post

Jasbeer Singh

(Chief Editor)

Punjab

ਨਸ਼ਾ ਮੁਕਤੀ ਯਾਤਰਾ ਸਦਕਾ ਜਲਦ ਹੋਵੇਗਾ ਨਸ਼ਿਆਂ ਦਾ ਸਫਾਇਆ: ਵਿਧਾਇਕ ਨਰਿੰਦਰ ਕੌਰ ਭਰਾਜ

post-img

ਨਸ਼ਾ ਮੁਕਤੀ ਯਾਤਰਾ ਸਦਕਾ ਜਲਦ ਹੋਵੇਗਾ ਨਸ਼ਿਆਂ ਦਾ ਸਫਾਇਆ: ਵਿਧਾਇਕ ਨਰਿੰਦਰ ਕੌਰ ਭਰਾਜ *ਪਿੰਡ ਚੰਗਾਲ, ਹਰੇੜੀ ਅਤੇ ਸੰਗਰੂਰ ਵਾਰਡ ਨੰਬਰ 22 ਵਿਖੇ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ *ਡਿਫੈਂਸ ਕਮੇਟੀਆਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਕੀਤਾ ਪ੍ਰੇਰਿਤ ਸੰਗਰੂਰ, 20 ਮਈ : ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਬਹੁਤ ਹੱਦ ਤੱਕ ਨਸ਼ਾ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬੇ ਨੂੰ ਮੁੜ ਹਸਦਾ-ਵਸਦਾ ਤੇ ਰੰਗਲਾ ਪੰਜਾਬ ਬਨਾਉਣ ਦੇ ਰਾਹ ਪਾਇਆ ਗਿਆ ਹੈ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਚੰਗਾਲ, ਹਰੇੜੀ ਅਤੇ ਸੰਗਰੂਰ ਵਾਰਡ ਨੰਬਰ 22 ਵਿਖੇ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ। ਹਲਕਾ ਵਿਧਾਇਕ ਨੇ ਡਿਫੈਂਸ ਕਮੇਟੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ। ਹਲਕਾ ਵਿਧਾਇਕ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਸਫਾਇਆ ਹੋਵੇਗਾ। ਉਹਨਾਂ ਦੱਸਿਆ ਕਿ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾਂ ਕਿਸੇ ਦਬਾਅ ਤੋਂ ਸਹਿਯੋਗ ਦੇ ਰਹੇ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ। ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਸ਼੍ਰੀਮਤੀ ਭਰਾਜ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰ ਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਹਲਕਾ ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ। ਇਸ ਮੌਕੇ ਐਸ.ਡੀ.ਐਮ. ਚਰਨਜੋਤ ਸਿੰਘ ਵਾਲੀਆ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਚ ਸਰਪੰਚ, ਵੱਖੋ-ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡ ਤੇ ਸ਼ਹਿਰ ਵਾਸੀ ਹਾਜ਼ਰ ਸਨ।

Related Post