
ਪੰਜਾਬ ਸਰਕਾਰ ਤੁਹਾਡੇ ਦੁਆਰ' ਤਹਿਤ ਲੌਂਗੋਵਾਲ ਤੇ ਕਪਿਆਲ ਵਿਖੇ ਲੱਗੇ ਕੈਂਪਾਂ ਦੌਰਾਨ ਵੱਡੀ ਗਿਣਤੀ ਲੋੜਵੰਦਾਂ ਨੇ ਲਾਭ ਉਠ
- by Jasbeer Singh
- July 11, 2024

ਪੰਜਾਬ ਸਰਕਾਰ ਤੁਹਾਡੇ ਦੁਆਰ' ਤਹਿਤ ਲੌਂਗੋਵਾਲ ਤੇ ਕਪਿਆਲ ਵਿਖੇ ਲੱਗੇ ਕੈਂਪਾਂ ਦੌਰਾਨ ਵੱਡੀ ਗਿਣਤੀ ਲੋੜਵੰਦਾਂ ਨੇ ਲਾਭ ਉਠਾਇਆ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਐਸ.ਡੀ.ਐਮ ਸੰਗਰੂਰ ਅਤੇ ਐਸ.ਡੀ.ਐਮ ਭਵਾਨੀਗੜ੍ਹ ਵੱਲੋਂ ਕੈਂਪਾਂ ਦਾ ਦੌਰਾ ਭਵਾਨੀਗੜ੍ਹ/ਸੰਗਰੂਰ, 11 ਜੁਲਾਈ : ਸਬ ਡਵੀਜ਼ਨ ਸੰਗਰੂਰ ਅਤੇ ਸਬ ਡਵੀਜ਼ਨ ਭਵਾਨੀਗੜ੍ਹ ਵਿਖੇ ਇਨ੍ਹੀਂ ਦਿਨੀਂ ਪੰਜਾਬ ਸਰਕਾਰ ਤੁਹਾਡੇ ਦੁਆਰ ਤਹਿਤ ਲੋਕ ਸੁਵਿਧਾ ਕੈਂਪਾਂ ਦੇ ਆਯੋਜਨ ਦਾ ਸਿਲਸਿਲਾ ਜਾਰੀ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਵਿਖੇ ਆਯੋਜਿਤ ਕੀਤੇ ਜਾ ਰਹੇ ਕੈਂਪਾਂ ਪ੍ਰਤੀ ਪਿੰਡਾਂ ਤੇ ਸ਼ਹਿਰੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਅੱਜ ਸਬ ਡਵੀਜ਼ਨ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਖੇ ਆਯੋਜਿਤ ਕੈਂਪ ਦੌਰਾਨ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕਰਦਿਆਂ ਸੇਵਾਵਾਂ ਹਾਸਲ ਕਰਨ ਸਬੰਧੀ ਫੀਡਬੈਕ ਲਈ। ਐਸ.ਡੀ.ਐਮ ਨੇ ਕਿਹਾ ਕਿ ਸਬ ਡਵੀਜ਼ਨ ਵਿੱਚ ਪੜਾਅਵਾਰ ਢੰਗ ਨਾਲ ਇਹ ਸਿਲਸਿਲਾ ਚਲਾਇਆ ਜਾ ਰਿਹਾ ਹੈ ਅਤੇ ਇਕੋ ਹੀ ਕੈਂਪ ਵਿੱਚ ਔਸਤਨ ਪੰਜ ਤੋਂ ਛੇ ਪਿੰਡਾਂ ’ਤੇ ਅਧਾਰਿਤ ਕਲਸਟਰ ਬਣਾ ਕੇ ਲੋੜਵੰਦਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਸਰਕਾਰੀ ਸੇਵਾਵਾਂ ਪਹੁੰਚਾਈਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ ਨੇ ਪਿੰਡ ਕਪਿਆਲ ਵਿਖੇ ਲੱਗੇ ਕੈਂਪ ਦਾ ਜਾਇਜ਼ਾ ਲਿਆ ਅਤੇ ਵਿਭਾਗੀ ਅਧਿਕਾਰੀਆਂ ਦੁਆਰਾ ਮੌਕੇ ’ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਨਾਗਰਿਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਲਈ ਮਾਲ ਵਿਭਾਗ, ਸੇਵਾ ਕੇਂਦਰਾਂ, ਸਿਹਤ ਵਿਭਾਗ, ਲੇਬਰ ਵਿਭਾਗ, ਪੈਨਸ਼ਨਾਂ, ਸਿਹਤ ਵਿਭਾਗ ਆਦਿ ਨਾਲ ਸਬੰਧਤ ਸੇਵਾਵਾਂ ਇਕੋ ਹੀ ਥਾਂ ’ਤੇ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਲੋਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ।
Related Post
Popular News
Hot Categories
Subscribe To Our Newsletter
No spam, notifications only about new products, updates.