post

Jasbeer Singh

(Chief Editor)

Punjab

ਡਾ: ਦਲਜੀਤ ਸਿੰਘ ਚੀਮਾ ਦੀ ਮੰਗ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਰਾਜ ਦੇ ਹਿੱਸੇ ਦੇ 250 ਕਰੋੜ ਰੁਪਏ ਤੁਰੰਤ ਜਾਰ

post-img

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸੂਬੇ ਵਿਚ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹਨ ਕਿਉਂਕਿ ਰਾਜ ਸਰਕਾਰ ਐਸ ਸੀ ਪੋਸਟ ਮੈਟ੍ਰਿਕ ਸਕੀਮ ਅਧੀਨ ਆਪਣੇ ਹਿੱਸੇ ਦਾ 250 ਕਰੋੜ ਰੁਪਏ ਬਕਾਇਆ ਜਾਰੀ ਨਹੀਂ ਕਰ ਰਹੀ ਜਿਸ ਕਾਰਨ ਕੇਂਦਰ ਸਰਕਾਰ ਨੇ 930 ਕਰੋੜ ਰੁਪਏ ਦੀ ਅਦਾਇਗੀ ਰੋਕ ਲਈ ਹੈ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਐਸ ਸੀ ਵਿਦਿਆਰਥੀਆਂ ਨੂੰ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਦੀ ਅਪਰਾਧਿਕ ਅਣਗਹਿਲੀ ਕਾਰਨ ਮਾਰ ਨਹੀਂ ਪੈਣੀ ਚਾਹੀਦੀ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ 2017 ਤੋਂ 2020 ਤੱਕ ਆਪਣੇ ਹਿੱਸੇ ਦੀ ਰਾਸ਼ੀ ਸਕੀਮ ਤਹਿਤ ਜਾਰੀ ਕਰਨ ਤੋਂ ਨਾਂਹ ਕਰ ਦਿੱਤੀ ਸੀ ਜਿਸ ਕਾਰਨ ਤਿੰਨ ਲੱਖ ਐਸ ਸੀ ਵਿਦਿਆਰਥੀਆਂ ਦੀ ਸਕਾਰਲਿਸ਼ਪ ਰੁਕ ਗਈ ਸੀ, ਪਰ ਮੌਜੂਦਾ ਆਪ ਸਰਕਾਰ ਨੇ ਵੀ 250 ਕਰੋੜ ਰੁਪਏ ਦਾ ਆਪਣਾ ਹਿੱਸਾ ਜਾਰੀ ਨਹੀਂ ਕੀਤਾ ਜਿਸ ਕਾਰਨ ਕੇਂਦਰ ਸਰਕਾਰ ਨੇ ਆਪਣੇ ਹਿੱਸੇ ਦੀ 930 ਕਰੋੜ ਰੁਪਏ ਦੀ ਰਾਸ਼ੀ ਰਿਲੀਜ਼ ਕਰਨ ਤੋਂ ਨਾਂਹ ਕਰ ਦਿੱਤੀ ਹੈ।

Related Post