post

Jasbeer Singh

(Chief Editor)

crime

ਚੰਡੀਗੜ੍ਹ `ਚ ਨਸ਼ੇੜੀ ਨੇ 10 ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

post-img

ਚੰਡੀਗੜ੍ਹ `ਚ ਨਸ਼ੇੜੀ ਨੇ 10 ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ ਬਾਥਰੂਮ `ਚ ਲੁਕ ਕੇ ਬੈਠਾ ਸੀ ਮੁਲਜ਼ਮ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਮੌਲੀ ਜਾਗਰਾਂ ਇਲਾਕੇ ਵਿਚ ਬਾਥਰੂਮ ਵਿਚ ਪਹਿਲਾਂ ਤੋਂ ਹੀ ਲੁਕ ਕੇ ਬੈਠੇ ਇਕ ਨਸ਼ੇੜੀ ਵਿਅਕਤੀ ਧਨਰਾਜ ਨੇ 10 ਸਾਲਾ ਬੱਚੀ ਨਾਲ ਜਬਰ ਜਿਨਾਹ ਕੀਤਾ । ਦੱਸਣਯੋਗ ਹੈ ਕਿ ਜਦੋਂ 10 ਸਾਲਾ ਬੱਚੀ ਬਾਥਰੂਮ ਗਈ ਤਾਂ ਮੁਲਜ਼ਮ ਨੇ ਬੱਚੀ ਨੂੰ ਫੜ ਲਿਆ ਅਤੇ ਆਪਣੇ ਮਨਸੂਬਿਆਂ ਨੂੰ ਅੰਜਾਮ ਦਿੱਤਾ। ਵਿਅਕਤੀ ਵਲੋਂ ਬੱਚੀ ਨਾਲ ਅਜਿਹਾ ਕੀਤੇ ਜਾਣ ਤੇ ਜਦੋਂ ਰੌਲਾ ਪਿਆ ਤਾਂ ਸੁਣ ਕੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ ਅਤੇ ਲੜਕੀ ਨੂੰ ਮੁਲਜ਼ਮ ਦੀ ਚੁੰਗਲ ਤੋਂ ਛੁਡਵਾਇਆ । ਲੋਕਾਂ ਨੇ ਮੁਲਜ਼ਮ ਨੂੰ ਫੜ ਕੇ ਕੁੱਟਮਾਰ ਕੀਤੀ ਅਤੇ ਫਿਰ ਪੁਲਸ ਦੇ ਹਵਾਲੇ ਕਰ ਦਿੱਤਾ । ਥਾਣਾ ਮੌਲੀ ਜਾਗਰਾਂ ਦੀ ਪੁਲਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਉਸ ਖਿਲਾਫ਼ ਖਿ਼ਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਿਸ ਧਨਰਾਜ ਨਾਮੀ ਵਿਅਕਤੀ ਨੇ 10 ਸਾਲਾ ਬੱਚੀ ਨਾਲ ਬਲਾਤਕਾਰ ਕੀਤਾ ਪਿੱਛੋਂ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਮਜ਼ਦੂਰੀ ਕਰਦਾ ਹੈ । ਸਥਾਨਕ ਲੋਕਾਂ ਨੇ ਦੱਸਿਆ ਕਿ ਬੱਚੀ ਆਪਣੇ ਮਾਤਾ-ਪਿਤਾ ਨਾਲ ਰਹਿੰਦੀ ਹੈ ਅਤੇ ਮੰਗਲਵਾਰ ਨੂੰ ਸਰਕਾਰੀ ਟਾਇਲਟ `ਚ ਬਾਥਰੂਮ ਕਰਨ ਗਈ ਸੀ । ਉਸ ਨੂੰ ਪਤਾ ਨਹੀਂ ਸੀ ਕਿ ਮੁਲਜ਼ਮ ਪਹਿਲਾਂ ਹੀ ਅੰਦਰ ਲੁਕਿਆ ਹੋਇਆ ਹੈ । ਜਿਵੇਂ ਹੀ ਬੱਚੀ ਅੰਦਰ ਗਈ ਤਾਂ ਮੁਲਜ਼ਮ ਨੇ ਉਸ ਨੂੰ ਦਬੋਚ ਲਿਆ ਜੋ ਕਿ ਸ਼ਰਾਬ ਦੇ ਨਸ਼ੇ `ਚ ਸੀ । ਲੋਕਾਂ ਨੇ ਦੱਸਿਆ ਕਿ ਜਦੋਂ ਉਸ ਨੂੰ ਫੜਿਆ ਗਿਆ ਤਾਂ ਉਸ ਦੇ ਮੂੰਹ ਵਿੱਚੋਂ ਸ਼ਰਾਬ ਦੀ ਬਦਬੂ ਆ ਰਹੀ ਸੀ । ਬੱਚੀ ਨੇ ਆਪਣੇ-ਆਪ ਨੂੰ ਬਚਾਉਣ ਲਈ ਉੱਚੀ-ਉੱਚੀ ਚੀਖਣਾ ਸ਼ੁਰੂ ਕਰ ਦਿੱਤਾ ਤੇ ਜਦੋਂ ਉਥੋਂ ਲੰਘ ਰਹੇ ਵਿਅਕਤੀ ਨੇ ਚੀਖਾਂ ਸੁਣੀਆਂ ਤਾਂ ਉਸ ਨੇ ਆਸ-ਪਾਸ ਦੇ ਲੋਕਾਂ ਨੂੰ ਬੁਲਾਇਆ। ਘਟਨਾ ਤੋਂ ਬਾਅਦ ਇਲਾਕੇ ਦੇ ਡੀ. ਐਸ. ਪੀ. ਵਿਜੇ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਣਕਾਰੀ ਲਈ । ਇਲਾਕੇ ਦੀ ਵੀਡੀਓਗ੍ਰਾਫੀ ਕੀਤੀ ਗਈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਸ ਫੋਰਸ ਤਾਇਨਾਤ ਕੀਤਾ ਗਿਆ ਹੈ। ਡੀ. ਐਸ. ਪੀ. ਵਿਜੇ ਸਿੰਘ ਨੇ ਦੱਸਿਆ ਕਿ ਪੀੜਤਾ ਦਾ ਮੈਡੀਕਲ ਕਰਵਾਇਆ ਗਿਆ ਹੈ । ਡਾਕਟਰਾਂ ਨੇ ਬਲਾਤਕਾਰ ਦੀ ਪੁਸ਼ਟੀ ਕੀਤੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੌਲੀ ਜਾਗਰਾਂ ਥਾਣੇ ਵਿੱਚ 65(2) ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ।

Related Post