post

Admin

(Chief Editor)

Punjab

ਪਿੰਡਾਂ ਵਿਚ ਦਿਖਾਈ ਗਈ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ਆਧਾਰਤ ਡਾਕੂਮੈਂਟਰੀ

post-img

ਪਿੰਡਾਂ ਵਿਚ ਦਿਖਾਈ ਗਈ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ਆਧਾਰਤ ਡਾਕੂਮੈਂਟਰੀ

ਧੂਰੀ, 8 ਜੁਲਾਈ 2026 : ਪੰਜਾਬ ਦੇ ਜਿਲਾ ਸੰਗਰੂਰ (Sangrur) ਅਧੀਨ ਆਉਂਦੇ ਸ਼ਹਿਰ ਧੂਰੀ (City Dhuri) ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਜੀਵਨ ਤੇ ਸਿੱਖਿਆਵਾਂ 'ਤੇ ਆਧਾਰਤ ਡਾਕੂਮੈਂਟਰੀ ਦਿਖਾਈ ਗਈ ।

ਕਿੰਨੇ ਮਿੰਟ ਦੀ ਦਿਖਾਈ ਗਈ ਦਸਤਾਵੇਜੀ ਡਾਕੂਮੈਂਟਰੀ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Government) ਵੱਲੋਂ ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਅੱਜ ਮੁਹਿੰਮ ਦੇ ਪਹਿਲੇ ਦਿਨ ਧੂਰੀ ਹਲਕੇ ਦੇ ਪਿੰਡ ਭਲਵਾਨ ਅਤੇ ਪਲਾਸੌਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ `ਤੇ ਆਧਾਰਿਤ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ । ਐਲ. ਈ. ਡੀ. ਸਕਰੀਨ ਰਾਹੀਂ ਦਿਖਾਈ ਗਈ ਇਸ ਦਸਤਾਵੇਜ਼ੀ ਨੂੰ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਦੇਖਿਆ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਣਾ ਹਾਸਲ ਕੀਤੀ ।

ਮਾਰਕੀਟ ਕਮੇਟੀ ਚੇਅਰਮੈਨ ਨੇ ਕੀ ਆਖਿਆ

ਇਸ ਮੌਕੇ ਸੰਬੋਧਨ ਕਰਦਿਆਂ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ (Chief Minister) ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ (Sri Guru Ravidas Ji Maharaj) ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਭਾਵਨਾ ਨਾਲ ਮਨਾ ਰਹੀ ਹੈ । ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਵਿਸ਼ੇਸ਼ ਤੌਰ `ਤੇ ਤਿਆਰ ਕੀਤੀ ਗਈ ਇਹ ਡਾਕੂਮੈਂਟਰੀ ਸੂਬੇ ਦੇ ਹਰ ਕੋਨੇ ਤੱਕ ਗੁਰੂ ਸਾਹਿਬ ਦਾ ਸਦੀਵੀ ਸੰਦੇਸ਼ ਪਹੁੰਚਾ ਰਹੀ ਹੈ । 

ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਇਹ ਡਾਕੂਮੈਂਟਰੀ ਦਿਖਾਈ ਜਾਵੇਗੀ : ਚੇਅਰਮੈਨ

ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਇਹ ਡਾਕੂਮੈਂਟਰੀ ਦਿਖਾਈ ਜਾਵੇਗੀ ਤਾਂ ਜੋ ਹਰ ਵਰਗ ਦੇ ਲੋਕ, ਖ਼ਾਸ ਕਰਕੇ ਨੌਜਵਾਨ ਪੀੜ੍ਹੀ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਬਰਾਬਰੀ ਵਾਲੇ ਸਮਾਜ ਦੇ ਸੰਕਲਪ ਤੋਂ ਜਾਣੂ ਹੋ ਸਕੇ । ਉਨ੍ਹਾਂ ਕਿਹਾ ਕਿ 30 ਮਿੰਟ ਦੀ ਇਹ ਦਸਤਾਵੇਜ਼ੀ ਸੰਖੇਪ ਹੋਣ ਦੇ ਬਾਵਜੂਦ ਬਹੁਤ ਪ੍ਰਭਾਵਸ਼ਾਲੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਸੌਖੇ, ਸਰਲ ਅਤੇ ਪ੍ਰਭਾਵੀ ਢੰਗ ਨਾਲ ਲੋਕਾਂ ਤੱਕ ਪਹੁੰਚਾ ਰਹੀ ਹੈ ।

ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ

ਉਨ੍ਹਾਂ ਕਿਹਾ ਕਿ ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਅਸਮਾਨਤਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਅਤੇ ਭੇਦਭਾਵ ਰਹਿਤ, ਬਰਾਬਰੀ ਅਤੇ ਭਾਈਚਾਰੇ ਵਾਲੇ ਸਮਾਜ ਦੀ ਸਿਰਜਣਾ ਲਈ ਸਮਰਪਿਤ ਕੀਤਾ । ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ ਅਤੇ ਆਦਰਸ਼ਾਂ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ ।

ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ । ਜਿਕਰਯੋਗ ਹੈ ਕਿ 8 ਜੁਲਾਈ ਨੂੰ ਸ਼ਾਮ 6:00 ਵਜੇ ਪਿੰਡ ਭੋਜੋਵਾਲੀ ਅਤੇ ਸ਼ਾਮ 7:00 ਵਜੇ ਪਿੰਡ ਭੱਦਲਵੜ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ `ਤੇ ਆਧਾਰਿਤ ਡਾਕੂਮੈਂਟਰੀ (Documentary) ਦਾ ਪ੍ਰਦਰਸ਼ਨ ਕੀਤਾ ਜਾਵੇਗਾ ।

Related Post

Instagram