National
0
ਭਾਜਪਾਈਆਂ ਦੇ ਪ੍ਰਦਰਸ਼ਨ ਦੇ ਚਲਦਿਆਂ ਪੱਛਮੀ ਬੰਗਾਲ ਦੇ ਕਈ ਹਿੱਸਿਆਂ ਵਿੱਚ ਜਨਜੀਵਨ ਪ੍ਰਭਾਵਿਤ ਤੇ ਸੜਕਾਂ ‘ਤੇ ਆਵਾਜਾਈ ਵੀ
- by Jasbeer Singh
- August 28, 2024
ਭਾਜਪਾਈਆਂ ਦੇ ਪ੍ਰਦਰਸ਼ਨ ਦੇ ਚਲਦਿਆਂ ਪੱਛਮੀ ਬੰਗਾਲ ਦੇ ਕਈ ਹਿੱਸਿਆਂ ਵਿੱਚ ਜਨਜੀਵਨ ਪ੍ਰਭਾਵਿਤ ਤੇ ਸੜਕਾਂ ‘ਤੇ ਆਵਾਜਾਈ ਵੀ ਪਹਿਲਾਂ ਨਾਲੋਂ ਘਟ ਕੋਲਕਾਤਾ : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਸੂਬਾ ਸਕੱਤਰੇਤ ਵੱਲ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਖਿ਼ਲਾਫ਼ ਪੁਲਸ ਕਾਰਵਾਈ ਦੇ ਵਿਰੋਧ ਵਿੱਚ ਅੱਜ 12 ਘੰਟੇ ਦੇ ਬੰਦ ਦੇ ਸੱਦੇ ਕਾਰਨ ਪੱਛਮੀ ਬੰਗਾਲ ਦੇ ਕਈ ਹਿੱਸਿਆਂ ਵਿੱਚ ਜਨਜੀਵਨ ਪ੍ਰਭਾਵਿਤ ਹੋਇਆ। ਰਾਜਧਾਨੀ ਕੋਲਕਾਤਾ ‘ਚ ਸੜਕਾਂ ‘ਤੇ ਘੱਟ ਆਵਾਜਾਈ ਹੈ। ਸੜਕਾਂ ‘ਤੇ ਬਹੁਤ ਘੱਟ ਬੱਸਾਂ, ਆਟੋ ਰਿਕਸ਼ਾ ਅਤੇ ਟੈਕਸੀਆਂ ਦਿਖਾਈ ਦੇ ਰਹੀਆਂ ਹਨ। ਪ੍ਰਾਈਵੇਟ ਵਾਹਨਾਂ ਦੀ ਗਿਣਤੀ ਵੀ ਘੱਟ ਹੈ। ਬਾਜ਼ਾਰ ਅਤੇ ਦੁਕਾਨਾਂ ਪਹਿਲਾਂ ਵਾਂਗ ਖੁੱਲ੍ਹੀਆਂ ਹਨ। ਸਕੂਲ ਅਤੇ ਕਾਲਜ ਖੁੱਲ੍ਹੇ ਹਨ ਪਰ ਜ਼ਿਆਦਾਤਰ ਨਿੱਜੀ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਹਾਜ਼ਰੀ ਬਹੁਤ ਘੱਟ ਹੈ ਕਿਉਂਕਿ ਉਨ੍ਹਾਂ ਨੂੰ ਘਰ ਤੋਂ ਕੰਮ ਕਰਨ ਲਈ ਕਿਹਾ ਗਿਆ ਹੈ।

