post

Jasbeer Singh

(Chief Editor)

Patiala News

ਡਾ: ਬਲਬੀਰ ਸਿੰਘ ਨੇ 16 ਪਿੰਡਾਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ, ਪਿੰਡ ਵਾਸੀਆਂ ਤੋਂ ਲਏ ਸੁਝਾਅ

post-img

ਡਾ: ਬਲਬੀਰ ਸਿੰਘ ਨੇ 16 ਪਿੰਡਾਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ, ਪਿੰਡ ਵਾਸੀਆਂ ਤੋਂ ਲਏ ਸੁਝਾਅ -ਪਿੰਡ ਪੱਧਰ ‘ ਤੇ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ -ਕਿਹਾ , ਆਪ ਸਰਕਾਰ ਤੁਹਾਡੇ ਦੁਆਰ ਸਕੀਮ ਤਹਿਤ ਲੋਕਾਂ ਵਿੱਚ ਬੈਠ ਕੇ ਉਹਨਾਂ ਦੇ ਮਸਲੇ ਹੱਲ ਕਰਾਂਗੇ -ਡੇਂਗੂ ਚਿਕਨਗੁਨੀਆ ਤੇ ਕਰੋਨਾ ਤੋਂ ਬਚਾਅ ਲਈ ਹਾਈ ਰਿਸਕ ਮਰੀਜਾਂ ਨੂੰ ਘਰ ਰਹਿਣ ਦੀ ਕੀਤੀ ਅਪੀਲ ਪਟਿਆਲਾ 29 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਦਿਹਾਡੀ ਖੇਤਰ ਵਿੱਚ ਆਉਣ ਵਾਲੇ 16 ਪਿੰਡਾਂ ਅਲੋਵਾਲ, ਬਖ਼ਸ਼ੀਵਾਲਾ,ਫੱਗਣ ਮਾਜਰਾ, ਕਰਮਗੜ੍ਹ, ਨੰਦਪੁਰ ਕੇਸ਼ੋ, ਰੋੜਗੜ੍ਹ , ਚਲੈਲਾ, ਖਲੀਫੇਵਾਲ ,ਹਰਦਾਸਪੁਰ, ਕਸਿਆਣਾ, ਬਾਰਨ, ਨਿਊ ਬਾਰਨ, ਮਾਜਰੀ ਅਕਾਲੀਆਂ, ਫਰੀਦਪੁਰ, ਕਲਵਾ, ਮਿਰਜ਼ਾਪੁਰ ਨਾਲ ਅਤੇ ਪ੍ਰਸ਼ਾਸ਼ਨ ਨਾਲ ਮੀਟਿੰਗ ਕਰਕੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ । ਇਸ ਮੀਟਿੰਗ ਵਿੱਚ ਪਿੰਡ ਪੱਧਰ ‘ ਤੇ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਗੰਭੀਰ ਵਿਚਾਰ ਚਰਚਾ ਕੀਤੀ ਗਈ ਅਤੇ ਸਮਾਂਬੱਧ ਤਰੀਕੇ ਨਾਲ ਇਹਨਾਂ ਦਾ ਹੱਲ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ । ਡਾ. ਬਲਬੀਰ ਸਿੰਘ ਨੇ ਮੀਟਿੰਗ ਵਿੱਚ ਮੁੱਖ ਤੌਰ ‘ ਤੇ ਪਿੰਡਾਂ ‘ ਚ ਛੱਪੜਾਂ ਦੀ ਸਫਾਈ , ਥਾਪਰ ਮਾਡਲ, ਸੀਚੇਵਾਲ ਮਾਡਲ, ਸੜਕਾਂ ਦੀ ਦਰੁਸਤੀ , ਪੀਣ ਵਾਲਾ ਸਾਫ ਸੁਥਰਾ ਪਾਣੀ, ਸਟਰੀਟ ਲਾਈਟਾਂ, ਬਰਸਾਤੀ ਪਾਣੀ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ , ਨਹਿਰੀ ਪਾਣੀ ਦੀ ਵਰਤੋਂ ਅਤੇ ਪਿੰਡਾਂ ਨਾਲ ਸਬੰਧਤ ਮਾਮਲੇ ਵਿਚਾਰੇ ਅਤੇ ਇਹਨਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੀ ਯੋਜਨਾ ਬਣਾਈ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਸਕੀਮ ਆਪ ਸਰਕਾਰ ਤੁਹਾਡੇ ਦੁਆਰ ਤਹਿਤ ਲੋਕਾਂ ਦੇ ਵਿੱਚ ਬੈਠ ਕੇ ਉਹਨਾਂ ਦੇ ਮਸਲੇ ਹੱਲ ਕਰਾਂਗੇ । ਸਿਹਤ ਮੰਤਰੀ ਨੇ ਸਿਵਲ ਸਰਜਨ ਨੂੰ ਚਿਕਨਗੁਨੀਆ, ਡੇਂਗੂ ਅਤੇ ਕਰੋਨਾ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਜਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ । ਕਰੋਨਾ ਵਰਗੀ ਬਿਮਾਰੀ ਤੋਂ ਬਚਾਅ ਲਈ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਹਾਈ ਸ਼ੂਗਰ , ਕੈਂਸਰ ਜਾਂ ਡਾਇਲਿਸਿਜ਼ ਦੇ ਮਰੀਜ ਹਨ ਉਹ ਲੋਕ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਬਾਹਰ ਜਾਣ ਤੋਂ ਪਰਹੇਜ ਕਰਨ । ਸਿਹਤ ਮੰਤਰੀ ਨੇ ਵਿਕਾਸ ਕਾਰਜਾਂ ਨੂੰ ਹੋਰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਿੰਡਾਂ ਵਾਸੀਆਂ ਤੋਂ ਸੁਝਾਅ ਲਏ । ਉਹਨਾਂ ਪਿੰਡ ਵਾਸੀਆਂ ਤੋਂ ਸੁਝਾਅ ਲਿਆ ਕਿ ਕਿਵੇਂ ਬਰਸਾਤੀ ਦਿਨਾਂ ਵਿੱਚ ਪਾਣੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕਦਾ ਹੈ । ਉਹਨਾਂ ਕਿਹਾ ਕਿ ਨਵੀਆਂ ਕਾਲੋਨੀਆਂ ਵਿੱਚ ਪਾਣੀ ‘ ਤੇ ਸੀਵਰੇਜ ਦੀ ਸਮੱਸਿਆ ਵੀ ਜਲਦ ਹੀ ਹੱਲ ਕੀਤੀ ਜਾਵੇਗੀ । ਇਸ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਗਈ । ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਇਕ ਆਵਾਜ਼ ਵਿੱਚ ਇਕੱਠੇ ਹੋ ਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਭਰਵਾਂ ਹੁੰਘਾਰਾ ਦਿੱਤਾ ਹੈ । ਉਹਨਾਂ ਕਿਹਾ ਕਿ ਲੋਕਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਜਿੱਥੇ ਮੁਹੱਲਾ ਕਲੀਨਿਕ ਨਹੀ ਹਨ ਉੱਥੇ ਮੁਹੱਲਾ ਕਲੀਨਿਕ ਬਣਵਾਏ ਜਾਣ ਅਤੇ ਸਿਖਿਆ ਦੇ ਖੇਤਰ ਵਿੱਚ ਵੀ ਸਰਕਾਰ ਦੇ ਉਪਰਾਲਿਆਂ ਨੂੰ ਲੋਕਾਂ ਵੱਲੋਂ ਸਰਾਹਿਆ ਜਾ ਰਿਹਾ ਹੈ । ਇਸ ਮੌਕੇ ਐਸ.ਡੀ.ਐਮਜ਼, ਬੀ.ਡੀ.ਪੀ.ਓਜ਼ ,ਸਿਵਲ ਸਰਜਨ ਜਗਪਾਲਇੰਦਰ ਸਿੰਘ, ਕਾਊਂਸਲਰ ਜਸਵੀਰ ਗਾਂਧੀ, ਜੈ ਸ਼ੰਕਰ ਸ਼ਰਮਾ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ 16 ਪਿੰਡਾਂ ਦੀਆਂ ਪੰਚਾਇਤਾਂ ਦੇ ਮੈਂਬਰ ਹਾਜ਼ਰ ਸਨ।

Related Post