ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ
- by Admin
- May 9, 2026
ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ ਮਸਤੂਆਣਾ ਸਾਹਿਬ / ਸੰਗਰੂਰ / ਬਰਨਾਲਾ, 9 ਮਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ । ਮੁੱਖ ਮੰਤਰੀ ਨੇ ਸੂਬੇ ਦੀ ਸੇਵਾ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਆਪਣੀ `ਸ਼ੁਕਰਾਨਾ ਯਾਤਰਾ` ਦੌਰਾਨ ਮੁੱਖ ਮੰਤਰੀ ਨੇ ਨਾਗਰਿਕਾਂ ਦੀ ਭਲਾਈ ਵਾਸਤੇ ਕੰਮ ਕਰਦੇ ਰਹਿਣ ਲਈ ਪਰਮਾਤਮਾ ਤੋਂ ਅਸ਼ੀਰਵਾਦ ਮੰਗਿਆ ਅਤੇ ਇਮਾਨਦਾਰੀ ਤੇ ਸਮਰਪਿਤ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ । ਇਸ ਤੋਂ ਪਹਿਲਾਂ ਆਪਣੀ `ਸ਼ੁਕਰਾਨਾ ਯਾਤਰਾ` ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਨੇ ਮਸਤੂਆਣਾ ਸਾਹਿਬ ਵਿਖੇ ਪ੍ਰਸਤਾਵਿਤ ਮੈਡੀਕਲ ਕਾਲਜ ਦੀ ਉਸਾਰੀ ਨਾਲ ਸਬੰਧਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ ਅਤੇ ਇਸ ਪ੍ਰੋਜੈਕਟ ਲਈ ਪਛਾਣ ਕੀਤੀ ਗਈ ਜ਼ਮੀਨ ਦਾ ਨਿਰੀਖਣ ਕਰਨ ਲਈ ਕੇਂਦਰ ਸਰਕਾਰ ਦੀ ਇੱਕ ਟੀਮ ਦੇ ਜਲਦ ਆਉਣ ਦੀ ਉਮੀਦ ਹੈ । ਮੈਡੀਕਲ ਕਾਲਜ ਕਰੇਗਾ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਕਾਸ ਖਿੱਤੇ ਵਿੱਚ ਡਾਕਟਰੀ ਸਿੱਖਿਆ ਅਤੇ ਸਿਹਤ ਸੰਭਾਲ ਸੇਵਾਵਾਂ ਲਈ ਵਿਸ਼ਵ ਪੱਧਰੀ ਸੰਸਥਾ ਸਥਾਪਤ ਕਰਨ ਵੱਲ ਇੱਕ ਵੱਡਾ ਕਦਮ ਹੈ। ਪ੍ਰਸਤਾਵਿਤ ਮੈਡੀਕਲ ਕਾਲਜ ਪੰਜਾਬ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਹੱਤਵਪੂਰਨ ਤੌਰ `ਤੇ ਮਜ਼ਬੂਤ ਕਰੇਗਾ ਅਤੇ ਰਾਜ ਦੇ ਅੰਦਰ ਡਾਕਟਰੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਮਿਆਰੀ ਵਿਦਿਅਕ ਮੌਕੇ ਪੈਦਾ ਕਰੇਗਾ । ਇਹ ਸੰਸਥਾ ਪੇਂਡੂ ਅਤੇ ਅਰਧ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਲਈ ਵਿਸ਼ੇਸ਼ ਸਿਹਤ ਸੰਭਾਲ ਸੇਵਾਵਾਂ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਵਿੱਚ ਵੀ ਮਦਦ ਕਰੇਗੀ । ਪ੍ਰਾਜੈਕਟ ਲਈ ਪ੍ਰਕਿਰਿਆਤਮਕ ਅਤੇ ਪ੍ਰਸ਼ਾਸਕੀ ਲੋੜਾਂ ਨੂੰ ਮਿਲ ਚੁੱਕੀ ਹੈ ਮਨਜ਼ੂਰੀ ਪ੍ਰੋਜੈਕਟ ਸਬੰਧੀ ਪ੍ਰਵਾਨਗੀਆਂ ਬਾਰੇ ਬੋਲਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰੋਜੈਕਟ ਲਈ ਸਾਰੀਆਂ ਪ੍ਰਕਿਰਿਆਤਮਕ ਅਤੇ ਪ੍ਰਸ਼ਾਸਕੀ ਲੋੜਾਂ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਕੇਂਦਰੀ ਟੀਮ ਦਾ ਦੌਰਾ ਹੋਰ ਪ੍ਰਵਾਨਗੀਆਂ ਅਤੇ ਨਿਰਮਾਣ ਕਾਰਜ ਸ਼ੁਰੂ ਕਰਨ ਦਾ ਰਾਹ ਪੱਧਰਾ ਕਰੇਗਾ । ਸਾਡਾ ਧਿਆਨ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੰਭਾਲ ਸਹੂਲਤਾਂ ਮਿਲਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਹੀ ਆਪਣੀ ਉਚੇਰੀ ਸਿੱਖਿਆ ਲਈ ਬਿਹਤਰ ਮੌਕੇ ਮਿਲਣ। ਸੂਬਾ ਸਰਕਾਰ ਉੱਨਤ ਸਿਹਤ ਸੰਭਾਲ ਸਹੂਲਤਾਂ ਅਤੇ ਮਿਆਰੀ ਵਿਦਿਅਕ ਬੁਨਿਆਦੀ ਢਾਂਚੇ ਨਾਲ ਲੈਸ ਆਧੁਨਿਕ ਸੰਸਥਾਵਾਂ ਸਥਾਪਤ ਕਰਨ ਲਈ ਵਚਨਬੱਧ ਹੈ । ਸ਼ੁਕਰਾਨਾ ਯਾਤਰਾ’ ਦਾ ਇੱਕੋ ਇੱਕ ਉਦੇਸ਼ ਗੁਰੂ ਸਾਹਿਬ ਦਾ ਧੰਨਵਾਦ ਕਰਨਾ ਹੈ ਯਾਤਰਾ ਦੇ ਪਿੱਛੇ ਦੇ ਉਦੇਸ਼ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਕਰਾਨਾ ਯਾਤਰਾ’ ਦਾ ਇੱਕੋ ਇੱਕ ਉਦੇਸ਼ ਗੁਰੂ ਸਾਹਿਬ ਦਾ ਧੰਨਵਾਦ ਕਰਨਾ ਹੈ ਕਿ ਉਨ੍ਹਾਂ ਨੇ ਮੈਨੂੰ ਇਸ ਮਹੱਤਵਪੂਰਨ ਕਾਨੂੰਨ ਨੂੰ ਪਾਸ ਕਰਨ ਦੀ ਤਾਕਤ ਅਤੇ ਹਿੰਮਤ ਦਿੱਤੀ। ਇਸ ਐਕਟ ਨੂੰ ਪਾਸ ਕਰਨ ਦੀ ਮੇਰੇ ਵਿੱਚ ਹਿੰਮਤ ਨਹੀਂ ਸੀ, ਪਰ ਗੁਰੂ ਸਾਹਿਬ ਨੇ ਖੁਦ ਇਹ ਸੇਵਾ ਮੇਰੇ ਤੋਂ ਲਈ ਹੈ। ਪਰਮਾਤਮਾ ਅਜਿਹੀ ਸੇਵਾ ਸਿਰਫ਼ ਉਨ੍ਹਾਂ ਲੋਕਾਂ ਨੂੰ ਸੌਂਪਦਾ ਹੈ ਜਿਨ੍ਹਾਂ ਨੂੰ ਉਹ ਆਪ ਚੁਣਦਾ ਹੈ । ੋਸਮਾਜ ਦੇ ਸਮੁੱਚੇ ਵਰਗ ਕਰ ਰਹੇ ਸਨ ਲੰਮੇ ਸਮੇਂ ਤੋਂ ਅਜਿਹੇ ਕਾਨੂੰਨ ਦੀ ਮੰਗ ਆਪਣੇ ਆਪ ਨੂੰ ਗੁਰੂ ਸਾਹਿਬ ਦਾ ਨਿਮਾਣਾ ਸੇਵਕ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਇੱਕ ਵੱਡੀ ਜਿ਼ੰਮੇਵਾਰੀ ਸੀ ਕਿਉਂਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਲੰਬੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਜਿਹੇ ਕਾਨੂੰਨ ਦੀ ਮੰਗ ਕਰ ਰਹੇ ਸਨ। ਇਸ ਕਾਨੂੰਨ ਦਾ ਇੱਕੋ ਇੱਕ ਉਦੇਸ਼ ਉਨ੍ਹਾਂ ਲੋਕਾਂ ਦੀ ਮਦਦ ਕਰਨਾ ਹੈ, ਜਿਨ੍ਹਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਠੇਸ ਪਹੁੰਚੀ ਸੀ ਅਤੇ ਸਰਕਾਰ ਦਾ ਇਸ ਪਿੱਛੇ ਹੋਰ ਕੋਈ ਸਿਆਸੀ ਉਦੇਸ਼ ਨਹੀਂ ਹੈ । ਦੁਨੀਆ ਇਸ ਇਤਿਹਾਸਕ ਕਾਨੂੰਨ ਤੋਂ ਖੁਸ਼ ਹੈ ਅਤੇ ਮੈਨੂੰ ਇਸ ਪਹਿਲਕਦਮੀ ਲਈ ਧੰਨਵਾਦ ਕਰਨ ਵਾਲੇ ਲੋਕਾਂ ਵੱਲੋਂ ਰੋਜ਼ਾਨਾ ਕਈ ਫੋਨ ਆਉਂਦੇ ਹਨ।
