post

Jasbeer Singh

(Chief Editor)

Crime

ਗੁਰਦੁਆਰਾ ਸਾਹਿਬ ਅੰਦਰ ਵੜ ਸ਼ਰਾਬੀ ਨੇ ਕੀਤੀ ਬੇਅਦਬੀ

post-img

ਗੁਰਦੁਆਰਾ ਸਾਹਿਬ ਅੰਦਰ ਵੜ ਸ਼ਰਾਬੀ ਨੇ ਕੀਤੀ ਬੇਅਦਬੀ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਦੇ ਪਿੰਡ ਕੋਠੇ ਖੰਜੂਰਾ ਦੇ ਗ੍ਰੰਥੀ ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਪੁਲਸ ਕੋਲ ਦਰਜ ਕਰਵਾਏ ਬਿਆਨਾ ਵਿਚ ਦੱਸਿਆ ਹੈ ਕਿ ਸੰਗਤ ਦੀ ਹਾਜ਼ਰੀ ਵਿਚ ਹਰਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਕੋਠੇ ਖੰਜੂਰਾ ਦਰਬਾਰ ਸਾਹਿਬ ਦੇ ਅੰਦਰ ਦਾਖਲ ਹੋਇਆ, ਜਿਸ ਵਲੋਂ ਮੈਨੂੰ ਗਾਲਾਂ ਕੱਢੀਆਂ ਜਾ ਰਹੀਆਂ ਸਨ । ਗ੍ਰੰਥੀ ਸਿੰਘ ਨੇ ਦੱਸਿਆ ਕਿ ਉਹ ਸੱਚਖੰਡ ਸਾਹਿਬ ਕੋਲ ਆ ਗਿਆ, ਜਿੱਥੇ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਬਹੁਤ ਹੀ ਭੱਦੀ ਸ਼ਬਦਾਵਲੀ ਬੋਲਣੀ ਸ਼ੁਰੂ ਕਰ ਦਿੱਤੀ । ਗ੍ਰੰਥੀ ਨੇ ਦੱਸਿਆ ਕਿ ਉਸ ਨੇ ਸ਼ਰਾਬ ਪੀਤੀ ਹੋਈ ਸੀ ਤੇ ਜਦੋਂ ਮੈਂ ਉਸ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਬਾਹਰ ਲੈ ਆਇਆ ਤਾਂ ਪਿੰਡ ਦੇ ਹੋਰ ਲੋਕ ਵੀ ਆ ਗਏ । ਗ੍ਰੰਥੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਮੁਲਜ਼ਮ ਨੂੰ ਕਾਬੂ ਕਰ ਕੇ ਪੁਲਸ ਹਵਾਲੇ ਕਰ ਦਿੱਤਾ । ਮੁਨਸ਼ੀ ਰਣਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ । ਉਕਤ ਜਾਣਕਾਰੀ ਐੱਸ. ਐੱਚ. ਓ. ਅੰਮ੍ਰਿਤਪਾਲ ਸਿੰਘ ਨੇ ਦਿੱਤੀ ।

Related Post

Instagram