
ਡਾ. ਲਵਕੇਸ਼ ਕੁਮਾਰ ਨੇ ਸੀਐਚਸੀ ਮਾਡਲ ਟਾਊਨ ਦੇ ਐਸਐਮਓ ਵਜੋਂ ਅਹੁਦਾ ਸੰਭਾਲਿਆ
- by Jasbeer Singh
- August 17, 2024

ਡਾ. ਲਵਕੇਸ਼ ਕੁਮਾਰ ਨੇ ਸੀਐਚਸੀ ਮਾਡਲ ਟਾਊਨ ਦੇ ਐਸਐਮਓ ਵਜੋਂ ਅਹੁਦਾ ਸੰਭਾਲਿਆ ਪਟਿਆਲਾ : ਕਮਿਊਨਿਟੀ ਹੈਲਥ ਸੈਂਟਰ ਪਾਤੜਾਂ ਵਿਖੇ ਬਤੌਰ ਸੀਨੀਅਰ ਮੈਡੀਕਲ ਸੇਵਾਵਾਂ ਨਿਭਾਅ ਰਹੇ ਡਾ. ਲਵਕੇਸ਼ ਕੁਮਾਰ ਨੂੰ ਪੰਜਾਬ ਸਰਕਾਰ ਨੇ ਉੱਥੋਂ ਬਦਲ ਕੇ ਕਮਿਊਨਿਟੀ ਹੈਲਥ ਸੈਂਟਰ ਮਾਡਲ ਟਾਊਨ ਪਟਿਆਲਾ ਵਿਖੇ ਤੈਨਾਤ ਕੀਤਾ ਹੈ। ਜਿਨ੍ਹਾਂ ਨੇ ਸ਼ਨੀਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਅਹੁਦਾ ਸੰਭਾਲਦਿਆਂ ਐਸਐਮਓ ਡਾ. ਲਵਕੇਸ਼ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਸਿਹਤ ਸੁਧਾਰ ਲਈ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ’ਚ ਦਿੱਤੀਆਂ ਜਾਂਦੀਆਂ ਸੇਵਾਵਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਕਮਿਊਨਿਟੀ ਹੈਲਥ ਸੈਂਟਰ ਮਾਡਲ ਟਾਊਨ ਵਿਖੇ ਬਤੌਰ ਸੀਨੀਅਰ ਮੈਡੀਕਲ ਅਫਸਰ ਉਹ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਕਮਲਪ੍ਰੀਤ ਕੌਰ, ਸੁਸ਼ੀਲ ਕੁਮਾਰ, ਸਾਬਕਾ ਪ੍ਰਿੰਸੀਪਲ ਮੰਜੂ ਭੱਟੀ, ਆਰਟ ਅਧਿਆਪਕ ਪ੍ਰਵੇਸ਼ ਕੁਮਾਰ, ਆਰਟਿਸਟ ਹਰਦੀਪ ਕੌਰ, ਡਾ. ਦਿਨੇਸ਼ ਕੁਮਾਰ, ਰੂਪੇਸ਼ ਕੁਮਾਰ, ਅਮਰਜੀਤ ਸਿੰਘ ਤੇ ਪੂਜਾ ਸਮੇਤ ਹੋਰ ਹਾਜਰ ਸਨ।