

ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣਨ ਲੱਗੀ: ਜਗਦੀਪ ਸਿੰਘ ਜੱਗਾ ਯੁੱਧ ਨਸ਼ਿਆਂ ਵਿਰੁੱਧ ਮੋਰਚੇ ਦੇ ਮਾਲਵਾ ਪੂਰਬੀ ਜ਼ੋਨ ਦੇ ਕੋਆਰਡੀਨੇਟਰ ਜਗਦੀਪ ਸਿੰਘ ਜੱਗਾ ਵੱਲੋਂ ਹਲਕਾ ਸੁਨਾਮ ਦੇ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਸੁਨਾਮ, 24 ਮਈ : ਯੁੱਧ ਨਸ਼ਿਆਂ ਵਿਰੁੱਧ ਮੋਰਚੇ ਦੇ ਮਾਲਵਾ ਪੂਰਬੀ ਜ਼ੋਨ ਦੇ ਕੋਆਰਡੀਨੇਟਰ ਅਤੇ ਪਟਿਆਲਾ ਦੇ ਡਿਪਟੀ ਮੇਅਰ ਸ. ਜਗਦੀਪ ਸਿੰਘ ਜੱਗਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਸੁਨਾਮ ਦੇ ਪਿੰਡਾਂ ਗੱਗੜਪੁਰ ਅਤੇ ਖੇੜੀ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਦਾ ਸੂਬੇ 'ਚੋਂ ਮੁਕੰਮਲ ਖ਼ਾਤਮਾ ਕੀਤਾ ਜਾ ਸਕੇ । ਸ. ਜਗਦੀਪ ਸਿੰਘ ਜੱਗਾ ਨੇ ਕਿਹਾ ਕਿ ਇਸ ਮੁਹਿੰਮ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਸੂਬੇ 'ਚ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਪੈਦਾ ਕਰਨਾ ਹੈ, ਜਿਸ ਨੂੰ ਵੱਡੀ ਸਫਲਤਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਦੇ ਇਲਾਜ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਲੋੜ ਹੈ ਇਨ੍ਹਾਂ ਵਿਅਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਦੀ ਜੋ ਹਲਕਾ ਕੁਆਰਡੀਨੇਟਰ ਆਪਣੀ ਟੀਮ ਨਾਲ ਘਰ ਘਰ ਜਾ ਕੇ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਜ਼ਰੂਰੀ ਹੈ ਕਿ ਇਸ ਦੀ ਸਪਲਾਈ ਲਾਈਨ ਨੂੰ ਤੋੜਿਆ ਜਾਵੇ ਇਸ ਲਈ ਪਿੰਡ ਜਾ ਮੁਹੱਲੇ ਵਿੱਚ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਦੇਣ ਲਈ ਹਲਕਾ ਤੇ ਜ਼ਿਲ੍ਹਾ ਕੁਆਰਡੀਨੇਟਰ ਆਪਣੀ ਪੂਰੀ ਟੀਮ ਨਾਲ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਹਨ । ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਹੁਣ ਲੋਕ ਲਹਿਰ ਦੇ ਰੂਪ ਵਿੱਚ ਵਧ ਫੁੱਲ ਰਹੀ ਹੈ। ਉਹਨਾਂ ਕਿਹਾ ਕਿ ਕਿਸੇ ਮੁਹਿੰਮ ਦਾ ਲੋਕ ਲਹਿਰ ਵਜੋਂ ਵਿਕਸਿਤ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਤਨ-ਮਨ ਨਾਲ ਸਰਕਾਰ ਦੇ ਨਾਲ ਖੜ੍ਹੇ ਹਨ ਅਤੇ ਨਸ਼ਿਆਂ ਵਰਗੀ ਭਿਆਨਕ ਸਮਾਜਿਕ ਬੁਰਾਈ ਦਾ ਖਾਤਮਾ ਕਰਨ ਲਈ ਦ੍ਰਿੜ ਹਨ । ਸੂਬੇ ਵਿੱਚ ਵੱਡੀ ਗਿਣਤੀ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਬੁਲਡੋਜ਼ਰ ਚਲਾਇਆ ਜਾ ਚੁੱਕਾ ਹੈ ਜੋ ਕਿ ਲੋਕ ਹਿਤ ਵਿੱਚ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਬਲਕਿ ਇੱਕ ਸਮਾਜਿਕ ਸੰਕਲਪ ਹੈ ਅਤੇ ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ਹਨ ਕਿ ਇਸ ਅੰਦੋਲਨ ਨਾਲ ਜੁੜ ਕੇ ਇਸ ਨੂੰ ਸਫਲਤਾ ਦਾ ਜਾਮਾ ਪਹਿਨਾਇਆ ਜਾਵੇ । ਇਸ ਮੌਕੇ ਹਾਜ਼ਰੀਨ ਨੂੰ ਨਸ਼ਿਆਂ ਖ਼ਿਲਾਫ਼ ਸਹੁੰ ਵੀ ਚੁਕਾਈ ਗਈ। ਇਸ ਮੌਕੇ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਜ਼ਿਲ੍ਹਾ ਕੋਆਰਡੀਨੇਟਰ ਲਵਦੀਪ ਸ਼ਰਮਾ, ਪੀ.ਏ.ਸੰਜੀਵ ਕੁਮਾਰ, ਐੱਸ.ਐਮ.ਓ. ਡਾ. ਮਾਨੇਤਾ, ਬੀ.ਡੀ.ਪੀ.ਓ. ਗੁਰਸ਼ਰਨ ਸਿੰਘ, ਅਵਤਾਰ ਸਿੰਘ ਈਲਵਾਲ ਚੇਅਰਮੈਨ, ਐੱਸ.ਐੱਚ.ਓ. ਅਵਤਾਰ ਸਿੰਘ, ਕੁਲਵਿੰਦਰ ਸਿੰਘ, ਧਨਵੰਤ ਸਿੰਘ, ਗੁਰਮੇਲ ਸਿੰਘ, (ਸਾਰੇ ਸਰਪੰਚ) ਤੇਜਪ੍ਰਤਾਪ ਸਿੰਘ, ਸੰਦੀਪ ਦੁੱਗਾਂ, ਕੁਲਬੀਰ ਸਿੰਘ, ਬਲਵਿੰਦਰ ਸਿੰਘ, ਮਨਦੀਪ ਸਿੰਘ, ਗੁਰਿੰਦਰਪਾਲ ਖੇੜੀ, ਬਲਜਿੰਦਰ ਸਿੰਘ ਈਲਵਾਲ, ਦਲਜੀਤ ਸਿੰਘ ਕੰਮੋਮਾਜਰਾ ਕਲਾਂ, ਜੀਤ ਸਿੰਘ ਕੰਮੋਮਾਜਰਾ ਕਲਾਂ, ਨਰਿੰਦਰ ਸਿੰਘ ਪੰਚ, ਮਨਦੀਪ ਸਿੰਘ ਈਲਵਾਲ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ ।