post

Admin

(Chief Editor)

Crime

20 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਅੰਮ੍ਰਿਤਸਰ ਵਿਖੇ ਗ੍ਰਿਫ਼ਤਾਰ

post-img

20 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਅੰਮ੍ਰਿਤਸਰ ਵਿਖੇ ਗ੍ਰਿਫ਼ਤਾਰ

ਅੰਮ੍ਰਿਤਸਰ, 1 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਕਾਊਂਟਰ ਇੰਟੈੈਲੀਜੈਂਸ ਅੰਮ੍ਰਿਤਸਰ ਵਲੋਂ ਇਕ ਵਿਅਕਤੀ ਨੂੰ 20 ਕਿਲੋ ਹੈਰਇਨ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਨਸ਼ਾ ਤਸਕਰ

ਨਸ਼ੇ ਦੇ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (Counterintelligence) ਅੰਮ੍ਰਿਤਸਰ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਜੋ 20 ਕਿਲੋ ਹੈਰੋਇਨ (Heroin)  ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਦੀ ਪਛਾਣ ਓਮ ਸ਼ਰਮਾ ਦੇ ਤੌਰ 'ਤੇ ਹੋਈ ਹੈ । ਪੁਲਸ ਨੇ ਇਕ ਖ਼ਾਸ ਸੂਚਨਾ ਦੇ ਆਧਾਰ ’ਤੇ ਇਹ ਕਾਰਵਾਈ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਮਜੀਠਾ ਅਧੀਨ ਆਉਂਦੇ ਇਲਾਕੇ ਸੋਹੀਆਂ ਕਲਾਂ ਦੀ ਅਨਾਜ ਮੰਡੀ ਨੇੜੇ ਕੀਤੀ ।

ਕਾਊਂਟਰ ਇੰਟੈਲੀਜੈਂਸ ਨੇ ਕਾਰ ਵਿਚ ਜਾਂਦੇ ਵੇਲੇ ਸੀ ਦਬੋਚਿਆ

ਮੁਲਜ਼ਮ ਆਪਣੀ ਕਾਰ ’ਚ ਸਵਾਰ ਹੋ ਕੇ ਜਾ ਰਿਹਾ ਸੀ, ਜਿਸ ਨੂੰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਘੇਰਾਬੰਦੀ ਕਰ ਕੇ ਧਰ ਦਬੋਚਿਆ । ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ’ਚੋਂ ਕਰੀਬ 20 ਕਿਲੋ ਹੈਰੋਇਨ ਬਰਾਮਦ ਹੋਈ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਓਮ ਸ਼ਰਮਾ (Om Sharma) ਪੁੱਤਰ ਪਵਨ ਕੁਮਾਰ, ਵਾਸੀ ਚੱਬਾਲ ਕਲਾਂ (ਥਾਣਾ ਚੱਬਾਲ ਜਿਲ੍ਹਾ ਤਰਨਤਾਰਨ) ਵਜੋਂ ਹੋਈ ਹੈ ।

ਪੁਲਸ ਕਰ ਰਹੀ ਹੈ ਖੇਪ ਕਿਥੋਂ ਲਿਆਂਦੀ ਗਈ ਸੀ

ਫਿ਼ਲਹਾਲ ਕਾਊਂਟਰ ਇੰਟੈਲੀਜੈਂਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ । ਪੁਲਸ ਇਸ ਗੱਲ ਦਾ ਪਤਾ ਲਗਾਉਣ ਦੀ ਕੋਸਿ਼ਸ਼ ਕਰ ਰਹੀ ਹੈ ਕਿ ਹੈਰੋਇਨ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਸਪਲਾਈ ਨੈੱਟਵਰਕ ਨਾਲ ਹੋਰ ਕਿਹੜੇ ਤਸਕਰ ਜੁੜੇ ਹੋਏ ਹਨ ।

Related Post

Instagram