
ਡਾ. ਰੇਨੂ ਨੇ ਲੋਕ ਪ੍ਰਸ਼ਾਸਨ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲ਼ਿਆ
- by Jasbeer Singh
- December 2, 2024

ਡਾ. ਰੇਨੂ ਨੇ ਲੋਕ ਪ੍ਰਸ਼ਾਸਨ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲ਼ਿਆ ਪਟਿਆਲਾ, 2 ਦਸੰਬਰ : ਡਾ. ਰੇਨੂ ਨੇ ਪੰਜਾਬੀ ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲ਼ ਲਿਆ ਹੈ । ਮੁਖੀ ਵਜੋਂ ਉਨ੍ਹਾਂ ਦੀ ਇਹ ਚੌਥੀ ਟਰਮ ਹੈ । ਡਾ. ਰੇਨੂ ਵੱਲੋਂ ਅਹੁਦਾ ਸੰਭਾਲਣ ਮੌਕੇ ਲੋਕ ਪ੍ਰਸ਼ਾਸਨ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਸੀਨੀਅਰ ਫ਼ੈਕਲਟੀ ਮੈਂਬਰਾਂ ਤੋਂ ਇਲਾਵਾ ਉਨ੍ਹਾਂ ਦੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੇ ਉਚੇਚੇ ਤੌਰ ਉੱਤੇ ਸ਼ਮੂਲੀਅਤ ਕੀਤੀ । ਡਾ. ਰੇਨੂ ਨੇ ਇਸ ਮੌਕੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਕਬੂਲਦਿਆਂ ਸਭ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਵਿਭਾਗ ਦੀ ਬਿਹਤਰੀ ਅਤੇ ਸੁਚਾਰੂ ਪ੍ਰਬੰਧਨ ਲਈ ਤਨਦੇਹੀ ਨਾਲ਼ ਕਾਰਜ ਕਰਨਗੇ ।
Related Post
Popular News
Hot Categories
Subscribe To Our Newsletter
No spam, notifications only about new products, updates.