post

Jasbeer Singh

(Chief Editor)

Punjab

ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

post-img

ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨਡੀਪੀਐਸ ਐਕਟ ਅਧੀਨ ਕਈ ਮਾਮਲੇ ਦਰਜ: ਡੀਜੀਪੀ ਗੌਰਵ ਯਾਦਵ ਖੇਪ ਦੇ ਸਰੋਤ ਦੀ ਪਛਾਣ ਕਰਨ ਲਈ ਜਾਂਚ ਜਾਰੀ: ਸੀਪੀ ਜਲੰਧਰ ਧਨਪ੍ਰੀਤ ਕੌਰ ਚੰਡੀਗੜ੍ਹ/ਜਲੰਧਰ, 31 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਮਨਜੀਤ ਸਿੰਘ ਵਾਸੀ ਜਲੰਧਰ ਐਨਕਲੇਵ, ਨੇੜੇ ਖਾਂਬਰਾ, ਜਲੰਧਰ ਵਜੋਂ ਹੋਈ ਹੈ । ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਆਦਤਨ ਨਸ਼ਾ ਤਸਕਰ ਹੈ ਅਤੇ ਉਸ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨ. ਡੀ. ਪੀ. ਐਸ. ਐਕਟ ਤਹਿਤ ਤਿੰਨ ਮਾਮਲੇ ਦਰਜ ਹਨ । ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿੱਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ ਪੁਲਿਸ (ਸੀ. ਪੀ.) ਜਲੰਧਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਇੱਕ ਵਿਸ਼ੇਸ਼ ਚੈਕਿੰਗ ਦੌਰਾਨ, ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ ਵਾਲੀ ਸਪੈਸ਼ਲ ਸੈੱਲ ਦੀਆਂ ਪੁਲਿਸ ਟੀਮਾਂ ਨੇ ਮਨਜੀਤ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ । ਉਨ੍ਹਾਂ ਦੱਸਿਆ ਕਿ ਉਸਦੀ ਤਲਾਸ਼ੀ ਦੌਰਾਨ, ਪੁਲਸ ਟੀਮਾਂ ਨੇ ਉਸਦੀ ਕਾਲੇ ਰੰਗ ਦੀ ਕਿੱਟ ਵਿੱਚੋਂ ਹੈਰੋਇਨ ਦੀ ਖੇਪ ਅਤੇ ਡਰੱਗ ਮਨੀ ਬਰਾਮਦ ਕੀਤੀ । ਸੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਇਹ ਖੇਪ ਕਿਸੇ ਵਿਅਕਤੀ ਨੂੰ ਡਿਲੀਵਰ ਕਰਨ ਜਾ ਰਿਹਾ ਸੀ, ਜਦੋਂ ਪੁਲਿਸ ਟੀਮਾਂ ਨੇ ਉਸ ਨੂੰ ਕਾਬੂ ਕਰ ਲਿਆ । ਉਨ੍ਹਾਂ ਅੱਗੇ ਕਿਹਾ ਕਿ ਇਸ ਖੇਪ ਦੇ ਸਰੋਤ ਅਤੇ ਉਸ ਵਿਅਕਤੀ, ਜਿਸ ਨੂੰ ਇਹ ਖੇਪ ਡਿਲੀਵਰ ਕਰਨੀ ਸੀ, ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ । ਇਸ ਸਬੰਧੀ, ਐਫਆਈਆਰ ਨੰਬਰ 222 ਮਿਤੀ 30/8/2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 27ਏ ਤਹਿਤ ਥਾਣਾ ਸਦਰ ਕਮਿਸ਼ਨਰੇਟ ਜਲੰਧਰ ਵਿਖੇ ਦਰਜ ਕੀਤੀ ਗਈ ਹੈ ।

Related Post

Instagram