post

Jasbeer Singh

(Chief Editor)

Patiala News

ਡਾ. ਜਗਪਾਲਇੰਦਰ ਸਿੰਘ ਬਣੇ ਪਟਿਆਲਾ ਦੇ ਸਿਵਲ ਸਰਜਨ

post-img

ਡਾ. ਜਗਪਾਲਇੰਦਰ ਸਿੰਘ ਬਣੇ ਪਟਿਆਲਾ ਦੇ ਸਿਵਲ ਸਰਜਨ ਦਫਤਰ ਸਿਵਲ ਸਰਜਨ ਵਿਖੇ ਸੰਭਾਲਿਆ ਸਿਵਲ ਸਰਜਨ ਦਾ ਅਹੁਦਾ ਪਟਿਆਲਾ : ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਆਦੇਸ਼ਾਂ ਅਨੁਸਾਰ ਡਾ.ਜਗਪਾਲਇੰਦਰ ਸਿੰਘ ਨੇ ਜਿਲ੍ਹਾ ਪਟਿਆਲਾ ਵਿਖੇ ਬਤੋਰ ਸਿਵਲ ਸਰਜਨ ਆਪਣਾ ਅਹੁਦਾ ਸੰਭਾਲ ਲਿਆ ਹੈ ।ਜਿਕਰਯੋਗ ਹੈ ਕਿ ਡਾ.ਜਗਪਾਲਇੰਦਰ ਸਿੰਘ ਐਮ. ਡੀ. ਓਪਥੈਲਮੋਲੋਜੀ ਹਨ ਜੋ ਕਿ ਪਹਿਲਾਂ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ ਦੇ ਅਹੁਦੇ ਤੇ ਤੈਨਾਤ ਸਨ, ਨੂੰ ਬਦਲੀ ਕਰਨ ਉਪਰੰਤ ਬਤੌਰ ਸਿਵਲ ਸਰਜਨ ਪਟਿਆਲਾ ਲਗਾਇਆ ਗਿਆ ਹੈ । ਅੱਜ ਉਹਨਾਂ ਨੇ ਸਿਵਲ ਸਰਜਨ ਦਾ ਅਹੁਦਾ ਸੰਭਾਲ ਲਿਆ ਹੈ । ਅਹੁਦਾ ਸੰਭਾਲਣ ਮੌਕੇ ਦਫਤਰ ਵਿਖੇ ਪ੍ਰੋਗਰਾਮ ਅਫਸਰਾਂ, ਸੀਨੀਅਰ ਮੈਡੀਕਲ ਅਫਸਰਾਂ ਅਤੇ ਸਮੂਹ ਦਫਤਰੀ ਸਟਾਫ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਮੁਬਾਰਕਬਾਦ ਦਿੱਤੀ ਗਈ । ਅਹੁਦਾ ਸੰਭਾਲਣ ਉਪਰੰਤ ਡਾ. ਜਗਪਾਲਇੰਦਰ ਸਿੰਘ ਨੇ ਕਿਹਾ ਕਿ ਜੋ ਜਿਮੇਂਵਾਰੀ ਉਹਨਾਂ ਨੂੰ ਸੋਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਨੂੰ ਜਿਲ੍ਹੇ ਦੇ ਸਾਰੇ ਨਾਗਰਿਕਾਂ ਤੱਕ ਪੰਹੁਚਾਉਣ ਲਈ ਵਚਨਬੱਧ ਹੋਣਗੇ । ਦਫਤਰ ਸਿਵਲ ਸਰਜਨ ਵਿਖੇ ਕੰਮ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ । ਸਿਹਤ ਪ੍ਰੋਗਰਾਮਾਂ ਸਬੰਧੀ ਜੋ ਵੀ ਟੀਚੇ ਹਨ, ਉਹ ਮਿਥੇ ਸਮੇਂ ਵਿੱਚ ਪੂਰੇ ਕਰਵਾਏ ਜਾਣਗੇ । ਇਸ ਮੌਕੇ ਉਹਨਾਂ ਨੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਕਿਹਾ ਕਿ ਉਹ ਅਪਣੀਆਂ ਸਿਹਤ ਸੰਸਥਾਵਾਂ ਵਿੱਚ ਦਵਾਈਆਂ ਦੀ ਸਪਲਾਈ ਪੂਰੀ ਰੱਖਣ ਤਾਂ ਜੋ ਮਰੀਜਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।

Related Post