ਵਾਰ-ਵਾਰ ਸ਼ਰਾਬ ਪੀ ਕੇ ਗੱਡੀ ਚਲਾਉਣ `ਤੇ ਰੱਦ ਹੋਵੇਗਾ ਡਰਾਈਵਿੰਗ ਲਾਇਸੈਂਸ : ਗਡਕਰੀ
- by Jasbeer Singh
- February 27, 2026
ਵਾਰ-ਵਾਰ ਸ਼ਰਾਬ ਪੀ ਕੇ ਗੱਡੀ ਚਲਾਉਣ `ਤੇ ਰੱਦ ਹੋਵੇਗਾ ਡਰਾਈਵਿੰਗ ਲਾਇਸੈਂਸ : ਗਡਕਰੀ ਨਵੀਂ ਦਿੱਲੀ, 27 ਫਰਵਰੀ 2026 : ਸੜਕ ਹਾਦਸਿਆਂ ਵਿਚ ਲੱਖਾਂ ਲੋਕਾਂ ਦੀ ਜਾਨ ਚਲੀ ਜਾਣ ਦੇ ਮਾਮਲਿਆਂ ਨੂੰ ਘੱਟ ਕਰਨ ਲਈ ਸਰਕਾਰ ਵਲੋਂ ਚੁੱਕੇ ਜਾ ਰਹੇ ਹਨ ਕਈ ਤਰ੍ਹਾਂ ਦੇ ਅਹਿਮ ਕਦਮ । ਕੀ ਆਖਿਆ ਕੇਂਦਰੀ ਮੰਤਰੀ ਗਡਕਰੀ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤੀਨ ਗਡਕਰੀ ਨੇ ਕਿਹਾ ਕਿ ਵਾਰ-ਵਾਰ ਸ਼ਰਾਬ ਪੀ ਕੇ ਗੱਡੀ ਚਲਾਉਂਦੇ ਹੋਏ ਫੜੇ ਜਾਣ `ਤੇ ਲਾਇਸੈਂਸ ਸਥਾਈ ਤੌਰ `ਤੇ ਰੱਦ ਕਰ ਦਿੱਤਾ ਜਾਵੇਗਾ । ਉਨ੍ਹਾਂ ਇਹ ਵੀ ਕਿਹਾ ਕਿ ਡਰਾਈਵਿੰਗ ਲਾਇਸੈਂਸ ਨੂੰ ਗ੍ਰੇਡ ਸਿਸਟਮ `ਚ ਬਦਲਿਆ ਜਾ ਰਿਹਾ ਹੈ ਅਤੇ ਵਾਰ-ਵਾਰ ਗਲਤੀ ਹੋਣ `ਤੇ ਜਿਵੇਂ ਹੀ 12 ਗ੍ਰੇਡ `ਤੇ ਪਹੁੰਚੇਗਾ, ਲਾਇਸੈਂਸ ਨੂੰ ਰੱਦ ਕਰ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਨਿਤੀਨ ਗਡਕਰੀ ਨੇ ਇਹ ਵਿਚਾਰ ਹੈਬੀਟੇਟ ਸੈਂਟਰ `ਚ ਸੀ. ਆਈ. ਆਈ. ਦੇ ਸਹਿਯੋਗ ਨਾਲ ਆਯੋਜਿਤ `ਨੈਸ਼ਨਲ ਕਨਕਲੇਵ ਆਫ ਰੋਡ ਸੇਫਟੀ` ਵਿਸ਼ੇ `ਤੇ ਪ੍ਰਗਟ ਕੀਤੇ। ਸਰਕਾਰ ਵਲੋਂ ਕੀਤੀ ਜਾ ਰਹੀ ਹੈ ਜੀਵਨ ਬਚਾਉਣ ਲਈ ਸੁਰੱਖਿਆ ਕਾਰਨਾਂ ਦੀ ਡੂੰਘਾਈ ਨਾਲ ਪੜ੍ਹਤਾਲ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਸੜਕ ਹਾਦਸਿਆਂ `ਚ ਹਰ ਸਾਲ ਲੱਖਾਂ ਲੋਕਾਂ ਦਾ ਜੀਵਨ ਬਚਾਉਣ ਲਈ ਸਰਕਾਰ ਸੁਰੱਖਿਆ ਕਾਰਨਾਂ ਦੀ ਡੂੰਘਾਈ ਨਾਲ ਪੜ੍ਹਤਾਲ ਕਰ ਰਹੀ ਹੈ ਅਤੇ ਇਸ `ਚ ਰੋਡ ਇੰਜੀਨੀਅਰਿੰਗ, ਆਟੋਮੋਬਾਈਲ ਇੰਜੀਨੀਅਰਿੰਗ, ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਸਿੱਖਿਆ ਅਤੇ ਜਾਗਰੂਕਤਾ `ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ `ਚ ਹਰ ਸਾਲ ਲੱਖਾਂ ਲੋਕਾਂ ਦੀ ਜਾਨ ਸੜਕ ਹਾਦਸਿਆਂ `ਚ ਜਾਂਦੀ ਹੈ ਅਤੇ ਉਸ ਨੂੰ ਬਚਾਉਣਾ ਜ਼ਰੂਰੀ ਹੈ, ਇਸ ਲਈ ਸੜਕ ਇੰਜੀਨੀਅਰਿੰਗ ਦੇ ਨਾਲ ਹੀ ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਸਖ਼ਤ ਹੁਕਮ ਅਤੇ ਨਿਯਮ ਬਣਾਏ ਜਾ ਰਹੇ ਹਨ ।
