

ਪੰਜਾਬ (ਪਟਿਆਲਾ )੨੬ ਅਗਸਤ ੨੦੨੪ : ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੀ. ਸੀ. ਐੱਮ. ਐੱਸ. ਏ. ਪੰਜਾਬ ਨੇ ਹੋਰ ਮੰਗਾਂ ਦੇ ਨਾਲ-ਨਾਲ 6ਵੇਂ ਸੀ. ਪੀ. ਸੀ. ਦੇ ਡੀ. ਏ. ਬਕਾਏ ਅਤੇ ਰੁਕੇ ਹੋਏ ਅਸ਼ਯੋਰਡ ਕੈਰੀਅਰ ਤਰੱਕੀਆਂ ਦੇ ਅਣਸੁਲਝੇ ਮੁੱਦਿਆਂ ਨੂੰ ਲੈ ਕੇ 9 ਸਤੰਬਰ ਤੋਂ ਸੂਬੇ ਵਿਚ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰਨ ਦਾ ਐਲਾਨ ਕਰ ਦਿੱਤਾ ਹੈ। ਹੜਤਾਲ ਸਬੰਧੀ ਵਿਸਤ੍ਰਿਤ ਕਾਰਜ ਯੋਜਨਾ ਦਾ ਐਲਾਨ 28 ਅਗਸਤ ਨੂੰ ਕੀਤਾ ਜਾਵੇਗਾ। ਜਥੇਬੰਦੀ ਨੇ ਜਿੱਥੇ ਇਨ੍ਹਾਂ ਮੰਗਾ ਵਿਚੋਂ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਭਰਤੀ ਦੀ ਮੰਗ ਉਤੇ 4 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ 400 ਰੈਗੂਲਰ (ਪੀਸੀਐੱਮਐੱਸ) ਮੈਡੀਕਲ ਅਫਸਰਾਂ ਦੀ ਭਰਤੀ ਕਰਨ ਦੇ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਅਪੀਲ ਕੀਤੀ ਹੈ ਕਿ ਮੈਡੀਕਲ ਅਫ਼ਸਰਾਂ ਦੀ ਨੌਕਰੀ ਛੱਡ ਜਾਣ ਦੀ ਦਰ ਦੇ ਬਦਲ ਵਜੋਂ ਇਸ ਤਰ੍ਹਾਂ ਦੀਆਂ ਭਰਤੀ ਮੁਹਿੰਮਾਂ ਸਾਲਾਨਾ ਆਯੋਜਿਤ ਕੀਤੀਆਂ ਜਾਣ ਤਾਂ ਕਿ ਹਸਪਤਾਲਾਂ ਨੂੰ ਘਾਟ ਦਾ ਸਾਹਮਣਾ ਨਾ ਕਰਨਾ ਪਵੇ ਤੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਮਿਲਣ ਤੇ ਇਸਦਾ ਅਸਰ ਨਾ ਪਵੇ। ਸੁਰੱਖਿਆ ਦੇ ਭੱਖਦੇ ਮਸਲੇ ਤੇ ਪੀ.ਸੀ.ਐੱਮ.ਐੱਸ.ਏ. ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਰਾਜ ਦੇ ਸਾਰੇ 24*7 ਕੇਂਦਰਾਂ 'ਤੇ ਸੁਰੱਖਿਆ ਕਰਮਚਾਰੀਆਂ ਦੀ ਆਊਟਸੋਰਸਿੰਗ ਰਾਹੀਂ ਢੁਕਵੇਂ ਸੁਰੱਖਿਆ ਪ੍ਰਬੰਧ ਮੁਹੱਈਆ ਕਰਾਉਣ ਦੇ ਭਰੋਸੇ 'ਤੇ ਆਸ਼ਾਵਾਦ ਜ਼ਾਹਰ ਕਰਦੇ ਹੋਏ, ਇਸ ਮਹੀਨੇ ਦੇ ਅੰਤ ਤੱਕ ਦੇਖਣਾ ਪਵੇਗਾ ਕਿ ਸਰਕਾਰ ਜ਼ਮੀਨੀ ਪੱਧਰ ’ਤੇ ਕੀ ਪ੍ਰਬੰਧ ਲੈ ਕੇ ਆਉਂਦੀ ਹੈ ਕਿਉਂਕਿ ਅਸੁਰੱਖਿਅਤ ਮਾਹੌਲ ਕਾਰਨ ਹੋਰ ਜ਼ਿਆਦਾ ਡਾਕਟਰ ਨੌਕਰੀ ਛੱਡ ਜਾਣਗੇ ਤੇ ਅਜਿਹੀ ਸਥਿਤੀ ਵਿੱਚ ਰੋਜ਼ਾਨਾ ਹੋ ਰਹੀਆਂ ਘਟਨਾਵਾਂ ਵਿਚ ਕਿਸੇ ਦਾ ਵੀ ਜਾਨੀ ਮਾਲੀ ਨੁਕਸਾਨ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਪੀ.ਸੀ.ਐੱਮ.ਐੱਸ.ਏ. ਨੂੰ ਕੇਡਰ ਦੀਆਂ ਬਕਾਇਆ ਮੰਗਾਂ 'ਤੇ ਵਿਚਾਰ ਕਰਨ ਲਈ 27 ਅਗਸਤ ਨੂੰ ਪ੍ਰਸ਼ਾਸਨਿਕ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨਾਲ ਮੀਟਿੰਗ ਲਈ ਬੁਲਾਇਆ ਗਿਆ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.