post

Jasbeer Singh

(Chief Editor)

Patiala News

ਪਰਾਲੀ ਸਾੜਨ ਤੋਂ ਰੋਕਣ ਲਈ ਅਧਿਆਪਕਾਂ ਦੀਆਂ ਲਾਈਆਂ ਡਿਊਟੀਆਂ ਗੈਰ-ਵਾਜਿਬ : ਡੀ. ਟੀ. ਐੱਫ

post-img

ਪਰਾਲੀ ਸਾੜਨ ਤੋਂ ਰੋਕਣ ਲਈ ਅਧਿਆਪਕਾਂ ਦੀਆਂ ਲਾਈਆਂ ਡਿਊਟੀਆਂ ਗੈਰ-ਵਾਜਿਬ : ਡੀ. ਟੀ. ਐੱਫ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈਣੇ ਬੰਦ ਕੀਤੇ ਜਾਣ: ਡੀ.ਟੀ.ਐੱਫ ਪਟਿਆਲਾ : ਡੈਮੋਕਰੇਟਿਕ ਟੀਚਰਜ਼ ਫਰੰਟ ਪਟਿਆਲਾ ਵੱਲੋਂ ਐਸ. ਡੀ. ਐਮ. ਦਫਤਰ ਰਾਜਪੁਰਾ ਵੱਲੋਂ ਜਾਰੀ ਪੱਤਰ ਦਾ ਵਿਰੋਧ ਕੀਤਾ ਗਿਆ, ਜਿਸ ਵਿੱਚ ਐਸ. ਡੀ. ਐਮ. ਦਫਤਰ ਰਾਜਪੁਰਾ ਵਲੋਂ ਕਿਸਾਨਾਂ ਦੁਆਰਾ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਗਭਗ 250 ਮੁਲਾਜਮਾਂ ਦੀ ਡਿਊਟੀ ਬਤੌਰ ਨੌਡਲ ਅਫ਼ਸਰ ਲਗਾਈ ਗਈ ਹੈ, ਜ੍ਹਿਨਾਂ ਵਿੱਚ ਵੱਡੀ ਗਿਣਤੀ ਅਧਿਆਪਕਾਂ ਦੀ ਡਿਊਟੀ ਵੀ ਲੱਗੀ ਹੈ । ਡੀ. ਟੀ. ਐੱਫ. ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ, ਸਕੱਤਰ ਜਸਪਾਲ ਸਿੰਘ ਖਾਂਗ ਅਤੇ ਵਿੱਤ ਸਕੱਤਰ ਰਜਿੰਦਰ ਸਿੰਘ ਨੇ ਇਸ ਪੱਤਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗੈਰ ਵਿਦਿਅਕ ਡਿਊਟੀਆਂ ਨਾਲ਼ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੁੰਦਾ ਹੈ ਦੂਜੇ ਪਾਸੇ ਕਿਸਾਨਾਂ ਅਤੇ ਮੁਲਾਜਮਾਂ ਵਿੱਚ ਆਪਸੀ ਟਕਰਾਅ ਕਰਵਾਉਣ ਲਈ ਸਰਕਾਰ ਦੀ ਇਹ ਕੋਝੀ ਚਾਲ ਹੈ। ਅਜਿਹੇ ਵਿੱਚ ਅਧਿਆਪਕਾਂ ਦੀ ਡਿਊਟੀ ਲਗਾਉਣਾ ਕਿਸੇ ਵੀ ਤਰ੍ਹਾਂ ਸਹੀ ਨਹੀਂ ਹੈ । ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ 'ਸਿੱਖਿਆ ਕ੍ਰਾਂਤੀ' ਦੇ ਦਾਅਵੇ ਕਰਦੀ ਨਹੀਂ ਥੱਕਦੀ ਤੇ ਦੂਜੇ ਪਾਸੇ ਸਿੱਖਿਆ ਦਾ ਮੁੱਖ ਧੁਰਾ ਸਮਝੇ ਜਾਂਦੇ ਅਧਿਆਪਕਾਂ ਨੂੰ ਗੈਰ ਵਿਦਿਅਕ ਕੰਮਾਂ ਵਿੱਚ ਉਲਝਾ ਕੇ ਵਿਦਿਆਰਥੀਆਂ ਨੂੰ ਸਿੱਖਿਆ ਤੋਂ ਵਿਰਵੇ ਕੀਤਾ ਜਾ ਰਿਹਾ ਹੈ । ਜਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਰਦਾਂਹੇੜੀ ਅਤੇ ਰਾਮਸ਼ਰਨ ਅਲੋਹਰਾਂ ਨੇ ਕਿਹਾ ਕਿ ਅਧਿਆਪਕਾਂ ਦਾ ਕੰਮ ਬੱਚਿਆਂ ਨੂੰ ਪੜ੍ਹਾਉਣਾ ਹੈ ਨਾ ਕਿ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣਾ । ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਫੁਰਮਾਨ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਇਸਦਾ ਡੱਟਵਾਂ ਵਿਰੋਧ ਕੀਤਾ ਜਾਵੇਗਾ ।

Related Post