post

Jasbeer Singh

(Chief Editor)

National

ਜੁਲਾਈ ਮਹੀਨੇ ਦੌਰਾਨ ਬਿਜਲੀ ਡਿੱਗਣ ਕਾਰਨ ਹੋ ਚੁੱਕੀ ਹੈ 50 ਲੋਕਾਂ ਦੀ ਮੌਤ

post-img

ਜੁਲਾਈ ਮਹੀਨੇ ਦੌਰਾਨ ਬਿਜਲੀ ਡਿੱਗਣ ਕਾਰਨ ਹੋ ਚੁੱਕੀ ਹੈ 50 ਲੋਕਾਂ ਦੀ ਮੌਤ ਪਟਨਾ, 12 ਜੁਲਾਈ : ਬਿਹਾਰ ਵਿਚ ਪਿਛਲੇ 24 ਘੰਟਿਆਂ ਦੌਰਾਨ ਬਿਜਲੀ ਡਿੱਗਣ ਕਾਰਨ ਜਿਥੇ 25 ਵਿਅਕਤੀਆਂ ਦੀ ਮੌਤ ਹੋ ਗਈ ਉਥੇ ਹੀ 39 ਵਿਅਕਤੀ ਜ਼ਖ਼ਮੀ ਹੋਏ ਹਨ। ਬਿਹਾਰ ਦੇ ਮੁੱਖ ਮੰਤਰੀ, ਨਿਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਲੋਕਾਂ ਨੂੰ ਮੀਂਹ ਅਤੇ ਹਨੇਰੀ ਦੌਰਾਨ ਘਰਾਂ ਦੇ ਅੰਦਰ ਹੀ ਰਹਿਣ ਦੀ ਅਪੀਲ ਵੀ ਕੀਤੀ। ਬਿਹਾਰ ਦੇ ਆਫ਼ਤ ਪ੍ਰਬੰਧਨ ਵਿਭਾਗ ਮੁਤਾਬਿਕ ਜੁਲਾਈ ਮਹੀਨੇ ਦੌਰਾਨ ਬਿਜਲੀ ਡਿੱਗਣ ਕਾਰਨ ਕੁੱਲ 50 ਲੋਕਾਂ ਦੀ ਮੌਤ ਹੋਈ ਹੈ। ਅਥਾਰਟੀ ਨੇ ਅਗਲੇ ਕੁਝ ਦਿਨਾਂ ਵਿੱਚ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਵੀਰਵਾਰ ਨੂੰ ਤਰਾੜੀ ਥਾਣੇ ਦੇ ਅਧੀਨ ਪੈਂਦੇ ਪਿੰਡ ਬਰਕਾ ਗਾਓਂ ਵਿੱਚ 22 ਵਿਦਿਆਰਥੀ ਉਸ ਸਮੇਂ ਜ਼ਖ਼ਮੀ ਹੋ ਗਏ ਜਦੋਂ ਉਨ੍ਹਾਂ ਦੀਆਂ ਜਮਾਤਾਂ ਦੇ ਕੋਲ ਇੱਕ ਖਜੂਰ ਦੇ ਦਰੱਖਤ ਉੱਤੇ ਬਿਜਲੀ ਡਿੱਗੀ। ਇਸੇ ਤਰ੍ਹਾਂ ਹੋਰ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਕਾਰਨ 17 ਹੋਰ ਲੋਕ ਝੁਲਸ ਗਏ।

Related Post