post

Jasbeer Singh

(Chief Editor)

crime

ਸ਼੍ਰੀ ਹਰਿਮੰਦਰ ਸਾਹਿਬ 'ਚ ਪੁਰਾਣੀ ਰੰਜਿਸ਼ ਕਾਰਨ ਆਪਸ 'ਚ ਭਿੜੇ ਮੁਲਾਜ਼ਮ, ਚੱਲੀਆਂ ਤਲਵਾਰਾਂ, ਇੱਕ ਦੀ ਮੌਤ, ਦੋਸ਼ੀ ਫਰਾਰ

post-img

ਸ਼੍ਰੀ ਹਰਿਮੰਦਰ ਸਾਹਿਬ 'ਚ ਪੁਰਾਣੀ ਰੰਜਿਸ਼ ਕਾਰਨ ਆਪਸ 'ਚ ਭਿੜੇ ਮੁਲਾਜ਼ਮ, ਚੱਲੀਆਂ ਤਲਵਾਰਾਂ, ਇੱਕ ਦੀ ਮੌਤ, ਦੋਸ਼ੀ ਫਰਾਰ ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਵਿਖੇ ਦੋ ਮੁਲਾਜ਼ਮ ਆਪਸ 'ਚ ਭਿੜ ਗਏ। ਜਿਸ ਕਾਰਨ ਇੱਕ ਦੀ ਮੁਲਾਜ਼ਮ ਮੌਤ ਹੋ ਗਈ, ਜਦਕਿ ਦੂਜਾ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਕਰਮਚਾਰੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਮੁੱਢਲੀ ਜਾਂਚ ਅਨੁਸਾਰ ਇਹ ਘਟਨਾ ਸ੍ਰੀ ਹਰਿਮੰਦਰ ਸਾਹਿਬ ਦੇ ਅਕਾਊਂਟਸ ਵਿਭਾਗ ਵਿੱਚ ਦੁਪਹਿਰ 1.30 ਵਜੇ ਦੇ ਕਰੀਬ ਵਾਪਰੀ। ਲੇਖਾ ਸ਼ਾਖਾ ਵਿੱਚ ਕੰਮ ਕਰਦੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਸੁਖਬੀਰ ਸਿੰਘ ਅਤੇ ਦਰਬਾਰਾ ਸਿੰਘ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ। ਐਸਜੀਪੀਸੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਦੇ ਪਰਿਵਾਰਕ ਸਬੰਧ ਹਨ ਅਤੇ ਅੱਜ ਸਵੇਰੇ ਵੀ ਉਨ੍ਹਾਂ ਵਿੱਚ ਘਰ ਵਿੱਚ ਲੜਾਈ ਹੋਈ ਸੀ। ਦੁਪਹਿਰ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੁੜ ਦੋਵਾਂ ਵਿਚਾਲੇ ਲੜਾਈ ਸ਼ੁਰੂ ਹੋ ਗਈ। ਚਸ਼ਮਦੀਦਾਂ ਅਨੁਸਾਰ ਮੁਲਜ਼ਮ ਸੁਖਬੀਰ ਸਿੰਘ ਨੇ ਦਰਬਾਰਾ ਸਿੰਘ ’ਤੇ ਤਲਵਾਰ ਨਾਲ 5 ਵਾਰ ਹਮਲਾ ਕੀਤਾ। ਦਰਬਾਰਾ ਸਿੰਘ ਦੇ ਬੇਹੋਸ਼ ਹੋਣ ਤੱਕ ਉਹ ਹਮਲਾ ਕਰਦਾ ਰਿਹਾ । ਘਟਨਾ ਤੋਂ ਬਾਅਦ ਸੁਖਬੀਰ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਸੂਚਨਾ ਸਥਾਨਕ ਪੁਲੀਸ ਨੂੰ ਦਿੱਤੀ। ਜਿਸ ਤੋਂ ਬਾਅਦ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਦਰਬਾਰਾ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ।

Related Post