ਹਿਮਾਚਲ ਪ੍ਰਦੇਸ਼ ਦੇ ਕਾਂਗੜਾ `ਚ ਆਇਆ ਭੂਚਾਲ ਹਿਮਾਚਲ ਪ੍ਰਦੇਸ਼, 19 ਅਗਸਤ 2025 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਸੋਮਵਾਰ ਰਾਤ 9:27 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਭੂਚਾਲ ਦੇ ਝਟਕਿਆਂ ਦੀ ਤੀਬਰਤਾ ਰਿਕਟਰ ਪੈਮਾਨੇ `ਤੇ 5.4 ਮਾਪੀ ਗਈ। ਇਸ ਭੂਚਾਲ ਦਾ ਕੇਂਦਰ ਧਰਮਸ਼ਾਲਾ ਦੇ ਉੱਤਰ-ਪੂਰਬ ਵਿੱਚ ਸੀ। ਭੂਚਾਲ ਜ਼ਮੀਨ ਤੋਂ 7 ਕਿਲੋਮੀਟਰ ਹੇਠਾਂ ਮਾਪਿਆ ਗਿਆ ਸੀ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਜਿਕਰਯੋਗ ਹੈ ਕਿ ਕਾਂਗੜਾ ਜ਼ਿਲ੍ਹਾ ਭੂਚਾਲ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਸਾਲ 1905 ਵਿੱਚ ਵੀ ਭੂਚਾਲ ਨੇ ਕਾਂਗੜਾ ਵਿੱਚ ਬਹੁਤ ਤਬਾਹੀ ਮਚਾਈ ਸੀ ਜਿਸ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਚਲੀ ਗਈ ਸੀ ਜਦੋਂ ਕਿ ਸੈਂਕੜੇ ਲੋਕ ਬੇਘਰ ਹੋ ਗਏ ਸਨ।
