ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼ ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੁਵਰਾਜ ਸਿੰਘ ਵਾਸੀ ਰੋੜੀਵਾਲ, ਅੰਮ੍ਰਿਤਸਰ; ਵਰਿੰਦਰ ਸਿੰਘ ਵਾਸੀ ਧੌਲ ਕਲਾਂ, ਅੰਮ੍ਰਿਤਸਰ; ਜਗਰੂਪ ਸਿੰਘ ਵਾਸੀ ਸੰਗਨਾ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਵਾਸੀ ਸਰਕਾਰੀਆ ਐਨਕਲੇਵ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-02-ਈਈ-0627) ਅਤੇ ਚਿੱਟੇ ਰੰਗ ਦੀ ਹੌਂਡਾ ਐਕਟਿਵਾ (ਪੀ. ਬੀ.-02-ਈਐਕਸ-2265) ਜਿਸਦੀ ਵਰਤੋਂ ਉਹ ਖੇਪ ਡਿਲੀਵਰ ਕਰਨ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ। ੋਸੀ. ਆਈ. ਅੰਮ੍ਰਿਤਸਰ ਦੀਆਂ ਪੁਲਸ ਟੀਮਾਂ ਨੂੰ ਮਿਲੀ ਸੀ ਜਾਣਕਾਰੀ : ਡੀ. ਜੀ. ਪੀ. ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਸੀ. ਆਈ. (ਅੰਮ੍ਰਿਤਸਰ) ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਵਿਦੇਸ਼ੀ ਹੈਂਡਲਰ ਲਖਵਿੰਦਰ ਸਿੰਘ ਉਰਫ਼ ਬਾਬਾ ਲੱਖਾ ਦੇ ਸਾਥੀਆਂ ਯੁਵਰਾਜ ਅਤੇ ਵਰਿੰਦਰ ਨੇ ਅਜਨਾਲਾ ਸੈਕਟਰ ਤੋਂ ਹੈਰੋਇਨ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਸੰਭਾਵਿਤ ਤੌਰ `ਤੇ ਇਸ ਖੇਪ ਨੂੰ ਅੰਮ੍ਰਿਤਸਰ ਦੇ ਗੁਰਦੁਆਰਾ ਮੋਰਚਾ ਸਾਹਿਬ ਨੇੜੇ ਸ਼ੱਕੀ ਜਗਰੂਪ ਸਿੰਘ ਨੂੰ ਡਿਲੀਵਰ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ `ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਸ ਟੀਮਾਂ ਨੇ ਜਾਲ ਵਿਛਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ । ਗ੍ਰਿਫ਼ਤਾਰ ਕੀਤੇ ਗਏ ਜਗਰੂਪ ਸਿੰਘ ਨੇ ਕੀਤਾ ਪੁੱਛਗਿੱਛ ਦੌਰਾਨ ਖੁਲਾਸਾ ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜਗਰੂਪ ਸਿੰਘ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਹ ਦਇਆ ਸਿੰਘ ਉਰਫ਼ ਪ੍ਰੀਤ ਸੇਖੋਂ, ਜੋ ਇਸ ਸਮੇਂ ਸ੍ਰੀ ਮੁਕਤਸਰ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ, ਦੇ ਨਿਰਦੇਸ਼ਾਂ `ਤੇ ਕੰਮ ਕਰ ਰਿਹਾ ਸੀ ਅਤੇ ਪ੍ਰੀਤ ਸੇਖੋਂ ਨੇ ਉਸ ਨੂੰ ਗੁਰਦੁਆਰਾ ਮੋਰਚਾ ਸਾਹਿਬ ਦੇ ਨੇੜਿਓਂ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਮਾਮਲੇ ਦੀ ਅਗਲੇਰੀ ਜਾਂਚ ਹੈ ਜਾਰੀ ਡੀ. ਜੀ. ਪੀ. ਨੇ ਦੱਸਿਆ ਕਿ ਹੋਰ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਯੁਵਰਾਜ ਅਤੇ ਵਰਿੰਦਰ ਨੇ ਆਪਣੇ ਇੱਕ ਹੋਰ ਸਾਥੀ ਜੁਗਰਾਜ ਸਿੰਘ ਬਾਰੇ ਖੁਲਾਸਾ ਕੀਤਾ, ਜਿਸ ਨੂੰ ਬਾਅਦ ਵਿੱਚ ਅੰਮ੍ਰਿਤਸਰ ਸਿਟੀ ਤੋਂ 3.90 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫ. ਆਈ. ਆਰ. ਨੰਬਰ 73 ਮਿਤੀ 13.12.25 ਨੂੰ ਥਾਣਾ ਐਸ. ਐਸ. ਓ. ਸੀ. (ਅੰਮ੍ਰਿਤਸਰ) ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ ਹੈ।
