

ਡਾ.ਜਤਿੰਦਰ ਕਾਂਸਲ ਬਣੇ ਪਟਿਆਲਾ ਦੇ ਨਵੇਂ ਸਿਵਲ ਸਰਜਨ ਦਫਤਰ ਸਿਵਲ ਸਰਜਨ ਵਿਖੇ ਸੰਭਾਲਿਆ ਸਿਵਲ ਸਰਜਨ ਦਾ ਅਹੁਦਾ ਪਟਿਆਲਾ 16 ਅਗਸਤ : ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਡਾ.ਜਤਿੰਦਰ ਕਾਂਸਲ ਨੇ ਜਿਲ੍ਹਾ ਪਟਿਆਲਾ ਵਿਖੇ ਬਤੋਰ ਸਿਵਲ ਸਰਜਨ ਆਪਣਾ ਅਹੁਦਾ ਸੰਭਾਲ ਲਿਆ ਹੈ।ਜਿਕਰਯੋਗ ਹੈ ਕਿ ਡਾ.ਜਤਿੰਦਰ ਕਾਂਸਲ ਐਮ.ਡੀ. ਓਪਥੈਲਮੋਲੋਜੀ ਹਨ, ਜੋ ਕਿ ਦਫਤਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵਿਖੇ ਬਤੌਰ ਡਿਪਟੀ ਡਾਇਰੈਕਟਰ ਤੈਨਾਤ ਸਨ, ਨੂੰ ਬਦਲੀ ਕਰਨ ਉਪਰੰਤ ਬਤੌਰ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਪਟਿਆਲਾ ਲਗਾਇਆ ਗਿਆ ਹੈ। ਅੱਜ ਉਹਨਾਂ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾਂ ਕਰਦੇ ਹੋਏ ਬਤੌਰ ਸਿਵਲ ਸਰਜਨ ਆਪਣਾ ਅੱਹੁਦਾ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਤੇ ਦਫਤਰ ਵਿਖੇ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਸਟਾਫ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਮੁਬਾਰਕਬਾਦ ਦਿੱਤੀ ਗਈ।ਅਹੁਦਾ ਸੰਭਾਲਣ ਤੇ ਡਾ.ਜਤਿੰਦਰ ਕਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਜੋ ਜਿਮੇਂਵਾਰੀ ਉਹਨਾਂ ਨੂੰ ਸੋਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਨੂੰ ਜਿਲ੍ਹੇ ਦੇ ਸਾਰੇ ਨਾਗਰਿਕਾਂ ਤੱਕ ਪੰਹੁਚਾਉਣ ਲਈ ਵਚਨਬੱਧ ਹੋਣਗੇ । ਦਫਤਰ ਸਿਵਲ ਸਰਜਨ ਵਿਖੇ ਕੰਮ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋ ਸਮੇਂ-ਸਮੇਂ ਤੇ ਸਿਹਤ ਪ੍ਰੋਗਰਾਮਾਂ ਸਬੰਧੀ ਜੋ ਵੀ ਦਿੱਤੇ ਟੀਚੇ ਉਹਨਾਂ ਨੂੰ ਦਿੱਤੇ ਜਾਣਗੇ , ਉਹ ਮਿਥੇ ਸਮੇਂ ਵਿੱਚ ਪੂਰੇ ਕਰਵਾਏ ਜਾਣਗੇ ।
Related Post
Popular News
Hot Categories
Subscribe To Our Newsletter
No spam, notifications only about new products, updates.