post

Jasbeer Singh

(Chief Editor)

Punjab

ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮਾਰ ਰਹੇ ਨੇ ਮੱਲਾਂ : ਬਰਿੰਦਰ ਕੁਮਾਰ ਗੋਇਲ

post-img

ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮਾਰ ਰਹੇ ਨੇ ਮੱਲਾਂ : ਬਰਿੰਦਰ ਕੁਮਾਰ ਗੋਇਲ ਵਿਧਾਨ ਸਭਾ ਹਲਕਾ ਲਹਿਰਾ ਦੇ ਵੱਖੋ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਲੋਕ ਅਰਪਿਤ ਲਹਿਰਾ, 27 ਮਈ : ਪੰਜਾਬ ਦੇ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਦੀ ਪ੍ਰਤੱਖ ਮਿਸਾਲ ਸਿੱਖਿਆ ਦੇ ਖੇਤਰ ਵਿੱਚ ਆਈ ਵੱਡੀ ਕ੍ਰਾਂਤੀ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਹਾਈ ਸਕੂਲ ਭਾਈ ਕੀ ਪਿਸ਼ੌਰ, ਸਰਕਾਰੀ ਹਾਈ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ, ਭੁਟਾਲ ਖੁਰਦ ਅਤੇ ਸਰਕਾਰੀ ਹਾਈ ਸਕੂਲ, ਰਾਮਪੁਰਾ ਜਵਾਹਰਵਾਲਾ ਵਿਖੇ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕਰਨ ਮੌਕੇ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਜੇਕਰ ਬੱਚਿਆਂ ਨੂੰ ਪੜ੍ਹਾਈ ਲਈ ਸਹੀ ਮਾਹੌਲ ਨਹੀਂ ਮਿਲਦਾ ਤਾਂ ਦੇਸ਼ ਤਰੱਕੀ ਕਿਵੇਂ ਕਰੇਗਾ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ ਦਿਨ ਰਾਤ ਇੱਕ ਕਰ ਕੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਕੰਮ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਬਣਨ ਤੋਂ ਪਹਿਲਾਂ ਸਕੂਲਾਂ ਵਿਚ ਬੁਨਿਆਦੀ ਢਾਂਚਾ ਤਕ ਨਹੀਂ ਸੀ। ਮੌਜੂਦਾ ਪੰਜਾਬ ਸਰਕਾਰ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਅਧਿਆਪਕ ਭਰਤੀ ਕੀਤੇ। ਹੁਣ ਕੋਈ ਸਕੂਲ ਅਜਿਹਾ ਨਹੀਂ ਹੈ, ਜਿੱਥੇ ਅਧਿਆਪਕ ਜਾਂ ਸਕੂਲ ਦੀ ਚਾਰਦੀਵਾਰੀ ਨਹੀਂ ਹੈ। ਕੈਬਨਿਟ ਮੰਤਰੀ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਉੱਚ ਦਰਜੇ ਦੀ ਹੈ ਤੇ ਫੀਸ ਕੋਈ ਨਹੀਂ ਹੈ । ਵਰਦੀਂ ਮੁਫਤ ਦਿੱਤੀ ਜਾਂਦੀ ਹੈ, ਦੁਪਹਿਰ ਦਾ ਖਾਣਾ ਦਿੱਤਾ ਜਾਂਦਾ, ਕਿਤਾਬਾਂ ਦਿੱਤੀਆਂ ਜਾਂਦੀਆਂ ਹਨ। ਇਸ ਲਈ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ। ਕੈਬਨਿਟ ਮੰਤਰੀ ਨੇ ਕਿਹਾ ਸਕੂਲਾਂ ਵਿੱਚ ਸਮਾਰਟ ਕਮਰੇ ਬਣੇ ਹਨ, ਇੰਟਰਐਕਟਿਵ ਪੈਨਲ ਲੱਗੇ ਹਨ, ਜਿਹੜੀ ਵੀ ਅਤਿ ਆਧੁਨਿਕ ਤਕਨੀਕ ਹੈ, ਉਹ ਦਿੱਤੀ ਜਾ ਰਹੀ ਹੈ । ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਜਿਸ ਤਹਿਤ ਹਰ ਖੇਤ ਤਕ ਨਹਿਰੀ ਪਾਣੀ ਪੁੱਜਦਾ ਕੀਤਾ ਜਾ ਰਿਹਾ ਹੈ। ਨਹਿਰੀ ਪਾਈਪ ਲਾਈਨ ਦਾ 10 ਫ਼ੀਸਦ ਖਰਚਾ ਵੀ ਪੰਜਾਬ ਸਰਕਾਰ ਨੇ ਕਿਸਾਨਾਂ ਸਿਰ ਨਹੀਂ ਪੈਣ ਦਿੱਤਾ। ਕਿਸਾਨਾਂ ਦੀ ਫਸਲ ਮੰਡੀਆਂ ਵਿੱਚੋਂ ਨਾਲੋ ਨਾਲ ਚੁੱਕ ਕੇ ਤੈਅ ਸਮੇਂ ਵਿੱਚ ਅਦਾਇਗੀ ਕੀਤੀ ਜਾਣੀ ਯਕੀਨੀ ਬਣਾਈ ਗਈ ਹੈ । ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਹਰੇਕ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ, ਜਿਸ ਤੋਂ ਸਾਨੂੰ ਪੂਰੀ ਆਸ ਬੱਝਦੀ ਹੈ ਕਿ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਉਣ ਵਾਲੇ ਸਮੇਂ ਵਿੱਚ ਵੀ ਅਹਿਮ ਪ੍ਰਾਪਤੀਆਂ ਦਰਜ ਕਰ ਕੇ ਵੱਡੀਆਂ ਮੱਲਾਂ ਮਾਰਨਗੇ । ਪੰਜਾਬ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਕੈਬਨਿਟ ਮੰਤਰੀ, ਵਿਧਾਇਕ ਅਤੇ ਵੱਖੋ-ਵੱਖ ਅਹੁਦੇਦਾਰ ਸਿੱਧੇ ਤੌਰ 'ਤੇ ਰਾਬਤਾ ਕਰ ਕੇ ਉਹਨਾਂ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇ ਆਧਾਰ ਉੱਤੇ ਪੂਰਾ ਕਰਨਾ ਯਕੀਨੀ ਬਣਾ ਰਹੇ ਹਨ । ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਅਗਵਾਈ ਦੇ ਹੇਠ ਹੁਣ ਤੱਕ ਸੂਬੇ ਦੇ 56 ਹਜ਼ਾਰ ਤੋਂ ਵਧੇਰੇ ਹੁਨਰਮੰਦ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ, ਜੋ ਕਿ ਇੱਕ ਵੱਡੀ ਪ੍ਰਾਪਤੀ ਹੈ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ ਆਪਣੀ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਸਲਾਨਾ ਪ੍ਰੀਖਿਆਵਾਂ ਵਿੱਚ ਮੋਹਰੀ ਸਥਾਨ ਹਾਸਿਲ ਕਰਨ ਦੇ ਨਾਲ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵੀ ਵਧੀਆ ਪੁਜੀਸ਼ਨਾਂ ਹਾਸਿਲ ਕਰਨਗੇ ਅਤੇ ਵੱਡੀਆਂ ਮੱਲਾਂ ਮਾਰ ਕੇ ਆਪਣੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਣਗੇ । ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ, ਪੀ ਏ ਰਾਕੇਸ਼ ਕੁਮਾਰ, ਸਰਬਜੀਤ ਸਿੰਘ ਭੁਟਾਲ ਖੁਰਦ, ਦੀਪਾ ਸਿੰਘ ਸਤਿਗੁਰੂ ਸਿੰਘ ਡਾ ਬੰਗਾਂ, ਲੱਕੀ ਜੋਸੀ ਬੀਰਪਾਲ ਸਿੰਘ ਦਲਵਾਰਾ ਸਿੰਘ ਹੈਪੀ ਹਰਦੀਪ ਸਿੰਘ ਸਰਪੰਚ ਜਗਜੀਵਨ ਸਿੰਘ ਸਰਪੰਚ, ਸੇਵਕ ਸਿੰਘ ਪ੍ਰਧਾਨ ਟਰੱਕ ਯੂਨੀਅਨ ਲਹਿਰਾ ,ਰਤਨ ਸ਼ਰਮਾ ਹਰਵਿੰਦਰ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵੱਡੀ ਗਿਣਤੀ ਵਿਦਿਆਰਥੀ ਤੇ ਪਿੰਡ ਵਾਸੀ ਮੌਜੂਦ ਸਨ।

Related Post