
ਦਿੱਲੀ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ ਦੌਰਾਨ ਹੋਏ ਹੰਗਾਮੇ ਦੇ ਚਲਦਿਆਂ ਸਪੀਕਰ ਨੇ ਸਦਨ ਦੀ ਕਾਰਵਾਈ ਕੀਤਾ ਕੁਝ ਸਮੇਂ ਲਈ
- by Jasbeer Singh
- September 26, 2024

ਦਿੱਲੀ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ ਦੌਰਾਨ ਹੋਏ ਹੰਗਾਮੇ ਦੇ ਚਲਦਿਆਂ ਸਪੀਕਰ ਨੇ ਸਦਨ ਦੀ ਕਾਰਵਾਈ ਕੀਤਾ ਕੁਝ ਸਮੇਂ ਲਈ ਮੁਲਤਵੀ ਦਿੱਲੀ : ਭਾਰਤ ਦੇਸ਼ ਦੇ ਦਿੱਲੀ ਵਿਧਾਨ ਸਭਾ ਦਾ ਦੋ ਦਿਨਾਂ ਸੈਸ਼ਨ ਵੀਰਵਾਰ ਨੂੰ ਹੰਗਾਮੇ ਨਾਲ ਸ਼ੁਰੂ ਹੋਇਆ, ਜਿਸ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਨੇ ਇਕ-ਦੂਜੇ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਸਪੀਕਰ ਨੇ ਸਦਨ ਦੀ ਕਾਰਵਾਈ ਕੁਝ ਸਮੇਂ ਲਈ ਮੁਲਤਵੀ ਕਰ ਦਿੱਤੀ। ਜਿਵੇਂ ਹੀ ਵਿਧਾਨ ਸਭਾ ਸਪੀਕਰ ਰਾਮ ਨਿਵਾਸ ਗੋਇਲ ਨੇ ਸਦਨ `ਚ ਮੁੱਦੇ ਉਠਾਉਣ ਵਾਲੇ ਨੇਤਾਵਾਂ ਦੇ ਨਾਂ ਸੂਚੀਬੱਧ ਕੀਤੇ ਤਾਂ ਭਾਜਪਾ ਨੇਤਾਵਾਂ ਨੇ ਇਸ `ਤੇ ਇਤਰਾਜ਼ ਕੀਤਾ ਅਤੇ ਉਨ੍ਹਾਂ ਦੇ ਮੁੱਦੇ ਵੀ ਉਠਾਉਣ ਦੀ ਮੰਗ ਕੀਤੀ। ਇਸ ਤੋਂ ਬਾਅਦ `ਆਪ` ਅਤੇ ਭਾਜਪਾ ਨੇਤਾਵਾਂ ਨੇ ਇਕ-ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਗੋਇਲ ਨੇ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ। ਭਾਜਪਾ ਵਿਧਾਇਕਾਂ ਨੇ ਮੰਗ ਕੀਤੀ ਕਿ ਬਕਾਇਆ ਕੈਗ ਰਿਪੋਰਟ ਸਦਨ ਵਿੱਚ ਪੇਸ਼ ਕੀਤੀ ਜਾਵੇ। ਲੈਫਟੀਨੈਂਟ ਗਵਰਨਰ ਸਕੱਤਰੇਤ ਨੇ ਮੁੱਖ ਸਕੱਤਰ ਧਰਮਿੰਦਰ ਅਤੇ ਵਿੱਤ ਸਕੱਤਰ ਅਸ਼ੀਸ਼ ਚੰਦਰ ਵਰਮਾ ਨੂੰ ਪੱਤਰ ਲਿਖਿਆ, ਜਿਸ ਵਿਚ ਉਸ ਨੇ ਬੇਨਤੀ ਕੀਤੀ ਕਿ ਇਸ ਮਾਮਲੇ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣ ਤੋਂ ਬਾਅਦ ਉਹ ਸੈਸ਼ਨ ਦੌਰਾਨ ਵਿਧਾਨ ਸਭਾ ਵਿੱਚ ਸਿਖਰਲੇ ਆਡੀਟਰ ਕੈਗ ਦੀਆਂ ਲੰਬਿਤ ਰਿਪੋਰਟਾਂ ਨੂੰ ਪੇਸ਼ ਕਰਨ। ਸਮਝਿਆ ਜਾਂਦਾ ਹੈ ਕਿ ਮੁੱਖ ਮੰਤਰੀ ਆਤਿਸ਼ੀ ਦੀ ਅਗਵਾਈ ਵਿਚ ਨਵੀਂ ਸਰਕਾਰ ਸ਼ੁੱਕਰਵਾਰ ਨੂੰ ਸਦਨ ਵਿਚ ਭਰੋਸੇ ਦਾ ਵੋਟ ਮੰਗੇਗੀ।