post

Jasbeer Singh

(Chief Editor)

Punjab

ਪੰਚਾਇਤੀ ਚੋਣਾਂ ਦੇ ਚਲਦਿਆਂ ਪੰਜਾਬ ਪੁਲਸ ਦੇ ਕਰਮਚਾਰੀਆਂ ਅਧਿਕਾਰੀਆਂ ਦੀਆਂ ਛੁੱਟੀਆਂ ਤੇ 15 ਅਕਤੂਬਰ ਤੱਕ ਮੁਕੰਮਲ ਰੋਕ

post-img

ਪੰਚਾਇਤੀ ਚੋਣਾਂ ਦੇ ਚਲਦਿਆਂ ਪੰਜਾਬ ਪੁਲਸ ਦੇ ਕਰਮਚਾਰੀਆਂ ਅਧਿਕਾਰੀਆਂ ਦੀਆਂ ਛੁੱਟੀਆਂ ਤੇ 15 ਅਕਤੂਬਰ ਤੱਕ ਮੁਕੰਮਲ ਰੋਕ ਜਲੰਧਰ : ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਪੰਜਾਬ ਪੁਲਸ ਵਿਭਾਗ `ਚ ਤਾਇਨਾਤ ਸਮੂਹ ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ `ਤੇ 01 ਅਕਤੂਬਰ 2024 ਤੋਂ 15 ਅਕਤੂਬਰ 2024 ਤੱਕ ਮੁਕੰਮਲ ਤੌਰ `ਤੇ ਰੋਕ ਲਗਾਈ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਸ ਵਿਭਾਗ ਦੇ ਅਧਿਕਾਰੀ/ਕਰਮਚਾਰੀ ਹੁਣ 01 ਅਕਤੂਬਰ 2024 ਤੋਂ 15 ਅਕਤੂਬਰ 2024 ਤੱਕ ਛੁੱਟੀਆਂ ਨਹੀਂ ਲੈ ਸਕਦੇ। ਕੇਵਲ ਵਿਸ਼ੇਸ਼ ਹਾਲਤਾਂ ਵਿੱਚ ਹੀ ਅਧਿਕਾਰੀਆਂ/ਕਰਮਚਾਰੀਆਂ ਦੀ ਛੁੱਟੀ ਮੰਨਜ਼ੂਰ ਕੀਤੀ ਜਾਵੇਗੀ। ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਦੱਸ ਦੇਈਏ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ 2024 ਨੂੰ ਹੋਣਗੀਆਂ। ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ 15 ਅਕਤੂਬਰ ਨੂੰ ਹੀ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਚੋਣ ਕਮਿਸ਼ਨ ਮੁਤਾਬਕ 27 ਸਤੰਬਰ ਤੋਂ 4 ਅਕਤੂਬਰ ਦੁਪਹਿਰੇ 3 ਵਜੇ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜ੍ਹਤਾਲ ਹੋਵੇਗੀ ਅਤੇ 7 ਅਕਤੂਬਰ ਤੱਕ ਉਮੀਦਵਾਰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਸਕਦਾ ਹੈ।

Related Post