ਅੰਮ੍ਰਿਤਸਰ ਪਾਲ ਸਿੰਘ ਅਤੇ ਸਾਥੀਆਂ ਤੇ ਮੁੜ ਲਗਾਏ ਐਨਐਸਏ ਦੇ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਮੰਗਿਆ ਸਰਕਾਰ ਕੋਲੋਂ
- by Jasbeer Singh
- September 18, 2024
ਅੰਮ੍ਰਿਤਸਰ ਪਾਲ ਸਿੰਘ ਅਤੇ ਸਾਥੀਆਂ ਤੇ ਮੁੜ ਲਗਾਏ ਐਨਐਸਏ ਦੇ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਮੰਗਿਆ ਸਰਕਾਰ ਕੋਲੋਂ ਸਮੁੱਚਾ ਰਿਕਾਰਡ ਚੰਡੀਗੜ੍ਹ : ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਖਿਲਾਫ ਮੁੜ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਇਸ ਸਬੰਧੀ ਪੂਰਾ ਰਿਕਾਰਡ ਮੰਗਿਆ ਹੈ।ਇਥੇ ਹੀ ਬਸ ਨਹੀਂ ਹਾਈਕੋਰਟ ਨੇ ਕੇਂਦਰ ਸਰਕਾਰ ਵਲੋਂ ਕਿਸ ਆਧਾਰ ’ਤੇ ਐਨਐਸਏ ਦੇ ਹੁਕਮ ਨੂੰ ਮਨਜ਼ੂਰ ਕੀਤਾ ਗਿਆ ਹੈ ਦੀ ਜਾਣਕਾਰੀ ਕੇਂਦਰ ਸਰਕਾਰ ਤੋਂ ਮੰਗ ਲਈ ਗਈ ਹੈ।
