
ਪੰਜਾਬ ਦੇ ਸਮੁੱਚੇ ਪ੍ਰਾਈਵੇਟ ਸਕੂਲਾਂ ਵਿਚ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਲਈ ਡੋਪ ਟੈਸਟ ਕੀਤੇ ਲਾਜ਼ਮੀ

ਪੰਜਾਬ ਦੇ ਸਮੁੱਚੇ ਪ੍ਰਾਈਵੇਟ ਸਕੂਲਾਂ ਵਿਚ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਲਈ ਡੋਪ ਟੈਸਟ ਕੀਤੇ ਲਾਜ਼ਮੀ ਚੰਡੀਗੜ੍ਹ : ਪੰਜਾਬ ਦੇ ਸਮੁੱਚੇ ਪ੍ਰਾਈਵੇਟ ਲਾਇਸੈਂਸ ਪ੍ਰਾਪਤ ਸਕੂਲਾਂ ਵਿਚ ਡਰਾਈਵਰ ਤੇ ਕੰਡਕਟਰ ਦੇ ਤੌਰ ਤੇ ਕੰਮ ਕਰਦੇ ਵਿਅਕਤੀਆਂ ਦੇ ਡੋਪ ਟੈਸਟ ਸਰਟੀਫਿਕੇਟ ਦੇ ਨਾਲ ਅੱਖਾਂ ਦੀ ਜਾਂਚ ਲਾਜ਼ਮੀ ਕਰ ਦਿੱਤੀ ਗਈ ਹੈ । ਇਥੇ ਹੀ ਬਸ ਨਹੀਂ ਜਿ਼ਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਸਕੂਲ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਡਰਾਈਵਰ ਅਤੇ ਸਕੂਲ ਮੈਨੇਜਮੈਂਟ ਵਿਰੁੱਧ ਕਾਰਵਾਈ ਕੀਤੀ ਜਾਵੇ । ਉਕਤ ਰਿਪੋਰਟਾਂ ਨੂੰ ਪੰਜਾਬ ਦੇ ਸਮੁੱਚੇ ਜਿ਼ਲਿਆਂ ਵਿਚ ਜਿ਼ਲ੍ਹਾ ਪੱਧਰ `ਤੇ ਜਿ਼ਲ੍ਹਾ ਸਿੱਖਿਆ ਅਧਿਕਾਰੀਆਂ ਵਲੋ਼ ਲਈਆਂ ਜਾਣਗੀਆਂ । ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਈਵੇਟ ਸਕੂਲਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਹੁਣ ਪੁਲਿਸ ਵੈਰੀਫਿਕੇਸ਼ਨ ਅਤੇ ਅੱਖਾਂ ਦੀ ਜਾਂਚ ਦੇ ਨਾਲ-ਨਾਲ ਡੋਪ ਟੈਸਟ ਸਰਟੀਫਿਕੇਟ ਵੀ ਜਮ੍ਹਾ ਕਰਵਾਉਣਾ ਪਵੇਗਾ। ਇਹ ਰਿਪੋਰਟ ਡੀਈਓ ਨੂੰ ਪੇਸ਼ ਕੀਤੀ ਜਾਵੇਗੀ । ਡੀ. ਈ. ਓ. ਹਰੇਕ ਸਕੂਲ ਦੀ ਸਮੀਖਿਆ ਕਰੇਗਾ, ਜੇਕਰ ਕੋਈ ਲਾਪਰਵਾਹੀ ਜਾਂ ਅਣਗਹਿਲੀ ਹੁੰਦੀ ਹੈ ਤਾਂ ਸਕੂਲ ਸਿੱਧੇ ਤੌਰ `ਤੇ ਜਿ਼ੰਮੇਵਾਰ ਹੋਣਗੇ। ਜੇਕਰ ਕੋਈ ਸਕੂਲ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਡੀ. ਸੀ. `ਸੇਫ਼ ਸਕੂਲ ਵਾਹਨ` ਨੀਤੀ ਮੀਟਿੰਗ ਵਿੱਚ ਕਾਰਵਾਈ ਕਰੇਗਾ। ਇਸ ਦੇ ਨਾਲ ਹੀ ਜਿ਼ਲ੍ਹਾ ਸਿੱਖਿਆ ਅਫ਼ਸਰ ਨੇ ਇਸ ਸਬੰਧੀ ਵੱਖ-ਵੱਖ ਸਕੂਲਾਂ ਤੋਂ ਰਿਪੋਰਟ ਵੀ ਮੰਗੀ ਹੈ । ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਉਣ-ਜਾਣ ਲਈ ਆਵਾਜਾਈ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਇਸ ਲਈ ਹਰੇਕ ਸਕੂਲ ਮੁਖੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਡਰਾਈਵਰ ਅਤੇ ਕੰਡਕਟਰ ਦੇ ਪੁਲਸ ਵੈਰੀਫਿਕੇਸ਼ਨ ਸਰਟੀਫਿਕੇਟ, ਅੱਖਾਂ ਦੀ ਰੌਸ਼ਨੀ ਟੈਸਟ ਅਤੇ ਡੋਪ ਟੈਸਟ ਰਿਪੋਰਟ ਸਬੰਧਤ ਜਿ਼ਲ੍ਹਾ ਡੀ. ਈ. ਓ. ਨੂੰ ਭੇਜੀ ਜਾਵੇ । ਡਰਾਈਵਰਾਂ-ਕੰਡਕਟਰਾਂ ਲਈ ਫਿਟਨੈਸ, ਪੁਲਸ ਵੈਰੀਫਿਕੇਸ਼ਨ, ਡੋਪ ਟੈਸਟ, ਵਰਦੀ, ਅੱਖਾਂ ਦੀ ਰਿਪੋਰਟ ਲਾਜ਼ਮੀ ਹੈ। ਬਠਿੰਡਾ ਦੇ ਡੀ. ਈ. ਓ. ਸ਼ਿਵਪਾਲ ਗੋਇਲ ਨੇ ਕਿਹਾ ਹੈ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰਾਈਵੇਟ ਸਕੂਲਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਦੇ ਡੋਪ ਟੈਸਟਾਂ ਦੀਆਂ ਰਿਪੋਰਟਾਂ ਲਈਆਂ ਜਾ ਰਹੀਆਂ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਨਿੱਜੀ ਸਕੂਲ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।
Related Post
Popular News
Hot Categories
Subscribe To Our Newsletter
No spam, notifications only about new products, updates.