
ਡਾਕਟਰ ਇੰਦਰਜੀਤ ਕੌਰ ‘ਟੀਚਰਜ਼ ਐਕਸੀਲੈਸ ਐਵਾਰਡ’ ਨਾਲ ਸਨਮਾਨਿਤ
- by Jasbeer Singh
- September 2, 2024

ਡਾਕਟਰ ਇੰਦਰਜੀਤ ਕੌਰ ‘ਟੀਚਰਜ਼ ਐਕਸੀਲੈਸ ਐਵਾਰਡ’ ਨਾਲ ਸਨਮਾਨਿਤ ਪਟਿਆਲਾ, 2 ਸਤੰਬਰ : ਡਾ. ਜੀ. ਸੀ. ਮਿਸ਼ਰਾ ਮੈਮੋਰੀਅਲ ਐਜੂਕੇਸ਼ਨਲ ਐਂਡ ਚੈਰੀਟੇਬਲ ਟਰੱਸਟ (ਰਜਿ.) ਵੱਲੋਂ ਮਾਨਵ ਮੰਗਲ ਗਰੁੱਪ ਆਫ਼ ਸਕੂਲਜ਼ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਨੂੰ ਸਮਰਪਿਤ ਇੱਕ ਵਿਸੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਸੈਟਰਲ ਯੂਨੀਵਰਸਿਟੀ ਆਫ਼ ਪੰਜਾਬ, ਬੰਠਿਡਾ ਦੇ ਵਾਈਸ—ਚਾਂਸਲਰ ਅਤੇ ਇੰਡੀਅਨ ਇੰਸਟੀਚਿੂਊਟ ਆਫ਼ ਐਡਵਾਸਡ ਸਟੱਡੀ (ਰਾਸ਼ਟਰਪਤੀ ਨਿਵਾਸ), ਸ਼ਿਮਲਾ ਦੇ ਡਾਇਰੈਕਟਰ ਪ੍ਰੋ. ਰਾਘਵੇਂਦਰ ਤਿਵਾੜੀ ਨੇ ਬਤੋਰ ਮੁੱਖ ਮਹਿਮਾਨ ਅਤੇ ਐਮਿਟੀ ਯੂਨੀਵਰਸਿਟੀ, ਮੁਹਾਲੀ ਦੇ ਵਾਈਸ—ਚਾਂਸਲਰ ਪ੍ਰੋ. ਆਰ. ਕੇ. ਕੋਹਲੀ ਨੇ ਗੈਸਟ ਆਫ਼ ਆਨਰ ਵੱਜੋ ਸ਼ਿਰਕਤ ਕੀਤੀ। ਇਸ ਮੋਕੇ ਤੇ ਵਾਈਸ ਚਾਂਸਲਰ ਪੋ੍ਫੈਸਰ ਤਿਵਾੜੀ ਵੱਲੋ ਸਰਕਾਰੀ ਸਮਾਰਟ ਸਕੂਲ, ਦਾਣਾ ਮੰਡੀ ਪਟਿਆਲਾ ਦੇ ਮੁੱਖ—ਅਧਿਆਪਕਾ ਡਾ. ਇੰਦਰਜੀਤ ਕੌਰ ਨੂੰ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਦੇ ਬਦਲੇ ਵਿਸੇਸ਼ ਤੋਰ ਤੇ ‘ਟੀਚਰਜ਼ ਐਕਸੀਲੈਸ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਪੋ੍ਫੈਸਰ ਤਿਵਾੜੀ ਨੇ ਡਾ. ਇੰਦਰਜੀਤ ਕੌਰ ਦੀ ਸ਼ਲਾਘਾ ਕਰਦਿਆ ਕਿਹਾ ਕਿ ਉਨ੍ਹਾਂ ਵੱਲੋ ਸਿੱਖਿਆ ਦੇ ਖੇਤਰ ਵਿੱਚ ਬਹੁਤ ਹੀ ਸ਼ਾਨਦਾਰ ਕੰਮ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਡਾ. ਇੰਦਰਜੀਤ ਕੌਰ ਨੇ ਹਾਲ ਹੀ ਵਿੱਚ ਏਕਤਾ ਅਤੇ ਪ੍ਰੇਰਨਾ ਦੇ ਦਿਲ ਨੂੰ ਛੂਹਣ ਵਾਲੇ ਵਿਲੱਖਣ ਕੰਮ ਨੂੰ ਕਰਦਿਆਂ ਆਪਣੇ ਵਿਦਿਆਰਥੀਆਂ ਵਾਂਗ ਸਕੂਲ ਦੀ ਵਰਦੀ ਪਹਿਨਣੀ ਸੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਂਵੇ ਇਹ ਕੰਮ ਸਧਾਰਨ ਹੈ, ਪ੍ਰੰਤੂ ਸਕੂਲ ਦੇ ਮੁੱਖ ਅਧਿਆਪਕਾ ਵੱਲੋਂ ਆਪਣੇ ਆਪਨੂੰ ਵਿਦਿਆਰਥੀਆਂ ਦੇ ਬਰਾਬਰ ਰੱਖਣ ਲਈ ਬਹੁਤ ਹਿਮੰਤ ਅਤੇ ਵਚਨਬੱਧਤਾ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਡਾ. ਇੰਦਰਜੀਤ ਕੌਰ ਨੇ ਆਪਣੇ ਸਕੂਲ ਦੀ ਨਵੀਂ ਬਿਲਡਿੰਗ ਦਾ ਨਿਰਮਾਣ ਕਰਵਾਕੇ ਸਕੂਲ ਨੂੰ ਸਮਾਰਟ ਬਣਵਾਇਆ। ਇਸ ਮੌਕੇ ਤੇ ਐਮਿਟੀ ਯੂਨੀਵਰਸਿਟੀ, ਮੁਹਾਲੀ ਦੇ ਵਾਈਸ—ਚਾਂਸਲਰ ਪ੍ਰੋਫੈਸਰ ਕੋਹਲੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਸਮਾਜਿਕ ਵਿਗਿਆਨ ਵਿੱਚ ਡਾਕਟਰੇਟ ਡਿਗਰੀ ਪ੍ਰਾਪਤ ਡਾ. ਇੰਦਰਜੀਤ ਕੌਰ ਨੇ ਦੇਸ਼ ਦੀ ਅਜ਼ਾਦੀ ਵਿੱਚ ਪੰਜਾਬੀਆਂ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਬਾਰੇ ਦੋ ਖੋਜ਼ ਭਰਪੂਰ ਕਿਤਾਬਾਂ ਅੰਗਰੇਜ਼ੀ ਭਾਸ਼ਾ ਵਿੱਚ ਲਿਖ ਕੇ ਦੇਸ਼ ਦੀ ਅਜ਼ਾਦੀ ਦੇ ਸੰਘਰਸ ਬਾਰੇ ਸਿੱਖਿਆ ਦੇ ਖੇਤਰ ਵਿੱਚ ਕੌਮਾਂਤਰੀ ਪੱੱਧਰ ਤੇ ਆਪਣਾ ਅਹਿਮ ਯੋਗਦਾਨ ਪਾਇਆ ਹੈ। ਡਾ. ਇੰਦਰਜੀਤ ਕੌਰ ਦੇ ਹੁਣ ਤੱਕ ਅਜ਼ਾਦੀ ਸੰਘਰਸ਼ ਬਾਰੇ ਕਈ ਖੋਜ—ਪੱਤਰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਪ੍ਰਸਿੱਧ ਰਿਸਰਚ ਜਰਨਲਾਂ ਵਿੱਚ ਪ੍ਰਕਾਸ਼ਿਤ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਡਾ. ਇੰਦਰਜੀਤ ਕੌਰ ਨੇ ਆਪਣੀ ਮੁੱਢਲੀ ਸਿੱਖਿਆ ਸਰਕਾਰੀ ਪ੍ਰਾਇਮਰੀ ਸਕੂਲ, ਗੁਰਦਵਾਰਾ ਦੂਖਨਿਵਾਰਨ ਸਾਹਿਬ ਤੋਂ ਅਤੇ 12ਵੀਂ ਤੱਕ ਦੀ ਸਿੱਖਿਆ ਬੀ. ਐਨ. ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਤੋਂ ਪਹਿਲੇ ਦਰਜੇ ਵਿੱਚ ਪਾਸ ਕੀਤੀ ਹੈ। ਉਨ੍ਹਾਂ ਨੇ ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਤੋਂ ਗ੍ਰੈਜੁਏਸ਼ਨ ਕਰਨ ਤੋਂ ਬਾਅਦ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਬੀ.ਐਡ. ਦੀ ਡਿਗਰੀ ਪਹਿਲੇ ਦਰਜੇ ਵਿੱਚ ਹਾਸਲ ਕੀਤੀ। ਉਨ੍ਹਾਂ ਨੇ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਤੋਂ ਐਮ.ਏ. (ਇਤਿਹਾਸ) ਵਿੱਚ ਗੋਲਡ ਮੈਡਲ ਹਾਸਲ ਕੀਤਾ। ਡਾ. ਇੰਦਰਜੀਤ ਕੌਰ ਵੱਲੋਂ ਯੂ.ਜੀ.ਸੀ. (ਨੈਟ) ਪ੍ਰੀਖਿਆ ਪਾਸ ਕਰਨ ਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਭਾਰਤ ਸਰਕਾਰ), ਨਵੀਂ ਦਿੱਲੀ ਵੱਲੋਂ ਉਨ੍ਹਾਂ ਨੂੰ ਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚ ਬਤੌਰ ਪ੍ਰੋਫੈਸਰ ਪੜ੍ਹਾਉਣ ਲਈ ਵੀ ਯੋਗ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਨੇ ਇਤਿਹਾਸ ਵਿਸ਼ੇ ਵਿੱਚ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ, ਸ਼ਿਮਲਾ ਤੋਂ ਮਾਸਟਰ ਆਫ਼ ਫਿ਼ਲਾਸਫ਼ੀ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਡਾਕਟਰ ਆਫ਼ ਫਿਲਾਸਫ਼ੀ (ਪੀ—ਐਚ.ਡੀ) ਦੀ ਡਿਗਰੀ ਹਾਸਲ ਕੀਤੀ। ਇਸ ਮੋਕੇ ਤੇ ਹੋਰਨਾਂ ਤੋ ਇਲਾਵਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੂਸਿਕ ਵਿਭਾਗ ਦੇ ਮੁੱਖੀ ਡਾਕਟਰ ਹਰਮਿੰਦਰ ਸਿੰਘ ਖੋਖਰ ਅਤੇ ਸੇਂਟ ਪੀਟਰਜ਼ ਅਕੈਡਮੀ, ਪਟਿਆਲਾ ਤੋਂ ਹਰਏਕਮਜੋਤ ਸਿੰਘ ਖੋਖਰ ਵੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.