post

Jasbeer Singh

(Chief Editor)

'ਬਾਜਵਾ ਨੂੰ ਬੇਵਜ੍ਹਾ ਪਰੇਸ਼ਾਨ ਨਾ ਕਰੋ' - ਹਾਈ ਕੋਰਟ

post-img

'ਬਾਜਵਾ ਨੂੰ ਬੇਵਜ੍ਹਾ ਪਰੇਸ਼ਾਨ ਨਾ ਕਰੋ' - ਹਾਈ ਕੋਰਟ ਮਾਣਯੋਗ ਹਾਈਕੋਰਟ ਨੇ ਬਾਜਵਾ ਦੇ 50 ਬੰਬਾਂ ਵਾਲੇ ਬਿਆਨ ਮਾਮਲੇ 'ਚ ਪੰਜਾਬ ਪੁਲਿਸ ਨੂੰ ਪਾਈ ਝਾੜ ਚੰਡੀਗੜ੍ਹ, 8 ਮਈ : ਪੰਜਾਬ ਵਿਧਾਨ ਸਭਾ ਵਿਚ ਨੇਤਾ ਵਿਰੋਧੀ ਧਿਰ ਅਤੇ ਸੀਨੀਅਰ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਇੱਕ ਬਿਆਨ ਨੂੰ ਲੈ ਕੇ ਦਰਜ ਕੀਤੀ ਗਈ FIR ਨੂੰ ਰੱਦ ਕਰਨ ਦੀ ਮੰਗ 'ਤੇ ਅੱਜ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਝਾੜ ਪਾਈ ਹੈ। ਬਾਜਵਾ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਆਰਐਸ ਚੀਮਾ ਨੇ ਹਾਈਕੋਰਟ ਨੂੰ ਦੱਸਿਆ ਕਿ ਇਸ ਮਾਮਲੇ 'ਚ ਬਾਜਵਾ ਜਾਂਚ ਵਿਚ ਸਹਿਯੋਗ ਦੇ ਰਹੇ ਹਨ, ਪਰ ਪੁਲਿਸ ਉਨ੍ਹਾਂ ਨੂੰ ਵਾਰ-ਵਾਰ ਨੋਟਿਸ ਭੇਜ ਕੇ ਪਰੇਸ਼ਾਨ ਕਰ ਰਹੀ ਹੈ। ਉਨ੍ਹਾਂ ਦੇ ਘਰ ਦੇ ਬਾਹਰ 30 ਪੁਲਿਸ ਮੁਲਾਜ਼ਮ ਭੇਜੇ ਗਏ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਉਹ ਜਾਂਚ ਵਿਚ ਸ਼ਾਮਲ ਹੋਣ। ਇਹ ਸਾਰਾ ਕੁਝ ਬਿਲਕੁਲ ਗਲਤ ਹੈ। ਹਾਈਕੋਰਟ ਨੇ ਅੱਜ ਇਸ ਮਾਮਲੇ 'ਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਬਾਜਵਾ ਨੂੰ ਬੇਵਜ੍ਹਾ ਪਰੇਸ਼ਾਨ ਨਾ ਕਰੇ। ਕੋਰਟ ਨੇ ਅੰਤਰਿਮ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਪੁਲਿਸ ਜਾਂਚ ਜਾਰੀ ਰੱਖ ਸਕਦੀ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਹੋਵੇਗੀ। ਬਾਜਵਾ ਵੱਲੋਂ ਦਰਜ ਕੀਤੀ ਗਈ ਪਟੀਸ਼ਨ 'ਚ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ ਜੋ ਭਾਰਤੀ ਨਿਆਂ ਦੰਡਾਵਲੀ ਦੀ ਧਾਰਾ 353(2) ਅਤੇ 197(1) (ਡੀ) ਦੇ ਤਹਿਤ ਦਰਜ ਕੀਤੀ ਗਈ ਹੈ। ਐਫਆਈਆਰ ਦਾ ਆਧਾਰ 13 ਅਪ੍ਰੈਲ ਨੂੰ ਪ੍ਰਸਾਰਿਤ ਇਕ ਟੀਵੀ ਸ਼ੋਅ 'ਚ ਬਾਜਵਾ ਦਾ ਬਿਆਨ ਬਣਿਆ, ਜਿਸ ਵਿਚ ਉਨ੍ਹਾਂ ਪੰਜਾਬ 'ਚ ਪਿਛਲੇ ਛੇ ਮਹੀਨਿਆਂ ਦੌਰਾਨ ਹੋਏ ਬੰਬ ਧਮਾਕਿਆਂ ਤੇ ਕਾਨੂੰਨੀ ਵਿਵਸਥਾ ਦੀ ਵਿਗੜਦੀ ਸਥਿਤੀ 'ਤੇ ਸਵਾਲ ਉਠਾਏ ਸਨ।

Related Post

Instagram