post

Jasbeer Singh

(Chief Editor)

Punjab

ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਪਾ ਰਹੀ ਹੈ ਅਹਿਮ ਯੋਗਦਾਨ: ਗੁਰਦਰਸ਼ਨ ਸਿੰਘ

post-img

ਯੁੱਧ ਨਸ਼ਿਆਂ ਵਿਰੁੱਧ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਪਾ ਰਹੀ ਹੈ ਅਹਿਮ ਯੋਗਦਾਨ: ਗੁਰਦਰਸ਼ਨ ਸਿੰਘ *ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਬੀ.ਡੀ.ਪੀ.ਓ. ਵੱਲੋਂ ਪਿੰਡ ਭੰਮਾਬੱਦੀ, ਕਿਲ੍ਹਾ ਭਰੀਆਂ ਅਤੇ ਪੱਤੀ ਭਰੀਆਂ ਵਿਖੇ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਸੁਨਾਮ, 29 ਮਈ : "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਪੰਜਾਬ ਸਰਕਾਰ ਦੇ ਸਮਾਜਿਕ ਸੁਧਾਰ ਲਈ ਕੀਤੇ ਦ੍ਰਿੜ੍ਹ ਸੰਕਲਪ ਦਾ ਪ੍ਰਤੀਕ ਹੈ ਅਤੇ ਇਸੇ ਮੁਹਿੰਮ ਅਧੀਨ ਚੱਲ ਰਹੀ "ਨਸ਼ਾ ਮੁਕਤੀ ਯਾਤਰਾ" ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ। ਇਸ ਮੁਹਿੰਮ ਨੂੰ ਲੋਕਾਂ ਦੇ ਮਿਲ ਰਹੇ ਸ਼ਾਨਦਾਰ ਸਮਰਥਨ ਤੋਂ ਇਹ ਸਪਸ਼ਟ ਹੈ ਕਿ ਹੁਣ ਪੰਜਾਬ ਦੀ ਧਰਤੀ 'ਤੇ ਨਸ਼ੇ ਬਹੁਤੀ ਦੇਰ ਤੱਕ ਨਹੀਂ ਰਹਿਣਗੇ, ਇਹ ਪ੍ਰਗਟਾਵਾ ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ ਨੇ ਪਿੰਡ ਭੰਮਾਬੱਦੀ, ਕਿਲ੍ਹਾ ਭਰੀਆਂ ਅਤੇ ਪੱਤੀ ਭਰੀਆਂ ਵਿਖੇ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਫੈਸਲੇ ਕਰ ਕੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਕਾਰ ਨੂੰ ਦਿੱਤਾ ਗਿਆ ਸਮਰਥਨ, ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬੀਆਂ ਨੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦਾ ਤਹੱਈਆ ਕਰ ਲਿਆ ਹੈ ਤੇ ਹੁਣ ਨਸ਼ਿਆਂ ਦਾ ਖਾਤਮਾ ਯਕੀਨੀ ਹੈ । ਸ. ਗੁਰਦਰਸ਼ਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰਨ ਲਈ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ । ਉਨ੍ਹਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਤੇ ਡਿਫੈਂਸ ਕਮੇਟੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ ਤੇ ਉਹਨਾਂ ਦਾ ਮੁਫਤ ਇਲਾਜ ਕਰਵਾ ਕੇ ਉਹਨਾਂ ਸਿਹਤਮੰਦ ਜ਼ਿੰਦਗੀ ਜਿਉਣ ਦੇ ਰਾਹ ਪਾਇਆ ਜਾਵੇ । ਇਸ ਮੌਕੇ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਆਪਣੇ ਪਿੰਡਾਂ 'ਚ ਨਸ਼ਾ ਨਾ ਵਿਕਣ ਦੇਣ ਅਤੇ ਨਸ਼ਿਆਂ ਖਿਲਾਫ ਇਕਜੁਟ ਹੋਣ ਦੀ ਸਹੁੰ ਵੀ ਚੁਕਾਈ ਗਈ । ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਪੀ.ਏ. ਸੰਜੀਵ ਕੁਮਾਰ, ਰਾਜਿੰਦਰ ਕੁਮਾਰ ਸਿਹਤ ਵਿਭਾਗ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ, ਇੰਚਾਰਜ ਅਮਰੀਕ ਸਿੰਘ ਬਡਰੁੱਖਾਂ, ਮੇਘ ਸਿੰਘ ਸਰਪੰਚ ਕਿਲ੍ਹਾ ਭਰੀਆਂ, ਗੁਰਚਰਨ ਸਿੰਘ ਸਰਪੰਚ ਪੱਤੀ ਭਰੀਆਂ, ਸੁਖਦੇਵ ਸਿੰਘ ਸਰਪੰਚ ਭੰਮਾਬੱਦੀ, ਅਵਤਾਰ ਸਿੰਘ ਭੰਮਾਬੱਦੀ, ਬੱਗੂ ਸਿੰਘ ਕਿਲ੍ਹਾ ਭਰੀਆਂ, ਗਗਨਦੀਪ ਸਿੰਘ ਪੰਚ, ਕਮਲਪ੍ਰੀਤ ਸਿੰਘ, ਸੇਵਕ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ ਪੰਚ, ਸੰਦੀਪ ਸਿੰਘ ਦੁੱਗਾਂ, ਮਨੀ ਸਰਾਓ, ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ ।

Related Post