

Earthquake: ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਕਾਮੇਂਗ ਖੇਤਰ ਵਿੱਚ ਭੂਚਾਲ ਦੇ ਝਟਕੇ ਲੱਗਣ ਦੀ ਖ਼ਬਰ ਹੈ। ਭੂਚਾਲ ਦੀ ਇਸ ਘਟਨਾ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ਅਤੇ ਖੁੱਲ੍ਹੀਆਂ ਥਾਵਾਂ ‘ਤੇ ਆ ਗਏ। ਹਾਲਾਂਕਿ ਇਸ ਭੂਚਾਲ ਤੋਂ ਬਾਅਦ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅੰਕੜਿਆਂ ਅਨੁਸਾਰ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਕਾਮੇਂਗ ਖੇਤਰ ਵਿੱਚ ਰਿਕਟਰ ਤੇ 3.0 ਤੀਬਰਤਾ ਦੇ ਭੂਚਾਲ ਨੇ ਝਟਕੇ ਲੱਗੇ।ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ)ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਅਕਸ਼ਾਂਸ਼ 27.39 ਅਤੇ 92.68 ਲੰਬਕਾਰ ‘ਤੇ 5 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ।