

ਨਸ਼ਾ ਮੁਕਤੀ ਯਾਤਰਾ ਨੂੰ ਪਿੰਡਾਂ ’ਚ ਮਿਲ ਰਿਹਾ ਭਰਵਾਂ ਹੁੰਗਾਰਾ -ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਰੋਹਟਾ, ਹਿਆਣਾ ਖੁਰਦ , ਧੰਗੇੜਾ, ਲੁਬਾਣਾ ਕਰਮੁ , ਲੁਬਾਣਾ ਮਾਡਲ ਟਾਊਨ , ਦੇ ਨੌਜਵਾਨਾਂ ਨੂੰ ਕੀਤਾ ਜਾਗਰੂਕ -ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਕੋਹੜ ਦਾ ਕੀਤਾ ਜਾਵੇਗਾ ਖਾਤਮਾ - ਡਾ. ਬਲਬੀਰ ਸਿੰਘ ਪਟਿਆਲਾ, 4 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦੇ ਪੂਰਨ ਖਾਤਮੇ ਲਈ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਨੂੰ ਪਟਿਆਲਾ ਦਿਹਾਤੀ ਦੇ ਪਿੰਡ ਰੋਹਟਾ, ਹਿਆਣਾ ਖੁਰਦ, ਧੰਗੇੜਾ , ਲੁਬਾਣਾ ਕਰਮੂ, ਲੁਬਾਣਾ ਮਾਡਲ ਟਾਊਨ ਦੇ ਵਸਨੀਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਡਾ.ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਨਸ਼ਿਆਂ ਦੇ ਇਸ ਕੋਹੜ ਦਾ ਖਾਤਮਾ ਕਰੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ’ਚ ਨਸ਼ਾ ਵੇਚਣ ਵਾਲਿਆਂ ’ਤੇ ਅਤੇ ਨਸ਼ਾ ਕਰਨ ਵਾਲਿਆਂ ਸਬੰਧੀ ਜਾਣਕਾਰੀ ਇਕਤਰ ਕਰਨ ਲਈ ਵਾਰਡ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਨਸ਼ਿਆਂ ਸਬੰਧੀ ਛੋਟੀ ਤੋਂ ਛੋਟੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝਾ ਕਰਨਗੀਆਂ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਜੇਲਾਂ ਵਿੱਚ ਅਤੇ ਨਸ਼ਾ ਕਰਨ ਵਾਲਿਆਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਕਿੱਤਾ ਮੁਖੀ ਕੋਰਸ ਕਰਵਾ ਕੇ ਸਮਾਜ ਦੀ ਮੁਖਧਾਰਾ ਵਿੱਚ ਸ਼ਾਮਲ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਹੁਣ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵੱਧ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਲਖਵਿੰਦਰ ਸਿੰਘ, ਧਰਮਿੰਦਰ ਸਿੰਘ , ਬਲਜਿੰਦਰ ਸਿੰਘ, ਸਰਬਜੀਤ ਸਿੰਘ, ਨਰਦੀਪ ਸਿੰਘ, ਕੁਲਵਿੰਦਰ ਕੌਰ, ਜਸਤਾਰ ਸਿੰਘ, ਤੇਜਿੰਦਰ ਸਿੰਘ, ਅਮਰੀਕ ਸਿੰਘ, ਮਲਵਿੰਦਰ ਸਿੰਘ, ਗਗਨਦੀਪ ਸਿੰਘ, ਧਰਮਵੀਰ ਸਿੰਘ, ਜਸਵੀਰ ਸਿੰਘ, ਪਰਦੀਪ ਕੌਰ, ਨਰਿੰਦਰ ਕੌਰ, ਗੁਰਨਾਮ ਸਿੰਘ, ਕਿਰਨ ਕੌਰ, ਸਰਬਜੀਤ ਸਿੰਘ, ਜਸਪ੍ਰੀਤ ਸਿੰਘ, ਕਰਨੈਲ ਸਿੰਘ, ਮਨਿੰਦਰ ਸਿੰਘ, ਗੁਰਬਿੰਦਰ ਸਿੰਘ, ਪਰਦੀਪ ਸਿੰਘ, ਰਣਬੀਰ ਸਿੰਘ, ਜਗਦੀਪ ਸਿੰਘ , ਦਲਜੀਤ ਕੌਰ, ਸਰਬਜੀਤ ਕੌਰ, ਇੰਦਰਜੀਤ ਸਿੰਘ, ਦੀਦਾਰ ਸਿੰਘ, ਕਰਤਾਰ ਸਿੰਘ , ਜੰਗੀਰ ਸਿੰਘ, ਜਗਪਾਲ ਕੌਰ, ਅਮਰਜੀਤ ਕੌਰ ਤੋਂ ਇਲਾਵਾ ਹੋਰ ਪਿੰਡਾਂ ਦੇ ਪੰਚ ਅਤੇ ਸਰਪੰਚ ਹਾਜ਼ਰ ਸਨ।