
ਅੰਮ੍ਰਿਤਸਰ ਚ ਇਕ ਲੱਖ ਦੀ ਡਰੱਗ ਮਨੀ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ, ਪੁੱਛਗਿੱਛ ਚ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ
- by Aaksh News
- April 21, 2024

ਬੀਐੱਸਐੱਫ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਸਾਂਝੀ ਮੁਹਿੰਮ ਦੌਰਾਨ ਸਰਹੱਦੀ ਖੇਤਰ ਵਿਚੋਂ ਇਕ ਤਸਕਰ ਨੂੰ ਕਾਬੂ ਕੀਤਾ ਹੈ। ਤਸਕਰ ਬਾਰੇ ਗੁਪਤਾ ਸੂਚਨਾ ਮਿਲਣ ’ਤੇ ਸਾਂਝੀ ਟੀਮ ਨੇ ਕਾਰਵਾਈ ਕਰਦਿਆਂ ਉਸ ਨੂੰ ਅਜਨਾਲਾ ਬਾਜ਼ਾਰ ’ਚ ਕਾਰ ’ਚ ਜਾਂਦੇ ਸਮੇਂ ਰੋਕਿਆ ਗਿਆ, ਤਲਾਸ਼ੀ ਲਈ ਤਾਂ ਉਸ ਤੋਂ 10 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ। ਬੀਐੱਸਐੱਫ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਸਾਂਝੀ ਮੁਹਿੰਮ ਦੌਰਾਨ ਸਰਹੱਦੀ ਖੇਤਰ ਵਿਚੋਂ ਇਕ ਤਸਕਰ ਨੂੰ ਕਾਬੂ ਕੀਤਾ ਹੈ। ਤਸਕਰ ਬਾਰੇ ਗੁਪਤਾ ਸੂਚਨਾ ਮਿਲਣ ’ਤੇ ਸਾਂਝੀ ਟੀਮ ਨੇ ਕਾਰਵਾਈ ਕਰਦਿਆਂ ਉਸ ਨੂੰ ਅਜਨਾਲਾ ਬਾਜ਼ਾਰ ’ਚ ਕਾਰ ’ਚ ਜਾਂਦੇ ਸਮੇਂ ਰੋਕਿਆ ਗਿਆ, ਤਲਾਸ਼ੀ ਲਈ ਤਾਂ ਉਸ ਤੋਂ 10 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ।ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਨਸ਼ਾ ਤਸਕਰੀ ਦਾ ਕੰਮ ਕਰਦਾ ਹੈ। ਗੁਰਦਾਸਪੁਰ ਦੇ ਪਿੰਡ ਸਮਰਾਈ ਵਿਚ ਉਸ ਨੇ ਇਕ ਲੱਖ ਰੁਪਏ ਡਰੱਗ ਮਨੀ ਲੁਕਾ ਕੇ ਰੱਖੀ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਕੇਸ ਦਰਜ ਕਰ ਲਿਆ ਹੈ ਤੇ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਿਕ ਉਹ ਤਸਕਰ ਗਿਰੋਹ ਦਾ ਮੈਂਬਰ ਹੈ।ਉਧਰ ਬੀਐੱਸਐੱਫ ਨੇ ਸਰਹੱਦੀ ਪਿੰਡ ਵਿਚੋਂ ਡ੍ਰੋਨ ਬਰਾਮਦ ਕੀਤਾ ਹੈ। ਦਰਅਸਲ ਜਵਾਨਾਂ ਨੂੰ ਸਥਾਨਕ ਕਿਸਾਨਾਂ ਨੇ ਪਾਕਿਸਤਾਨ ਵੱਲੋਂ ਡ੍ਰੋਨ ਆਉਣ ਦੀ ਜਾਣਕਾਰੀ ਮਿਲੀ ਸੀ। ਇਸ ਦੇ ਆਧਾਰ ’ਤੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਚਲਾਈ ਸੀ। ਇਸੇ ਦੌਰਾਨ ਅੰਮ੍ਰਿਤਸਰ ਦੇ ਪਿੰਡ ਧਾਰੀਵਾਲ ਵਿਚੋਂ ਡ੍ਰੋਨ ਬਰਾਮਦ ਹੋਇਆ। ਹਾਲਾਂਕਿ ਡ੍ਰੋਨ ਨਾਲ ਕੋਈ ਸ਼ੱਕੀ ਵਸਤੂ ਨਹੀਂ ਮਿਲੀ।