post

Jasbeer Singh

(Chief Editor)

Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ: ਵਿਧਾਇਕ ਨਰਿੰਦਰ ਕੌਰ ਭਰਾਜ

post-img

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ : ਵਿਧਾਇਕ ਨਰਿੰਦਰ ਕੌਰ ਭਰਾਜ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ: ਚੇਅਰਮੈਨ ਪ੍ਰੀਤਮ ਸਿੰਘ ਪੀਤੂ *ਨਸ਼ਾ ਮੁਕਤੀ ਯਾਤਰਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਸੰਗਰੂਰ/ ਦਿੜ੍ਹਬਾ,17 ਮਈ : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ ਆਰੰਭੀ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਪੱਧਰ ਅਤੇ ਵਾਰਡ ਪੱਧਰ 'ਤੇ ਜਾ ਕੇ ਰੱਖਿਆ ਕਮੇਟੀਆਂ ਨਾਲ ਜਾਗਰੂਕਤਾ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਗਿਆ ਹੈ, ਜਿਸ ਤਹਿਤ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮਹਿਲਾਂ, ਮੌੜਾਂ ਅਤੇ ਗੁਜਰਾਂ ਵਿਖੇ ਅਤੇ ਸੰਗਰੂਰ ਹਲਕੇ ਵਿੱਚ ਪਿੰਡ ਭਿੰਡਰਾਂ, ਘਾਬਦਾਂ ਅਤੇ ਸੰਗਰੂਰ ਵਾਰਡ ਨੰਬਰ 01 ਵਿਖੇ ਇਸ ਯਾਤਰਾ ਤਹਿਤ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦਾ ਮੰਤਵ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਹਨਾਂ ਨੂੰ ਪ੍ਰੇਰ ਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੈ। ਇਹ ਯਾਤਰਾ ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ । ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਤਹਿਤ ਵੱਡੀ ਗਿਣਤੀ ਨਸ਼ਾ ਤਸਕਰ ਫੜੇ ਜਾ ਚੁੱਕੇ ਹਨ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੁਣ ਤੱਕ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਕਈ ਨਜਾਇਜ਼ ਉਸਾਰੀਆਂ ਨੂੰ ਵੀ ਢਾਹਿਆ ਜਾ ਚੁੱਕਿਆ ਹੈ । ਇੰਪਰੋਵਮੈਂਟ ਟਰੱਸਟ ਸੰਗਰੂਰ ਦੇ ਚੇਅਰਮੈਨ ਸ. ਪ੍ਰੀਤਮ ਸਿੰਘ ਪੀਤੂ ਨੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਤੋਂ ਸਭਨਾਂ ਨੂੰ ਦੂਰ ਰਹਿਣਾ ਚਾਹੀਦਾ ਹੈ ਅਤੇ ਸਾਡੇ ਆਸ-ਪਾਸ ਜਿਹੜਾ ਵੀ ਵਿਅਕਤੀ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਹੈ, ਉਸ ਨੂੰ ਸਹੀ ਰਾਹ ਉੱਤੇ ਲੈ ਕੇ ਆਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਜਾਂ ਸੌਦਾਗਰਾਂ ਦੀ ਜਾਣਕਾਰੀ ਤੁਰੰਤ ਬਿਨਾਂ ਕਿਸੇ ਡਰ ਦੇ ਪੁਲੀਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਹੁਣ ਪੰਜਾਬ ਸਰਕਾਰ ਦਾ ਸਾਥ ਦਿੰਦੀ ਹੋਈ ਨਸ਼ਿਆਂ ਦਾ ਖਾਤਮਾ ਕਰ ਕੇ ਹੀ ਦਮ ਲਵੇਗੀ। ਇਸ ਦੌਰਾਨ ਹਾਜ਼ਰੀਨ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਪ੍ਰੀਤ ਸਿੰਘ, ਬੀ.ਡੀ.ਪੀ.ਓ ਦਿੜ੍ਹਬਾ ਪਰਦੀਪ ਸ਼ਾਰਦਾ, ਸਰਪੰਚ ਮਹਿਲਾਂ ਰਵਿੰਦਰ ਸਿੰਘ ਮਾਨ, ਸਰਪੰਚ ਮੌੜਾਂ ਬਲਵਿੰਦਰ ਸਿੰਘ ਸਿੱਧੂ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਰੱਖਿਆ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

Related Post