post

Jasbeer Singh

(Chief Editor)

Latest update

ਪੰਜਾਬ 'ਚ ਚੋਣ ਜ਼ਾਬਤੇ ਦੌਰਾਨ 321.51 ਕਰੋੜ ਦੇ ਨਸ਼ੀਲੇ ਪਦਾਰਥ, ਨਕਦੀ ਤੇ ਕੀਮਤੀ ਵਸਤਾਂ ਜ਼ਬਤ

post-img

ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋ ਬਾਅਦ ਹੁਣ ਤੱਕ ਸੂਬੇ ਵਿਚ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਗਿਆ ਹੈ। : ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋ ਬਾਅਦ ਹੁਣ ਤੱਕ ਸੂਬੇ ਵਿਚ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁੱਲ 321.51 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ 6.89 ਕਰੋੜ ਰੁਪਏ ਦੀ ਨਕਦੀ, 14.93 ਕਰੋੜ ਰੁਪਏ ਕੀਮਤ ਦੀ 22.8 ਲੱਖ ਲੀਟਰ ਸ਼ਰਾਬ, 287.23 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 11.37 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.09 ਕਰੋੜ ਰੁਪਏ ਦਾ ਹੋਰ ਸਮਾਨ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ 24 ਇਨਫੋਰਸਮੈਂਟ ਏਜੰਸੀਆਂ ਕੰਮ ਕਰ ਰਹੀਆਂ ਹਨ। ਇਨ੍ਹਾਂ ਬਰਾਮਦਗੀਆਂ ਵਿੱਚ ਪੰਜਾਬ ਪੁਲਿਸ ਵੱਲੋਂ ਸਭ ਤੋਂ ਵੱਧ 276.19 ਕਰੋੜ ਰੁਪਏ, ਸੀਮਾ ਸੁਰੱਖਿਆ ਬਲ ਵੱਲੋਂ 22.85 ਕਰੋੜ ਰੁਪਏ, ਆਬਕਾਰੀ ਵਿਭਾਗ ਵੱਲੋਂ 7.21 ਕਰੋੜ ਰੁਪਏ, ਵਸਤਾਂ ਅਤੇ ਸੇਵਾਵਾਂ ਕਰ ਵਿਭਾਗ ਵੱਲੋਂ 5 ਕਰੋੜ ਰੁਪਏ, ਕਸਟਮ ਵਿਭਾਗ ਵੱਲੋਂ 4.37 ਕਰੋੜ ਰੁਪਏ, ਆਮਦਨ ਕਰ ਵਿਭਾਗ ਵੱਲੋਂ 4.08 ਕਰੋੜ ਰੁਪਏ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ 1.76 ਕਰੋੜ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ। ਜ਼ਿਲ੍ਹਿਆਂ ਵਿਚੋਂ ਅੰਮ੍ਰਿਤਸਰ ਜ਼ਿਲ੍ਹੇ ’ਚ ਸਭ ਤੋਂ ਵੱਧ 60.3 ਕਰੋੜ ਰੁਪਏ, ਤਰਨਤਾਰਨ ਜ਼ਿਲ੍ਹੇ ’ਚ 53.74 ਕਰੋੜ ਰੁਪਏ, ਫ਼ਿਰੋਜ਼ਪੁਰ ਜ਼ਿਲ੍ਹੇ ’ਚ 49.34 ਕਰੋੜ ਰੁਪਏ ਅਤੇ ਫ਼ਜ਼ਿਲਕਾ ਜ਼ਿਲ੍ਹੇ ’ਚ 41.71 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਲੁਧਿਆਣਾ ਜ਼ਿਲ੍ਹੇ ’ਚ 25.42 ਕਰੋੜ ਰੁਪਏ, ਪਠਾਨਕੋਟ ’ਚ 21.4 ਕਰੋੜ ਰੁਪਏ, ਜਲੰਧਰ ’ਚ 17.34 ਕਰੋੜ ਰੁਪਏ, ਸੰਗਰੂਰ ’ਚ 11 ਕਰੋੜ ਰੁਪਏ, ਗੁਰਦਾਸਪੁਰ ’ਚ 10.38 ਕਰੋੜ ਰੁਪਏ, ਕਪੂਰਥਲਾ ’ਚ 6.02 ਕਰੋੜ ਰੁਪਏ, ਹਸ਼ਿਆਰਪੁਰ ’ਚ 4.89 ਕਰੋੜ ਰੁਪਏ, ਬਠਿੰਡਾ ’ਚ 3.94 ਕਰੋੜ ਰੁਪਏ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 3.90 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਹਨ।

Related Post