ਗਵਾਹਾਂ ਦੇ ਪੇਸ਼ ਨਾ ਹੋਣ ਦੇ ਚਲਦਿਆਂ ਮੂਸੇਵਾਲਾ ਕਤਲ ਕਾਂਡ ਦੀ ਪੇਸ਼ੀ 26 ਨੂੰ ਮਾਨਸਾ, 6 ਜੁਲਾਈ : ਮਾਨਸਾ ਦੀ ਅਦਾਲਤ ਵਿੱਚ ਅੱਜ ਸਿੱਧੂ ਮੂਸੇ ਵਾਲਾ ਕਤਲ ਕੇਸ ਦੀ ਸੁਣਵਾਈ ਦੀ ਤਰੀਕ ਤੈਅ ਹੋ ਗਈ ਹੈ। ਅਦਾਲਤ ਵਿੱਚ ਗਵਾਹ ਨਾ ਹੋਣ ਕਾਰਨ ਅਦਾਲਤ ਵੱਲੋਂ ਅਗਲੀ ਪੇਸ਼ੀ 26 ਜੁਲਾਈ 2024 ਨਿਸ਼ਚਿਤ ਕੀਤੀ ਗਈ ਹੈ। ਜ਼ਿਲ੍ਹਾ ਅਦਾਲਤ ਨੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅਗਲੀ ਤਰੀਕ ‘ਤੇ ਗਵਾਹ ਵਜੋਂ ਪੇਸ਼ ਹੋਣ ਦੇ ਹੁਕਮ ਦਿੱਤੇ ਹਨ । ਦੱਸ ਦਈਏ ਕਿ ਮਾਨਸਾ ਦੀ ਅਦਾਲਤ ਨੇ 27 ਮੁਲਜ਼ਮਾਂ ਖਿ਼ਲਾਫ਼ ਦੋਸ਼ ਤੈਅ ਕਰ ਦਿੱਤੇ ਸਨ। ਅੱਜ ਦੋ ਗਵਾਹਾਂ ਦੋ ਗਵਾਹ ਗੁਰਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਪੇਸ਼ ਹੋਣਾ ਸੀ ਪਰ ਉਹ ਕਿਸੇ ਕਾਰਨ ਅਦਾਲਤ ’ਚ ਪੇਸ਼ ਨਹੀਂ ਹੋ ਸਕੇ। ਇਸ ਮਾਮਲੇ ’ਚ ਅਦਾਲਤ ਨੇ ਅਗਲੀ ਤਰੀਕ 26 ਜੁਲਾਈ 2024 ਤੈਅ ਕੀਤੀ ਹੈ। ਜਿ਼ਲ੍ਹਾ ਅਦਾਲਤ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅਗਲੀ ਤਰੀਕ ’ਤੇ ਗਵਾਹ ਵੱਜੋਂ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
