post

Jasbeer Singh

(Chief Editor)

Patiala News

ਪਟਿਆਲਾ, ਸੰਗਰੂਰ, ਨਾਭਾ ਅਤੇ ਧੂਰੀ ਵਿੱਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਲਈ ਈ-ਨਿਲਾਮੀ ਸ਼ੁਰੂ

post-img

ਪਟਿਆਲਾ, ਸੰਗਰੂਰ, ਨਾਭਾ ਅਤੇ ਧੂਰੀ ਵਿੱਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਲਈ ਈ-ਨਿਲਾਮੀ ਸ਼ੁਰੂ -ਰਹਿਣ ਯੋਗ ਜਗ੍ਹਾ ਦੇ ਮਾਲਕ ਬਣਨ ਜਾਂ ਕਾਰੋਬਾਰ ਸ਼ੁਰੂ ਕਰਨ ਦਾ ਮੌਕਾ ਪਟਿਆਲਾ, 6 ਸਤੰਬਰ : ਪਟਿਆਲਾ ਡਿਵੈੱਲਪਮੈਂਟ ਅਥਾਰਟੀ (ਪੀ.ਡੀ.ਏ.) ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰਾਂ ਵਿੱਚ ਸਥਿਤ ਰਿਹਾਇਸ਼ੀ ਅਤੇ ਕਮਰਸ਼ੀਅਲ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਈ-ਨਿਲਾਮੀ 16 ਸਤੰਬਰ, 2024 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ । ਈ-ਨਿਲਾਮੀ ਬਾਰੇ ਜਾਣਕਾਰੀ ਦਿੰਦਿਆਂ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਇਸ ਵਿੱਚ ਕਮਰਸ਼ੀਅਲ ਅਤੇ ਰਿਹਾਇਸ਼ੀ ਜਾਇਦਾਦਾਂ ਬੋਲੀ ਲਈ ਉਪਲਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਨਿਲਾਮੀ ਲਈ ਰੱਖੀਆਂ ਗਈਆਂ ਸਾਈਟਾਂ ਪਟਿਆਲਾ, ਸੰਗਰੂਰ, ਨਾਭਾ ਅਤੇ ਧੂਰੀ ਵਿੱਚ ਸਥਿਤ ਹਨ ਅਤੇ ਇਹ ਸਾਈਟਾਂ ਰਹਿਣ ਜਾਂ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰੀਨ ਹਨ । ਬੋਲੀ ਲਈ ਉਪਲੱਬਧ ਰਿਹਾਇਸ਼ੀ ਜਾਇਦਾਦਾਂ ਵਿੱਚ 54 ਪਲਾਟ ਸ਼ਾਮਲ ਹਨ, ਜਿਨ੍ਹਾਂ ਵਿੱਚ ਸਭ ਤੋਂ ਘੱਟ ਕੀਮਤ ਵਾਲੀ ਜਾਇਦਾਦ ਦੀ ਰਾਖਵੀਂ ਕੀਮਤ 19.00 ਲੱਖ ਰੁਪਏ ਹੈ। ਇਸ ਦੇ ਨਾਲ ਹੀ, ਬੋਲੀ ਲਈ ਉਪਲਬਧ ਵਪਾਰਕ ਜਾਇਦਾਦਾਂ ਵਿੱਚ 46 ਬੂਥ, 61 ਦੁਕਾਨਾਂ, 33 ਐਸ.ਸੀ.ਓ. ਅਤੇ 3 ਐਸ.ਸੀ.ਐਫ. ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਵਪਾਰਕ ਜਾਇਦਾਦਾਂ ਲਈ ਸ਼ੁਰੂਆਤੀ ਕੀਮਤ 14.31 ਲੱਖ ਰੁਪਏ ਹੋਵੇਗੀ । ਉਨ੍ਹਾਂ ਦੱਸਿਆ ਕਿ ਇੱਛੁਕ ਬੋਲੀਕਾਰਾਂ ਨੂੰ ਨਿਯਮਾਂ ਤੇ ਸ਼ਰਤਾਂ ਬਾਰੇ ਵਿਸਤ੍ਰਿਤ ਜਾਣਕਾਰੀ ਦੇ ਨਾਲ ਨਾਲ ਬੋਲੀ ਲਗਾਉਣ ਲਈ ਈ-ਨਿਲਾਮੀ ਪੋਰਟਲ www.puda.enivida.com 'ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ ।

Related Post