇ ਦਿਹਾੜੇ ਮੌਕੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤਿ ਜੋਤਿ ਪੁਰਬ ਮੌਕੇ ਸਜਾਏ ਦੀਵਾਨ
- by Jasbeer Singh
- April 2, 2025

ਪੰਚਮੀ ਦੇ ਦਿਹਾੜੇ ਮੌਕੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤਿ ਜੋਤਿ ਪੁਰਬ ਮੌਕੇ ਸਜਾਏ ਦੀਵਾਨ ਪਟਿਆਲਾ 2 ਅਪ੍ਰੈਲ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਮਨਾਇਆ ਗਿਆ। ਤੜਕਸਵੇਰੇ ਕਵਾੜ ਖੁੱਲ੍ਹਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਾਨਵਤਾ ਦੇ ਕਲਿਆਣ ਦੀ ਅਰਦਾਸ ਕੀਤੀ ਅਤੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਕਥਾ ਪ੍ਰਵਾਹ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ । ਪਵਿੱਤਰ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ, ਸੀਸ ਨਿਵਾਕੇ ਕੀਤੀ ਪੰਗਤ-ਸੰਗਤ ਪੰਚਮੀ ਦੇ ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ’ਚ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜੋਤਿ-ਜੋਤਿ ਪੁਰਬ ਵੀ ਸੰਗਤਾਂ ਵੱਲੋਂ ਮਨਾਇਆ ਗਿਆ । ਪੰਚਮੀ ਮੌਕੇ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ ਸੰਗਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਜਿਥੇ ਢਾਡੀ-ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ, ਉਥੇ ਹੀ ਗੁਰੂ ਦਰਬਾਰ ਵਿਚ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਹਜ਼ੂਰੀ ਕੀਰਤਨੀ ਅਤੇ ਢਾਡੀ ਕਵੀਸ਼ਰੀਆਂ ਨੇ ਸੁਣਾਇਆ ਗੁਰ ਇਤਿਹਾਸ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਜੁੜੀਆਂ ਸੰਗਤਾਂ ਦੇ ਇਕੱਠ ਨੂੰ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਬੋਧਨ ਕਰਦਿਆਂ ਅੱਜ ਦੇ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤਿ ਜੋਤਿ ਪੁਰਬ ਮੌਕੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਦਿਆਂ ਪ੍ਰੇਰਿਆ ਕਿ ਛੇਵੇਂ ਪਾਤਸ਼ਾਹ ਨੇ ਮੀਰੀ-ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਕੇ ਸਮੁੱਚੀ ਲੋਕਾਈ ਨੂੰ ਵਿਲੱਖਣ ਸਿਧਾਂਤ ਨਾਲ ਜੋੜਕੇ ਜ਼ਬਰ ਜ਼ੁਲਮ ਖਿਲਾਫ ਡੱਟਣ ਦੀ ਜਿਥੇ ਜੀਵਨ ਜਾਂਚ ਪ੍ਰਦਾਨ ਕੀਤੀ, ਉਥੇ ਹੀ ਧਰਮ ਦੇ ਫਲਸਫੇ ਅਨੁਸਾਰ ਜੀਵਨ ਬਤੀਤ ਕਰਨ ਦਾ ਮਾਰਗ ਦਰਸ਼ਨ ਹੁੰਦਾ ਹੈ । ਖਾਲਸਾ ਸਾਜਨਾ ਦਿਹਾੜੇ ਮੌਕੇ ਅੰਮਿ੍ਰਤ ਸੰਚਾਰ ਅਤੇ ਧਾਰਮਕ ਸਮਾਗਮ ਹੋਵੇਗਾ : ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਉਨ੍ਹਾਂ ਕਿਹਾ ਕਿ ਅਜੌਕੀ ਪੀੜ੍ਹੀ ਲਈ ਧਰਮ ਦੇ ਫਲਸਫੇ ’ਤੇ ਚੱਲਣਾ ਉਦੇਸ਼ ਨੂੰ ਸਮਝਣ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੁੜਨਾ ਸਮੇਂ ਦੀ ਵੱਡੀ ਲੋੜ ਹੈ । ਇਸ ਦੌਰਾਨ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਪੰਚਮੀ ਦੇ ਇਸ ਦਿਹਾੜੇ ਮੌਕੇ ਨਤਮਸਤਕ ਹੋਣ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਜਾਣੂੰ ਕਰਵਾਇਆ ਕਿ ਆਉਣ ਵਾਲੇ ਦਿਹਾੜੇ ਵਿਚ ਵਿਸਾਖੀ ਪੁਰਬ ਮੌਕੇ ਖਾਲਸੇ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਪਾਠ, ਧਾਰਮਕ ਦੀਵਾਨ ਅਤੇ ਸਮਾਗਮ ਕਰਵਾਏ ਜਾਣਗੇ ਅਤੇ ਅੰਮਿ੍ਰਤ ਸੰਚਾਰ ਦਾ ਆਯੋਜਨ ਕੀਤਾ ਜਾਵੇਗਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਜਗਜੀਤ ਸਿੰਘ ਖਾਲਸਾ, ਭਾਈ ਤਰਸਵੀਰ ਸਿੰਘ, ਭਾਈ ਹਜੂਰ ਸਿੰਘ, ਪ੍ਰਚਾਰਕ ਭਾਈ ਪਰਵਿੰਦਰ ਸਿੰਘ ਬਰਾੜਾ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਟਾਫ ਆਦਿ ਵੀ ਹਾਜ਼ਰ ਸਨ ।