

ਚੋਣ ਪ੍ਰਚਾਰ ਦੇ ਅਖੀਰਲੇ ਦਿਨ ਅੱਜ ਲੋਕ-ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਵੱਲੋਂ ਅੱਜ ਵੱਖ ਵੱਖ ਇਲਾਕਿਆਂ ਵਿਚ ਰੋਡ ਸ਼ੋਅ ਅਤੇ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਅੱਜ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਆਪਣੀ ਜਿੱਤ ਦਾ ਦਾਅਵਾ ਕਰਦਿਆਂ ਚੋਣ ਪ੍ਰਚਾਰ ਸਮਾਪਤ ਕਰ ਦਿੱਤਾ। ਵੱਡੀ ਗਿਣਤੀ ਵਿੱਚ ਸਮਰਥਕ ਡਾ. ਗਾਂਧੀ ਨੂੰ ਮਿਲੇ ਅਤੇ ਵੱਡੀ ਲੀਡ ਨਾਲ਼ ਜਿਤਾਉਣ ਦਾ ਭਰੋਸਾ ਦਵਾਇਆ। ਡਾ. ਗਾਂਧੀ ਨੇ ਕਿਹਾ ਕਿ ਲੋਕ-ਸਭਾ ਹਲਕਾ ਪਟਿਆਲਾ ਦੇ ਹਰ ਵਿਧਾਨ ਸਭਾ ਹਲਕੇ ਤੋਂ ਸਾਨੂੰ ਲੋਕਾਂ ਦੇ ਹਰ ਵਰਗ ਦਾ ਭਰਪੂਰ ਹੁੰਗਾਰਾ ਮਿਲਿਆ ਹੈ ਅਤੇ ਆਉਣ ਵਾਲ਼ੀ ਚਾਰ ਜੂਨ ਨੂੰ ਅਸੀਂ ਯਕੀਨਨ ਹੀ ਜਿੱਤ ਦਰਜ ਕਰਾਂਗੇ। ਉਨ੍ਹਾਂ ਕਿਹਾ ਕਿ ਇਹ ਲੜਾਈ ਦੇਸ਼ ਦਾ ਲੋਕਤੰਤਰ ਅਤੇ ਸੰਵਿਧਾਨ ਬਚਾਉਣ ਦੀ ਹੈ। ਡਾਕਟਰ ਗਾਂਧੀ ਨੇ ਕਿਹਾ ਕਿ ਪੰਜਾਬ ਕਦੇ ਵੀ ਭਾਜਪਾ ਦੀਆਂ ਫੁੱਟ ਪਾਊ ਅਤੇ ਅੰਬਾਨੀ-ਅਦਾਨੀ ਜਿਹੇ ਕਾਰਪੋਰੇਟ ਪੱਖੀ ਨੀਤੀਆਂ ਨੂੰ ਪ੍ਰਵਾਨ ਨਹੀਂ ਕਰੇਗਾ। ਆਉਣ ਵਾਲ਼ੀ ਚਾਰ ਜੂਨ ਨੂੰ ਲੋਕ ਕਾਂਗਰਸ ਪਾਰਟੀ ਨੂੰ ਵੱਡੀ ਲੀਡ ਨਾਲ਼ ਜਿਤਾਉਣ ਲਈ ਤਿਆਰ ਬੈਠੇ ਹਨ।