

ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ: ਦਲਵੀਰ ਸਿੰਘ ਢਿੱਲੋਂ *ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦੀ ਅਗਵਾਈ ‘ਚ ਧੂਰੀ ਹਲਕੇ ‘ਚ ਸ਼ੁਰੂ ਹੋਈ ‘ਨਸ਼ਾ ਮੁਕਤੀ ਯਾਤਰਾ’ ਧੂਰੀ, 17 ਮਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਹਲਕਾ ਧੂਰੀ ਦੇ ਪਿੰਡ ਭੁਲਰਹੇੜੀ, ਭਲਵਾਨ ਅਤੇ ਪਲਾਸੌਰ ‘ਚ ਨਸ਼ਾ ਮੁਕਤੀ ਯਾਤਰਾ lਦੀ ਸ਼ੁਰੂਆਤ ਕਰਨ ਮੌਕੇ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਯਾਤਰਾ ਦੌਰਾਨ ਉਹਨਾਂ ਵੱਲੋਂ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ । ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿੱਢੀ ਗਈ ਲੜਾਈ ਤਹਿਤ ਸੂਬੇ ਵਿੱਚ ਨਸ਼ਾਂ ਤਸਕਰਾਂ ਖਿਲਾਫ਼ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਾਂਝਾ ਕਰਦਿਆਂ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ। ਸ. ਢਿੱਲੋਂ ਨੇ ਕਿਹਾ ਕਿ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ “ਪਿੰਡ ਦੇ ਪਹਿਰੇਦਾਰ” ਵਜੋਂ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਵਿੱਚ ਮੋਹਰੀ ਹੋ ਕੇ ਆਪਣਾ ਹਿੱਸਾ ਪਾਉਣ। ਉਹਨਾਂ ਕਿਹਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ੇ ਦੇ ਖਾਤਮੇ ਲਈ ਜਾਗਰੂਕ ਕਰਨ ਅਤੇ ਪਿੰਡਾਂ ਵਿੱਚ ਮਤੇ ਪਾਏ ਜਾਣ ਕਿ ਨਸ਼ੇ ਦਾ ਵਪਾਰ ਕਰਨ ਵਾਲਿਆਂ ਦੀ ਕੋਈ ਜ਼ਮਾਨਤ ਨਹੀਂ ਦੇਵੇਗਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ। ਉਨ੍ਹਾਂ ਪੇਂਡੂ ਸੁਰੱਖਿਆ ਕਮੇਟੀਆਂ, ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ‘ਚ ਗ੍ਰਸਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਅਜਿਹੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪਿੰਡ-ਪਿੰਡ ਜਾ ਕੇ ਸਾਡੀ ਨੌਜਵਾਨੀ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਨਿਰਣਾਇਕ ਲੜਾਈ ਵਿੱਢੀ ਗਈ ਹੈ, ਜਿਸ ਵਿੱਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ। ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਜਾਂ ਪੁਲਿਸ ਨਾਲ ਤੁਰੰਤ ਸਾਂਝੀ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਲੋਕ ਭਲਾਈ ਦੇ ਕੰਮ ਵਿੱਚ ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ, ਪਤਾ ਤੇ ਹੋਰ ਸਾਰਾ ਵੇਰਵਾ ਪੂਰਨ ਤੌਰ ‘ਤੇ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਰਾਜਵੰਤ ਸਿੰਘ ਘੁੱਲੀ ਚੇਅਰਮੈਨ ਮਾਰਕੀਟ ਕਮੇਟੀ ਧੂਰੀ, ਰਸ਼ਪਾਲ ਸਿੰਘ ਹਲਕਾ ਕੋਆਡੀਨੇਟਰ ਯੁੱਧ ਨਸ਼ਿਆਂ ਵਿਰੁਧ, ਦਵਿੰਦਰ ਸਿੰਘ ਸਰਪੰਚ ਧੂਰਾ, ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਸਰਪੰਚ ਤੇ ਹੋਰ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.