post

Jasbeer Singh

(Chief Editor)

ਬੰਗਲਾਦੇਸ਼ ਵਿਚ ਹਿੰਸਕ ਅੰਦੋਲਨ ਦੇ ਚਲਦਿਆਂ ਪੂਰੇ ਦੇਸ਼ ਵਿਚ ਲਗਾਇਆ ਕਰਫਿਊ

post-img

ਬੰਗਲਾਦੇਸ਼ ਵਿਚ ਹਿੰਸਕ ਅੰਦੋਲਨ ਦੇ ਚਲਦਿਆਂ ਪੂਰੇ ਦੇਸ਼ ਵਿਚ ਲਗਾਇਆ ਕਰਫਿਊ ਢਾਕਾ (ਬੰਗਲਾਦੇਸ਼), 20 ਜੁਲਾਈ : ਸਰਕਾਰੀ ਨੌਕਰੀਆਂ ਵਿਚ ਕੋਟੇ ਨੂੰ ਲੈ ਕੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਨੂੰ ਦੇਖਦਿਆਂ ਪੂਰੇ ਬੰਗਲਾਦੇਸ਼ ਵਿਚ ਦੇਸ਼ ਵਿਚ ਕਰਫਿਊ ਲਾਗੂ ਕਰਦਿਆਂ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਸਕੂਲਾਂ ਅਤੇ ਕਾਲਜਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਢਾਕਾ ਵਿੱਚ ਸਰਕਾਰੀ ਟੈਲੀਵਿਜ਼ਨ ਹੈੱਡਕੁਆਰਟਰ ‘ਤੇ ਹਮਲਾ ਕੀਤਾ ਸੀ ਅਤੇ ਪੁਲਸ ਬੂਥਾਂ ਨੂੰ ਅੱਗਾਂ ਲਗਾ ਦਿੱਤੀਆਂ ਸਨ। ਪ੍ਰਾਪਤ ਜਾਣਕਾਰੀ ਮੁਤਾਬਕ ਸਰਕਾਰ ਵਲੋਂ ਫੌਜ ਤੱਕ ਨੂੰ ਸੱਦ ਲਿਆ ਗਿਆ ਹੈ ਅਤੇ ਉਹ ਥਾਂ ਥਾਂ ’ਤੇ ਗਸ਼ਤ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਦੇ ਕਾਰਜ ਨੂੰ ਜੰਗੀ ਪੱਧਰ ਤੇ ਕਰ ਰਹੀ ਹੈ। ਵਾਸ਼ਿੰਗਟਨ ਪੋਸਟ ਨੇ ਬੰਗਲਾਦੇਸ਼ੀ ਮੀਡੀਆ ਦਾ ਹਵਾਲਾ ਦਿੰਦੇ ਹੋਏ, ਸੁਰੱਖਿਆ ਬਲਾਂ ਵੱਲੋਂ ਰਬੜ ਦੀਆਂ ਗੋਲੀਆਂ ਅਤੇ ਅੱਥਰੂ ਗੈਸ ਦੇ ਗੋਲੇ ਦਾਗ਼ਣ ਦਾ ਦਾਅਵਾ ਕੀਤਾ ਹੈ। ਕਈ ਇਲਾਕਿਆਂ ਵਿੱਚ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਇਸ ਦੌਰਾਨ ਕਈ ਪ੍ਰਮੁੱਖ ਬੰਗਲਾਦੇਸ਼ੀ ਅਖਬਾਰਾਂ ਦੀਆਂ ਵੈੱਬਸਾਈਟਾਂ ਵੀਰਵਾਰ ਤੋਂ ਅਪਡੇਟ ਨਹੀਂ ਕੀਤੀਆਂ ਗਈਆਂ ਹਨ ਜਾਂ ਪੂਰੀ ਤਰ੍ਹਾਂ ਪਹੁੰਚ ਤੋਂ ਬਾਹਰ ਹਨ। ਇਸ ਦੇ ਨਾਲ ਹੀ ਟੀਵੀ ਚੈੱਨਲਾਂ ਨੇ ਵੀ ਪ੍ਰਸਾਰਣ ਬੰਦ ਕਰ ਦਿੱਤਾ ਹੈ।

Related Post

Instagram