

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਭੂਚਾਲ ਜੰਮੂ, 20 ਜੁਲਾਈ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜਿ਼ਲ੍ਹੇ ਵਿੱਚ ਅੱਜ ਹਲਕਾ ਭੂਚਾਲ ਆਇਆ ਜਿਸ ਦੀ ਰਿਕਟਰ ਸਕੇਲ ’ਤੇ ਤੀਬਰਤਾ 3.5 ਮਾਪੀ ਗਈ। ਕੌਮੀ ਭੂਚਾਲ ਵਿਗਿਆਨ ਕੇਂਦਰ (ਐੱਨ. ਸੀ. ਐੱਸ.) ਮੁਤਾਬਕ ਇਸ ਖੇਤਰ ਵਿਚ ਸ਼ਾਮ 5.34 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕੇਂਦਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ ਤੇ ਇਸ ਨਾਲ ਕਿਤੇ ਵੀ ਨੁਕਸਾਨ ਹੋਣ ਦੀ ਕੋਈ ਸੂਚਨਾ ਨਹੀਂ ਹੈ।