National
0
ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਹੋਈ ਸੁਣਵਾਈ ਦੌਰਾਨ ਪੰਜਾਬ ਹਰਿਆਣਾ ਸਰਕਾਰਾਂ ਨੇ ਸੁਤੰਤਰ ਕਮੇਟੀ ਬ
- by Jasbeer Singh
- August 12, 2024
ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਹੋਈ ਸੁਣਵਾਈ ਦੌਰਾਨ ਪੰਜਾਬ ਹਰਿਆਣਾ ਸਰਕਾਰਾਂ ਨੇ ਸੁਤੰਤਰ ਕਮੇਟੀ ਬਣਾਉਣ ਲਈ ਉਘੇ ਵਿਅਕਤੀਆਂ ਦੇ ਨਾਮ ਅਦਾਲਤ ਵਿਚ ਦਿੱਤੇ ਨਵੀਂ ਦਿੱਲੀ : ਸ਼ੰਭੂ ਸਰਹੱਦ ਨੂੰ ਖੋਲ੍ਹਣ ਸਬੰਧੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੋਵਾਂ ਸਰਕਾਰਾਂ ਵੱਲੋਂ ਸੁਤੰਤਰ ਕਮੇਟੀ ਬਣਾਉਣ ਲਈ ਉੱਘੇ ਵਿਅਕਤੀਆਂ ਦੇ ਨਾਂ ਅਦਾਲਤ ਵਿੱਚ ਦਿੱਤੇ ਗਏ ਹਨ। ਜੋ ਕਿ ਸਰਹੱਦਾਂ ਨੂੰ ਖੋਲ੍ਹਣ ਲਈ ਕਿਸਾਨਾਂ ਅਤੇ ਸਰਕਾਰ ਵਿਚਕਾਰ ਪੁਲ ਦਾ ਕੰਮ ਕਰਨਗੇ। ਮਾਮਲੇ ਦੀ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ। ਦੱਸ ਦਈਏ ਕਿ ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ `ਤੇ ਸਥਿਤ ਸ਼ੰਭੂ ਸਰਹੱਦ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
