post

Jasbeer Singh

(Chief Editor)

ਨਸ਼ਾ ਤਸਕਰੀ: ਸਾਬਕਾ ਡੀਐੱਸਪੀ ਸਣੇ ਤਿੰਨ ਦੋਸ਼ੀਆਂ ਨੂੰ 12-12 ਸਾਲ ਦੀ ਕੈਦ

post-img

ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਨਸ਼ਾ ਤਸਕਰੀ ਦੇ ਕਰੀਬ ਚਾਰ ਸਾਲ ਪੁਰਾਣੇ ਇਕ ਮਾਮਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਇੱਕ ਸੇਵਾਮੁਕਤ ਡੀਐੱਸਪੀ ਹਕੀਕਤ ਰਾਏ ਸਣੇ ਤਿੰਨ ਦੋਸ਼ੀਆਂ ਸਵਰਨ ਸਿੰਘ ਅਤੇ ਬਿਕਰਮ ਨਾਥ ਨੂੰ 12-12 ਸਾਲ ਦੀ ਕੈਦ ਅਤੇ ਦੋ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ਼) ਵੱਲੋਂ ਸਾਲ 2018 ਵਿੱਚ ਨਸ਼ਾ ਤਸਕਰੀ ਮਾਮਲੇ ਵਿੱਚ ਸਵਰਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਇਸ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਇੱਕ ਸੇਵਾਮੁਕਤ ਡੀਐੱਸਪੀ ਹਕੀਕਤ ਰਾਏ ਅਤੇ ਬਿਕਰਮ ਨਾਥ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਐੱਸਟੀਐੱਫ਼ ਨੇ ਉਕਤ ਵਿਅਕਤੀਆਂ ਕੋਲੋਂ 15 ਕਿੱਲੋ ਅਫ਼ੀਮ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ ਅਤੇ ਇਸ ਸਬੰਧੀ ਮੁਹਾਲੀ ਸਥਿਤ ਐੱਸਟੀਐੱਫ਼ ਥਾਣੇ ’ਚ ਐੱਨਡੀਪੀਐੱਸ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਸੀ।

Related Post